ਹਰਿਆਣਾ ਚੋਣਾਂ: 117 ਉਮੀਦਵਾਰਾਂ ਖ਼ਿਲਾਫ਼ ਅਪਰਾਧਿਕ ਕੇਸ ਦਰਜ !    ਕੈਨੇਡਾ ਚੋਣਾਂ ’ਚ ਫ਼ੈਸਲਾਕੁਨ ਹੋਣਗੇ ਪੰਜਾਬੀ ਵੋਟਰ !    ਡਿਊਟੀ ਦੌਰਾਨ ਦਵਾਈ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਨਹੀਂ ਮਿਲ ਸਕਣਗੇ ਸਰਕਾਰੀ ਡਾਕਟਰ !    ਧਨੇਰ ਦੀ ਸਜ਼ਾ ਮੁਆਫ਼ੀ ਦਾ ਮਾਮਲਾ ਮੁੜ ਮੁੱਖ ਮੰਤਰੀ ਦਰਬਾਰ ਪੁੱਜਾ !    ਕੈਪਟਨ ਸੰਧੂ ਦੇ ਦਾਅਵਿਆਂ ਦੀ ਅਕਾਲੀ ਦਲ ਨੇ ਖੋਲ੍ਹੀ ਪੋਲ !    ਆਰਫ਼ ਕਾ ਸੁਨ ਵਾਜਾ ਰੇ !    ਰਾਹੋਂ ਦਾ ‘ਦਿੱਲੀ ਦਰਵਾਜ਼ਾ’ !    ਗ਼ਦਰ ਲਹਿਰ ਨੂੰ ਸ਼ਬਦਾਂ ’ਚ ਪਰੋਣ ਵਾਲਾ ਗਿਆਨੀ ਕੇਸਰ ਸਿੰਘ !    ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਗੋਸ਼ਟੀ ਦਾ ਕੰਧ ਚਿੱਤਰ !    ਸ੍ਰੀ ਭੈਣੀ ਸਾਹਿਬ ਦਾ ਅੱਸੂ ਮੇਲਾ !    

ਦੇਸ਼ ਵਿਚ ਗਰਮੀ ਦਾ ਕਹਿਰ ਜਾਰੀ

Posted On April - 19 - 2010

ਚੰਡੀਗੜ੍ਹ ਵਿਚ 30 ਸਾਲਾਂ ਦਾ ਰਿਕਾਰਡ ਟੁੱਟਿਆ

ਨਵੀਂ ਦਿੱਲੀ, 18 ਅਪਰੈਲ
ਦੇਸ਼ ਵਿਚ ਗਰਮੀ ਦਾ ਕਹਿਰ ਅੱਜ ਵੀ ਜਾਰੀ ਰਿਹਾ। ਮਹਾਂਰਾਸ਼ਟਰ ਵਿਚ ਭੂਸਾਵਾਲ 47.5 ਡਿਗਰੀ ਸੈਲਸੀਅਸ ਨਾਲ ਦੇਸ਼ ਵਿਚ ਸਭ ਤੋਂ ਗਰਮ ਰਿਹਾ।
ਉੱਤਰੀ ਭਾਰਤ ਵਿਚ ਹਰਿਆਣਾ ਵਿਚ ਹਿਸਾਰ ਦਾ ਤਾਪਮਾਨ 44.1 ਡਿਗਰੀ ਰਿਹਾ। ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚ 42.7 ਡਿਗਰੀ ਤਾਪਮਾਨ ਨਾਲ ਪਿਛਲੇ 30 ਸਾਲਾਂ ਦਾ ਰਿਕਾਰਡ ਟੁੱਟ ਗਿਆ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿਚ 21 ਅਪਰੈਲ 1980 ਨੂੰ ਰਿਕਾਰਡ ਤਾਪਮਾਨ 42.6 ਡਿਗਰੀ ਸੀ। ਪੰਜਾਬ ਵਿਚ ਪਟਿਆਲਾ ਦਾ ਤਾਪਮਾਨ ਆਮ ਨਾਲੋਂ ਸੱਤ ਦਰਜੇ ਵੱਧ 43.5 ਡਿਗਰੀ ਸੈਲਸੀਅਸ ਰਿਹਾ।
ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਇਹ 43 ਡਿਗਰੀ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਦਿੱਲੀ ਵਿਚ ਮਾਰਚ ਸਾਲ 1901 ਤੋਂ ਬਾਅਦ ਦੂਜੀ ਵਾਰ ਸਭ ਤੋਂ ਗਰਮ ਮਹੀਨਾ ਸੀ। ਸਾਲ 1969 ਮਗਰੋਂ ਇਸ ਵਾਰ ਦਿੱਲੀ ਵਿਚ ਘੱਟੋ-ਘੱਟ ਤਾਪਮਾਨ 30 ਡਿਗਰੀ ਨੂੰ ਪਾਰ ਕਰ ਗਿਆ। ਰਾਜਸਥਾਨ ਵਿਚ ਚੁਰੂ ਸਭ ਤੋਂ ਗਰਮ ਇਲਾਕਾ ਰਿਹਾ। ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਵਿਚ ਤਾਪਮਾਨ 39 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ

-ਪੀ.ਟੀ.ਆਈ.


Comments Off on ਦੇਸ਼ ਵਿਚ ਗਰਮੀ ਦਾ ਕਹਿਰ ਜਾਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.