ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਪੰਚਾਇਤਾਂ ਸਬੰਧੀ ਮੰਤਰੀ ਨੇ ਸ਼ਗਨ ਸਕੀਮ ਤੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ

Posted On April - 9 - 2010

ਪੱਤਰ ਪ੍ਰੇਰਕ
ਤਰਨ ਤਾਰਨ, 8 ਅਪਰੈਲ
ਦਿਹਾਤੀ ਵਿਕਾਸ ਅਤੇ ਪੰਚਾਇਤ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਇੱਥੇ ਇਕ ਸਮਾਰੋਹ ਦੌਰਾਨ ਸ਼ਗਨ ਸਕੀਮ ਤਹਿਤ ਕੋਈ 200 ਦਲਿਤ ਪਰਿਵਾਰਾਂ ਨੂੰ 30 ਲੱਖ ਰੁਪਏ ਦੇ ਚੈੱਕ ਵੰਡੇ। ਮੰਤਰੀ ਨੇ ਏਨੀ ਹੀ ਰਾਸ਼ੀ ਦੇ ਚੈੱਕ ਪਿੰਡਾਂ ’ਚ ਵਿਕਾਸ ਦੇ ਕਾਰਜ ਕਰਨ ਲਈ ਜਾਰੀ ਕੀਤੇ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਇਆਂ ਸ੍ਰੀ ਬ੍ਰਹਮਪੁਰਾ ਨੇ ਸੂਬਾ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦਾ ਵੇਰਵਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿੰਡਾਂ ’ਚ ਬਹਿਕਾਂ ਨੂੰ ਜਾਂਦੇ ਕੱਚੇ ਰਸਤੇ ਵੀ ਪੱਕੇ ਕਰਨ ਲਈ ਇਕ ਵਿਆਪਕ ਯੋਜਨਾ ਤਿਆਰ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸੂਬੇ ਦੇ ਸਭਨਾਂ ਜ਼ਿਲ੍ਹਿਆਂ ਵਿਚ 21 ਮਾਡਲ ਸਕੂਲ ਖੋਲ੍ਹਣ ਲਈ 60 ਕਰੋੜ ਰੁਪਏ ਅਤੇ ਸੈਕੰਡਰੀ ਸਕੂਲਾਂ ਵਿਚ ਲੜਕੀਆਂ ਦੇ ਹੋਸਟਲਾਂ ਦਾ ਨਿਰਮਾਣ ਕਰਨ ਵਾਸਤੇ 40 ਕਰੋੜ ਰੁਪਏ ਰਾਖਵੇਂ ਰੱਖੇ ਹਨ।
ਸਮਾਰੋਹ ਨੂੰ ਅਲਵਿੰਦਰ ਪਾਲ ਸਿੰਘ ਪੱਖੋਕੇ (ਚੇਅਰਮੈਨ ਪੰਜਾਬ ਵੇਅਰ-ਹਾਊਸਿੰਗ ਕਾਰਪੋਰੇਸ਼ਨ), ਸਾਧੂ ਸਿੰਘ ਉੱਪਲ (ਚੇਅਰਮੈਨ ਬਲਾਕ ਸਹਿਮਤੀ ਚੋਹਲਾ ਸਾਹਿਬ), ਅਮਰੀਕ ਸਿੰਘ (ਚੇਅਰਮੈਨ ਮਾਰਕੀਟ ਕਮੇਟੀ ਤਰਨ ਤਾਰਨ), ਵਧੀਕ ਡਿਪਟੀ ਕਮਿਸ਼ਨਰ ਐਮ.ਪੀ. ਸਿੰਘ, ਡੀ.ਡੀ.ਪੀ.ਓ. ਸਰਬਜੀਤ ਸਿੰਘ ਵਾਲੀਆ ਨੇ ਵੀ ਸੰਬੋਧਨ ਕੀਤਾ।
ਸ੍ਰੀ ਬ੍ਰਹਮਪੁਰਾ ਨੇ ਇਸ ਮੌਕੇ ਲੋਕਾਂ ਦੀਆਂ ਕਈ ਸ਼ਿਕਾਇਤਾਂ ਦਾ ਨਿਬੇੜਾ ਵੀ ਕੀਤਾ।


Comments Off on ਪੰਚਾਇਤਾਂ ਸਬੰਧੀ ਮੰਤਰੀ ਨੇ ਸ਼ਗਨ ਸਕੀਮ ਤੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.