ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ !    ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੋ ਵਹੀਕਲ ਜ਼ੋਨ: ਅੱਧੀ ਤਿਆਰੀ ਕਾਰਨ ਦੁਕਾਨਦਾਰ ਤੇ ਲੋਕ ਹੋਏ ਪ੍ਰੇਸ਼ਾਨ !    ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ !    ਸੋਨੇ ਵਿੱਚ ਆਈ ਤੇਜ਼ੀ !    ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ !    ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ !    ਪੀਸਾ ਪ੍ਰੀਖਿਆ: ਨਿਰੀਖਣ ਕਮੇਟੀਆਂ ਵੱਲੋਂ ਸਕੂਲਾਂ ਦਾ ਜਾਇਜ਼ਾ !    ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ !    

ਦਸ ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਟੀਚਾ: ਪੁਰਸ਼ਾਰਥਾ

Posted On April - 22 - 2010

ਲਾਂਡਰਾਂ ਕਾਲਜ ਵਿਚ ਰੁਜ਼ਗਾਰ ਮੇਲੇ ਦਾ ਉਦਘਾਟਨ

ਪੱਤਰ ਪ੍ਰੇਰਕ
ਮੁਹਾਲੀ, 21 ਅਪਰੈਲ

ਲਾਂਡਰਾਂ ਕਾਲਜ ਵਿਖੇ ਪ੍ਰਬੰਧਕ ਬੀ. ਪੁਰਸ਼ਾਰਥਾ ਨੂੰ ਸਨਮਾਨਤ ਕਰਦੇ ਹੋਏ

ਪੰਜਾਬ ਸਰਕਾਰ ਨੇ ਇਸ ਸਾਲ ਤਕਨੀਕੀ ਸਿੱਖਿਆ ਪ੍ਰਾਪਤ 10 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਦਾ ਟੀਚਾ ਮਿਥਿਆ ਹੈ, ਜਿਸ ਦੀ ਪੂਰਤੀ ਲਈ ਸਰਕਾਰ ਵੱਲੋਂ ਰਾਸ਼ਟਰੀ ਅਤੇ ਬਹੁ-ਰਾਸ਼ਟਰੀ ਕੰਪਨੀਆਂ ਦੇ ਸਹਿਯੋਗ ਨਾਲ ਪੰਜਾਬ ਦੇ ਵੱਖ-ਵੱਖ ਭਾਗਾਂ ਵਿਚ ਰੁਜ਼ਗਾਰ ਮੇਲੇ ਲਗਾਏ ਜਾਣਗੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਦੇ ਡਾਇਰੈਕਟਰ ਬੀ. ਪੁਰਸ਼ਾਰਥਾ ਨੇ ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਦੇ ਲਾਂਡਰਾਂ ਕਾਲਜ ਕੈਂਪਸ ਵਿਖੇ ਸੂਬਾ ਪੱਧਰੀ ਰੁਜ਼ਗਾਰ ਮੇਲੇ ਦਾ ਉਦਘਾਟਨ ਕਰਨ ਉਪਰੰਤ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਰੁਜ਼ਗਾਰ ਮੇਲੇ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਵੱਖ-ਵੱਖ ਖੇਤਰ ਦੀਆਂ 