ਮਾਪਿਆਂ ਵੱਲੋਂ ਮੋਬਾਈਲ ਖੋਹਣ ਤੋਂ ਨਾਰਾਜ਼ 13 ਸਾਲ ਦੇ ਪੁੱਤ ਨੇ ਫਾਹਾ ਲਿਆ !    ਸੰਜੇ ਕੁੰਡੂ ਹਿਮਾਚਲ ਦੇ ਨਵੇਂ ਡੀਜੀਪੀ !    ਕਰਜ਼ਾ ਮੁਆਫ਼ੀ ਲਈ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਪ੍ਰਦਰਸ਼ਨ !    ਕਰੋਨਾ ਪੀੜਤ ਪਾਇਲਟ ਨੇ ਭਰੀ ਉਡਾਰੀ, ਜਹਾਜ਼ ਅੱਧ ਰਾਹ ’ਚੋਂ ਮੁੜਿਆ !    ਸੀਬੀਆਈ ਦਾ ਪਟਿਆਲਾ ’ਚ ਛਾਪਾ, ਮੁਲਜ਼ਮ ਗਸ਼ ਖਾ ਕੇ ਡਿੱਗਿਆ !    ਮੋਦੀ ਸਰਕਾਰ ਨੇ ਦੇਸ਼ ਦਾ ਬੇੜਾ ਗਰਕ ਕਰ ਦਿੱਤਾ: ਕਾਂਗਰਸ !    ਪਿੰਡ ਕਾਲਬੰਜਾਰਾ ਸੀਲ, ਲੋਕਾਂ ਦੇ ਕਰੋਨਾ ਨਮੂਨੇ ਲਏ !    ਸਮਰਾਲਾ ਦੇ ਪਿੰਡ ਨੌਲੜੀ ਕਲਾਂ 'ਚ ਭੈਣ-ਭਰਾ ਨੇ ਖ਼ੁਦਕੁਸ਼ੀ ਕੀਤੀ !    ਫੋਰਬਸ: ਸਾਲ 2020 ਵਿੱਚ ਕੋਹਲੀ ’ਤੇ ਵਰ੍ਹਿਆ ਡਾਲਰਾਂ ਦਾ ਮੀਂਹ, 100ਵੇਂ ਤੋਂ 66ਵੇਂ ਸਥਾਨ ’ਤੇ !    ਵੈਸਟ ਇੰਡੀਜ਼ ਕ੍ਰਿਕਟ ਟੀਮ ਨੂੰ ਇੰਗਲੈਂਡ ਦੌਰੇ ਦੀ ਇਜਾਜ਼ਤ !    

ਪੰਜ ਦਿਨ ਤੋਂ ਸੜ ਰਹੀ ਹੈ ਲਾਸ਼

Posted On April - 9 - 2010

ਪੱਤਰ ਪ੍ਰੇਰਕ
ਮੁਕੇਰੀਆਂ, 8 ਅਪਰੈਲ
ਨੇੜਲੇ ਪਿੰਡ ਸਦਰਪੁਰ ਦੇ ਸਰਪੰਚ ਗੁਰਬਚਨ ਸਿੰਘ ਨੇ ਦੱਸਿਆ ਕਿ ਮੁਕੇਰੀਆਂ-ਜਲੰਧਰ ਕੌਮੀ ਮਾਰਗ ’ਤੇ ਪੈਂਦੀ ਉੱਚੀ ਬੱਸੀ ਨਹਿਰ ਵਿੱਚ ਪਿਛਲੇ 5 ਦਿਨਾਂ ਤੋਂ ਇੱਕ ਵਿਅਕਤੀ ਦੀ ਲਾਸ਼ ਨਹਿਰ ਦੇ ਕੰਢੇ ’ਤੇ ਪੈਂਦੇ ਸ਼ਿਵ ਮੰਦਰ ਦੇ ਸਾਈਫਨ ਕੋਲ ਸੜ ਰਹੀ ਹੈ ਪਰ ਪੁਲੀਸ ਨੂੰ ਸਥਾਨਕ ਲੋਕਾਂ ਤੇ ਪੱਤਰਕਾਰਾਂ ਵੱਲੋਂ ਜਾਣਕਾਰੀ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਨਾਲ ਫੈਲ ਰਹੀ ਬਦਬੂ ਤੋਂ ਇੱਥੇ ਭਿਆਨਕ ਬਿਮਾਰੀਆਂ ਫੈਲਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ।
ਉਨਾਂ੍ਹ ਦੱਸਿਆ ਕਿ ਇਹ ਲਾਸ਼ ਲਗਪਗ 45 ਸਾਲ ਦੇ ਨੌਜਵਾਨ ਦੀ ਲੱਗਦੀ ਹੈ ਅਤੇ ਮ੍ਰਿਤਕ ਨੇ ਭੂਰੇ ਰੰਗ ਦੀ ਪੈਂਟ ਅਤੇ ਹਲਕੇ ਚਿੱਟੇ ਤੇ ਭੂਰੇ ਰੰਗ ਦੀ ਕਮੀਜ਼ ਪਾਈ ਹੋਈ ਹੈ। ਉਨਾਂਹ ਦੱਸਿਆ ਕਿ ਜੇਕਰ ਕੋਈ ਇਸ ਲਾਸ਼ ਦੀ ਜਾਣਕਾਰੀ ਪੁਲੀਸ ਨੂੰ ਦਿੰਦਾ ਹੈ ਤਾਂ ਪੁਲੀਸ ਉਸ ਨੂੰ ਹੀ ਲਾਸ਼ ਬਾਹਰ ਕੱਢਣ ਅਤੇ ਇਸ ਦੀ ਰਖਵਾਲੀ ਕਰਨ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਜਾਂਦੀ ਹੈ। ਇਸੇ ਕਰਕੇ ਕਈ ਵਾਰ ਲੋਕ ਇਸ ਦੀ ਜਾਣਕਾਰੀ ਪੁਲੀਸ ਨੂੰ ਦੇਣ ਤੋਂ ਵੀ ਕੰਨੀ ਕਤਰਾਉਂਦੇ ਹਨ। ਉਨਾਂ੍ਹ ਮੰਗ ਕੀਤੀ ਕਿ ਇਸ ਲਾਸ਼ ਨੂੰ ਜਲਦੀ ਤੋਂ ਜਲਦੀ ਨਹਿਰ ਵਿਚੋਂ ਕੱਢਿਆ ਜਾਵੇ।


Comments Off on ਪੰਜ ਦਿਨ ਤੋਂ ਸੜ ਰਹੀ ਹੈ ਲਾਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.