ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ

Posted On April - 9 - 2010

ਪੱਤਰ ਪ੍ਰੇਰਕ
ਅਜਨਾਲਾ, 8 ਅਪਰੈਲ
ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਅੱਜ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਜਿੰਦਰ ਸਿੰਘ ਰਿਆੜ ਦੀ ਅਗਵਾਈ ਹੇਠ ਸਥਾਨਕ ਤਹਿਸੀਲ ਦੇ ਸਰਕਾਰੀ ਦਫਤਰਾਂ ਦੇ ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਕਰਕੇ ਮੁਕੰਮਲ ਤੌਰ ’ਤੇ ਸਰਕਾਰੀ ਕੰਮਕਾਜ ਦਾ ਬਾਈਕਾਟ ਕੀਤਾ। ਐਸ.ਡੀ.ਐਮ. ਅਜਨਾਲਾ ਦੇ ਦਫਤਰ ਮੂਹਰੇ ਕੀਤੀ ਗਈ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸੁਖਜਿੰਦਰ ਸਿੰਘ ਰਿਆੜ ਨੇ ਕਿਹਾ ਕਿ ਸਰਕਾਰ ਨੇ 5ਵੇਂ ਤਨਖਾਹ ਕਮਿਸ਼ਨ ਦੌਰਾਨ ਹੇਠਲੇ ਕਰਮਚਾਰੀਆਂ ਨਾਲ ਬੇਇਨਸਾਫੀ ਕੀਤੀ ਹੈ। ਕਲਰਕਾਂ ਦੀ ਭਰਤੀ ਦੀ ਯੋਗਤਾ 10+2 ਤੋਂ ਵਧਾ ਕੇ ਬੀ.ਏ. ਕੀਤੀ ਗਈ ਹੈ, ਪਰ ਉਨ੍ਹਾਂ ਨੂੰ ਉਸ ਅਨੁਸਾਰ ਗਰੇਡ ਨਹੀਂ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਸਾਲ 1998 ’ਚ ਪ੍ਰਵਾਨ ਕੀਤਾ ਸਟੈਨੋਗ੍ਰਾਫੀ ਨਾਰਮ ਤੁਰੰਤ ਲਾਗੂ ਕੀਤਾ ਜਾਵੇ, 1.1. 2006 ਤੋਂ ਸੋਧੇ ਤਨਖਾਹ ਸਕੇਲਾਂ ਦੇ ਬਣਦੇ ਬਕਾਏ ਦਾ ਭੁਗਤਾਨ ਜਲਦੀ ਕੀਤਾ ਜਾਵੇ ਅਤੇ ਅਦਾਲਤਾਂ ਤੇ ਹੋਰ ਦਫਤਰਾਂ ਵਿੱਚ ਕੰਮਕਾਰਾਂ ਲਈ ਆਉਣ ਵਾਲੇ ਮੁਲਾਜ਼ਮਾਂ ਨੂੰ 500 ਰੁਪਏ ਪ੍ਰਤੀ ਸਫਰੀ ਭੱਤਾ ਦਿੱਤਾ ਜਾਵੇ।
ਸ੍ਰੀ ਰਿਆੜ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।


Comments Off on ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.