50 ਤੋਂ ਵੱਧ ਬਹੁਕੌਮੀ ਕੰਪਨੀਆਂ ਵੱਲੋਂ ਕਰੀਬ 5 ਹਜ਼ਾਰ ਆਸਾਮੀਆਂ ਦੀ ਭਰਤੀ ਲਈ ਸ਼ੁਰੂ ਹੋਇਆ ਇਹ ਮੇਲਾ ਭਲਕੇ ਵੀ ਜਾਰੀ ਰਹੇਗਾ। ਸ੍ਰੀ ਪੁਰਸ਼ਾਰਥਾ ਨੇ ਕਿਹਾ ਕਿ ਬੀਤੇ ਦਹਾਕੇ ਦੌਰਾਨ ਪੰਜਾਬ ਵਿਚ ਤਕਨੀਕੀ ਸਿੱਖਿਆ ਦਾ ਵਿਆਪਕ ਪੱਧਰ ’ਤੇ ਪਸਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਵਿਦੇਸ਼ੀ ਯੂਨੀਵਰਸਿਟੀਆਂ ਦੀ ਆਮਦ ਦੇ ਮੱਦੇਨਜ਼ਰ ਸੂਬੇ ਦੀਆਂ ਸੰਸਥਾਵਾਂ ਦਾ ਮਿਆਰ ਵਿਸ਼ਵ ਪੱਧਰ ਦੇ ਮੁਕਾਬਲੇ ਲਈ ਤਿਆਰ ਕਰਾਂਗੇ। ਅਮਰੀਕਨ ਆਨ ਲਾਈਨ ਕੰਪਨੀ ਦੇ ਮੀਤ ਪ੍ਰਧਾਨ  ਅਨਿਰੁਧ ਬੈਨਰਜੀ ਅਤੇ      ਕਰਨਲ  ਏ.ਕੇ. ਵੋਹਰਾ ਨੇ ਵੀ ਸਮਾਗਮ ਵਿਚ ਸ਼ਿਰਕਤ ਕੀਤੀ।
ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਲਾਂਡਰਾਂ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਤੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਰੁਜ਼ਗਾਰ ਮੇਲੇ ਵਿਚ ਕਰੀਬ 10 ਹਜ਼ਾਰ ਨੌਜੁਆਨਾਂ ਦੇ ਪੁੱਜਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿਚ ਪ੍ਰਮੁੱਖ ਕੰਪਨੀਆਂ ਵੱਡੀ ਗਿਣਤੀ ਵਿਚ ਰੁਜ਼ਗਾਰ ਮੌਕਿਆਂ ਦੀ ਪੇਸ਼ਕਸ਼ ਲੈ ਕੇ ਆਈਆਂ ਹਨ, ਜਿਨ੍ਹਾਂ ਵਿਚ ਇਕੱਲੀ ਸਵਰਾਜ ਮਾਜਦਾ ਕੰਪਨੀ ਵਲੋਂ ਹੀ ਲਗਭੱਗ 3 ਹਜ਼ਾਰ ਡਿਪਲੋਮਾ ਹੋਲਡਰਜ਼ ਅਤੇ ਆਈ.ਟੀ.ਆਈ. ਪਾਸ ਨੌਜੁਆਨ ਚੁਣੇ ਜਾਣਗੇ। ਉਨ੍ਹਾਂ ਕਿਹਾ ਕਿ ਵੱਖ ਵੱਖ ਤਕਨੀਕੀ ਕੋਰਸਾਂ ਤੋਂ ਇਲਾਵਾ ਇਸ ਮੇਲੇ ਵਿਚ ਬੀ.ਐਡ ਵਿਦਿਆਰਥੀਆਂ ਦੀ ਚੋਣ ਕਰਨ ਲਈ 25 ਪ੍ਰਮੁੱਖ ਸਕੂਲ ਵੀ         ਪੁੱਜੇ ਹਨ।
ਇਸ ਮੌਕੇ ਸੰਸਥਾ ਦੇ ਡਾਇਰੈਕਟਰ ਜਨਰਲ ਡਾ.ਜੀ.ਡੀ.ਬਾਂਸਲ, ਐਗਜ਼ੈਕਟਿਵ ਡਾਇਰੈਕਟਰ ਡਾ.ਐਸ.ਪੀ.ਐਸ.ਬੇਦੀ ਅਤੇ ਡਾਇਰੈਕਟਰ ਐਚ.ਆਰ ਅਵਿਨਾਸ਼ ਸ਼ਰਮਾ ਵੀ ਹਾਜ਼ਰ ਸਨ।


Comments Off on ਦਸ ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਟੀਚਾ: ਪੁਰਸ਼ਾਰਥਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.