ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ !    ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੋ ਵਹੀਕਲ ਜ਼ੋਨ: ਅੱਧੀ ਤਿਆਰੀ ਕਾਰਨ ਦੁਕਾਨਦਾਰ ਤੇ ਲੋਕ ਹੋਏ ਪ੍ਰੇਸ਼ਾਨ !    ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ !    ਸੋਨੇ ਵਿੱਚ ਆਈ ਤੇਜ਼ੀ !    ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ !    ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ !    ਪੀਸਾ ਪ੍ਰੀਖਿਆ: ਨਿਰੀਖਣ ਕਮੇਟੀਆਂ ਵੱਲੋਂ ਸਕੂਲਾਂ ਦਾ ਜਾਇਜ਼ਾ !    ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ !    

ਕਾਰ ਤੇ ਟਰੱਕ ਦੀ ਟੱਕਰ ’ਚ ਇਕ ਹਲਾਕ, ਤਿੰਨ ਜ਼ਖਮੀ

Posted On April - 9 - 2010

ਪੱਤਰ ਪ੍ਰੇਰਕ
ਬਟਾਲਾ, 8 ਅਪਰੈਲ
ਬਟਾਲਾ ਦੇ ਨਜ਼ਦੀਕੀ ਪਿੰਡ ਵਾੜੇ ਕੋਲ ਇਕ ਟਰੱਕ (ਨੰ. ਪੀ.ਬੀ.12-ਐਚ 2226) ਤੇ ਅਲਟੋ ਕਾਰ (ਨੰ. ਪੀ.ਬੀ.18-ਬੀ 0336) ਦਰਮਿਆਨ ਹੋਈ ਟੱਕਰ ਕਾਰਨ ਇਕ ਵਿਅਕਤੀ ਕੁਲਦੀਪ ਸਿੰਘ  ਦੀ ਮੌਕੇ  ’ਤੇ ਹੀ ਮੌਤ ਹੋ ਗਈ ਤੇ ਤਿੰਨ ਵਿਅਕਤੀਆਂ ਗੁਰਿੰਦਰ ਸਿੰਘ, ਪਲਵਿੰਦਰ ਸਿੰਘ ਅਤੇ ਹਰਪਿੰਦਰ ਸਿੰਘ ਗੰਭੀਰ ਫੱਟੜ   ਹੋ ਗਏ।
ਪ੍ਰਾਪਤ ਸੂਚਨਾ ਅਨੁਸਾਰ ਇਕ ਸ਼ਾਦੀ ਸਮਾਰੋਹ ਤੋਂ ਪਰਤ ਰਹੀ ਅਲਟੋ ਕਾਰ ਨੂੰ ਇਕ ਤੇਜ਼ ਰਫਤਾਰ ਟਰੱਕ ਨੇ ਜ਼ੋਰਦਾਰ ਟੱਕਰ ਮਾਰੀ ਜਿਸ ਕਾਰਨ ਇਹ ਹਾਦਸਾ ਵਾਪਰਿਆ। ਥਾਣਾ ਘੁਮਾਣ ਦੀ ਪੁਲੀਸ ਨੇ ਟਰੱਕ ਅਤੇ ਕਾਰ ਕਬਜ਼ੇ ਵਿਚ ਲੈ ਕੇ ਮੁਕੱਦਮਾ ਦਰਜ ਕਰ ਲਿਆ ਹੈ। ਜ਼ਖਮੀਆਂ ਨੂੰ ਰਾਹਗੀਰਾਂ ਅਤੇ ਪੁਲੀਸ ਮੁੁਲਾਜ਼ਮਾਂ  ਨੇ ਬਟਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ, ਮ੍ਰਿਤਕ ਕੁਲਦੀਪ ਸਿੰਘ ਦੀ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਦੇ ਹਾਵਲੇ ਕਰ ਦਿੱਤੀ ਗਈ ਹੈ।


Comments Off on ਕਾਰ ਤੇ ਟਰੱਕ ਦੀ ਟੱਕਰ ’ਚ ਇਕ ਹਲਾਕ, ਤਿੰਨ ਜ਼ਖਮੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.