ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਦਿਗਵਿਜੈ ਵੱਲੋਂ ਮਤਭੇਦ ਜੱਗ ਜ਼ਾਹਿਰ ਕਰਨ ਤੋਂ ਕਾਂਗਰਸ ਨਾਖੁਸ਼

Posted On April - 15 - 2010

ਨਵੀਂ ਦਿੱਲੀ, 14 ਅਪਰੈਲ
ਕਾਂਗਰਸ ਦੇ ਸੀਨੀਅਰ ਆਗੂ ਦਿਗਵਿਜੈ ਸਿੰਘ ਵੱਲੋਂ ਮਾਓਵਾਦੀਆਂ ਨਾਲ ਟਾਕਰੇ ਦੇ ਮੁੱਦੇ ਉਤੇ ਗ੍ਰਹਿ ਮੰਤਰੀ ਪੀ. ਚਿਦੰਬਰਮ ਨਾਲ ਆਪਣੇ ਮਤਭੇਦਾਂ ਨੂੰ ਜੱਗ ਜ਼ਾਹਿਰ ਕੀਤੇ ਜਾਣ ਉਤੇ ਕਾਂਗਰਸ ਨੇ ਨਾਖੁਸ਼ੀ ਦਾ ਇਜ਼ਹਾਰ ਕੀਤਾ ਹੈ। ਪਾਰਟੀ ਨੇ ਕਿਹਾ ਕਿ ਅਜਿਹੇ ਵਿਚਾਰ-ਸਿਰਫ ਪਾਰਟੀ ਮੰਚ ਉਤੇ ਹੀ ਜ਼ਾਹਿਰ ਕੀਤੇ ਜਾਣੇ ਚਾਹੀਦੇ ਹਨ।
ਇਹ ਗੱਲ ਅੱਜ ਇਥੇ ਕਾਂਗਰਸ ਦੇ ਜਨਰਲ ਸਕੱਤਰ ਜਨਾਰਦਨ ਦਿਵੇਦੀ ਨੇ ਕਹੀ ਜੋ ਪਾਰਟੀ ਦੇ ਮੀਡੀਆ ਵਿਭਾਗ ਦੇ ਮੁਖੀ ਵੀ ਹਨ। ਉਨ੍ਹਾਂ ਕਿਹਾ, ‘‘ਕਾਂਗਰਸ ਇਕ ਜਮਹੂਰੀ ਪਾਰਟੀ ਹੈ। ਹਰੇਕ ਨੂੰ ਆਪਣੇ ਵਿਚਾਰ ਪ੍ਰਗਟਾਉਣ ਦਾ ਹੱਕ ਹਾਸਲ ਹੈ ਪਰ ਅਜਿਹੇ ਵਿਚਾਰਾਂ ਦਾ ਇਜ਼ਹਾਰ ਸਿਰਫ ਪਾਰਟੀ ਮੰਚਾਂ ਉਤੇ ਹੀ ਕੀਤਾ ਜਾਣਾ   ਚਾਹੀਦਾ ਹੈ। ’’
ਗੌਰਤਲਬ ਹੈ ਕਿ ਉੱਤਰ ਪ੍ਰਦੇਸ਼ ਦੇ ਪਾਰਟੀ ਮਾਮਲਿਆਂ ਦੇ ਇੰਚਾਰਜ ਤੇ ਕਾਂਗਰਸ ਦੇ ਜਨਰਲ ਸਕੱਤਰ ਦਿਗਵਿਜੈ ਸਿੰਘ ਨੇ ਹਾਲ ਹੀ ਵਿਚ ਇਕ ਅਖ਼ਬਾਰ ਵਿਚ ਛਪੇ ਆਪਣੇ ਲੇਖ ਵਿਚ ਕਿਹਾ ਹੈ ਕਿ ਨਕਸਲੀਆਂ ਦੀ ਸਮੱਸਿਆ  ਨੂੰ ਸਿਰਫ ਅਮਨ-ਕਾਨੂੰਨ ਦੀ ਸਮੱਸਿਆ ਵਜੋਂ ਹੀ ਲਏ ਜਾਣ ਉਤੇ  ਉਨ੍ਹਾਂ ਦੇ ਸ੍ਰੀ ਚਿਦੰਬਰਮ ਨਾਲ ਮਤਭੇਦ ਹਨ। ਉਨ੍ਹਾਂ ਗ੍ਰਹਿ ਮੰਤਰੀ ਨੂੰ ਸੁਝਾਅ ਦਿੱਤਾ ਹੈ ਕਿ ਉਨ੍ਹਾਂ ਨੂੰ ਨਕਸਲੀਆਂ ਦੇ ਟਾਕਰੇ ਦੀ ਆਪਣੀ ਰਣਨੀਤੀ ਉਤੇ ਮੁੜ ਵਿਚਾਰ ਕਰਨੀ ਚਾਹੀਦੀ ਹੈ।      -ਪੀ.ਟੀ.ਆਈ.


Comments Off on ਦਿਗਵਿਜੈ ਵੱਲੋਂ ਮਤਭੇਦ ਜੱਗ ਜ਼ਾਹਿਰ ਕਰਨ ਤੋਂ ਕਾਂਗਰਸ ਨਾਖੁਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.