ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਕਿਸਾਨ ਸਿਖਲਾਈ ਕੈਂਪ ਲਾਇਆ

Posted On April - 9 - 2010

ਪੱਤਰ ਪ੍ਰੇਰਕ
ਤਰਨ ਤਾਰਨ, 8 ਅਪਰੈਲ
ਸਰਹੱਦੀ ਕਸਬਾ ਅਮਰਕੋਟ ਵਿਖੇ ਅੱਜ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਵਿਚ ਕੁਦਰਤੀ ਤਰੀਕੇ ਅਪਨਾਉਣ ਲਈ ਪ੍ਰੇਰਿਤ ਕਰਨ ਵਾਸਤੇ ‘‘ਜੈਵਿਕ ਕਿਸਾਨ ਟਰੇਨਿੰਗ ਕੈਂਪ’’ ਲਗਾਇਆ ਗਿਆ। ਇਸ ਕੈਂਪ ਵਿਚ ਇਲਾਕੇ ਦੇ 700 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ। ਇਸ ਕੈਂਪ ਦੀ ਪ੍ਰਧਾਨਗੀ ਵਿਭਾਗ ਦੇ ਮੁੱਖ ਖੇਤੀਬਾੜੀ ਅਧਿਕਾਰੀ ਡਾ. ਮਨੋਹਰ ਸਿੰਘ ਨੇ ਕੀਤੀ ਜਦੋਂਕਿ ਹਲਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਮੂਲੀਅਤ ਕੀਤੀ।
ਇਕੱਠ ਨੂੰ ਸੰਬੋਧਨ ਕਰਦੇ ਹੋਇਆਂ ਵਿਧਾਇਕ ਸ੍ਰੀ ਵਲਟੋਹਾ ਨੇ ਸਰਕਾਰ ਵੱਲੋਂ ਖੇਤੀਬਾੜੀ ਵਿਚ ਕੁਦਰਤੀ ਪ੍ਰਣਾਲੀ ਅਪਨਾਉਣ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਵੇਰਵਾ ਦਿੱਤਾ ਅਤੇ ਆਖਿਆ ਕਿ ਹੁਣ ਵੇਲਾ ਹੈ ਕਿ ਕਿਸਾਨ ਹਵਾ-ਪਾਣੀ ਆਦਿ ਅੰਦਰ ਹੋ ਗਏ ਗੰਧਲੇਪਣ ਨੂੰ ਦੂਰ ਕਰਨ ਲਈ ਰਸਾਇਣਕ ਖਾਦਾਂ ਦੀ ਵਰਤੋਂ ਤੋਂ ਗੁਰੇਜ਼ ਕਰਨ ਅਤੇ ਇਸ ਲਈ ਗੋਬਰ ਖਾਦ, ਹੇਰੀ ਖਾਦ ਆਦਿ ਦਾ ਜ਼ਿਆਦਾ ਤੋਂ ਜ਼ਿਆਦਾ ਇਸਤੇਮਾਲ ਕਰਨ।
ਖੇਤੀਬਾੜੀ ਵਿਭਾਗ ਦੇ ਅਧਿਕਾਰੀ ਡਾ. ਹਰਦਿਆਲ ਸਿੰਘ ਘਰਿਆਲਾ, ਡਾ. ਭੁਪਿੰਦਰ ਸਿੰਘ, ਡਾ. ਗੁਰਦੇਵ ਸਿੰਘ, ਮਾਰਕੀਟ ਕਮੇਟੀ ਵਲਟੋਹਾ ਦੇ ਚੇਅਰਮੈਨ ਰਛਪਾਲ ਸਿੰਘ ਮਲਕਾ, ਭਿੱਖੀਵਿੰਡ ਮਾਰਕੀਟ ਕਮੇਟੀ ਦੇ ਚੇਅਰਮੈਨ ਡਾ. ਭਗਵੰਤ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।


Comments Off on ਕਿਸਾਨ ਸਿਖਲਾਈ ਕੈਂਪ ਲਾਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.