ਸਰਕਾਰੀ ਸਕੂਲਾਂ ਵਿੱਚ ਤਕਨਾਲੋਜੀ ਦੀ ਵਰਤੋਂ !    ਡਾਕਟਰਾਂ ਤੇ ਮਰੀਜ਼ਾਂ ਵਿੱਚ ਮਜ਼ਬੂਤ ਰਿਸ਼ਤਿਆਂ ਦੀ ਜ਼ਰੂਰਤ !    ਅਜੋਕੀ ਸਿੱਖਿਆ ਤੇ ਬੌਧਿਕ ਵਿਕਾਸ !    ਖ਼ਰਾਬ ਮੌਸਮ ਕਾਰਨ 26 ਉਡਾਣਾਂ ’ਚ ਤਬਦੀਲੀ !    370: ਸੁਪਰੀਮ ਕੋਰਟ ਵੱਲੋਂ ਪਟੀਸ਼ਨਾਂ ਸੱਤ ਮੈਂਬਰੀ ਬੈਂਚ ਕੋਲ ਭੇਜਣ ਦਾ ਸੰਕੇਤ !    ਕਤਲ ਮਾਮਲਾ: ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਆਵਾਜਾਈ ਰੋਕੀ !    ਭਾਰਤ-ਅਮਰੀਕਾ ਵਿਚਾਲੇ 2+2 ਗੱਲਬਾਤ 18 ਨੂੰ !    ਸੀਬੀਆਈ ਵੱਲੋਂ 13 ਟਿਕਾਣਿਆਂ ’ਤੇ ਛਾਪੇ !    ਅਤਿਵਾਦੀ ਹਮਲੇ ’ਚ ਨਾਈਜਰ ਦੇ 71 ਫੌਜੀ ਹਲਾਕ !    ਛੱਤੀਸਗੜ੍ਹ ’ਚ ਦੋ ਨਕਸਲੀ ਹਲਾਕ !    

ਮੁਸਲਿਮ ਭਾਈਚਾਰੇ ਵੱਲੋਂ ਅਵਿਨਾਸ਼ ਰਾਏ ਖੰਨਾ ਦਾ ਸਨਮਾਨ

Posted On April - 9 - 2010

ਪੱਤਰਪ੍ਰੇਰਕ
ਹੁਸ਼ਿਆਰਪੁਰ, 8 ਅਪਰੈਲ
ਅਵਿਨਾਸ਼ ਰਾਏ ਖੰਨਾ ਨੂੰ ਰਾਜ ਸਭਾ ਮੈਂਬਰ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਇੰਤਜ਼ਾਮੀਆ ਜਾਮਾ ਮਸਜਿਦ ਈਦਗਾਹ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਸਮਗਾਮ ਕਰਵਾਇਆ ਗਿਆ। ਸਮਾਗਮ ਦੌਰਾਨ ਕਮੇਟੀ ਦੇ ਪ੍ਰਧਾਨ ਮੁਹੰਮਦ ਰਫੀ ਮਲਿਕ ਨੇ ਕਿਹਾ ਕਿ ਸ੍ਰੀ ਖੰਨਾ ਦਾ ਰਾਜਨੀਤਕ ਸਫਰ ਧਰਮ ਨਿਰਪੱਖ ਰਿਹਾ ਹੈ ਅਤੇ ਉਨ੍ਹਾਂ ਨੇ ਹਰੇਕ ਧਰਮ ਦਾ ਬਰਾਬਰ ਸਨਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰਾ ਸ੍ਰੀ ਖੰਨਾ ਦੇ ਨਾਲ ਖੜ੍ਹਾ ਹੈ। ਮੁਸਲਿਮ ਗੁੱਜਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ਼ੇਰ ਅਲੀ ਨੇ ਕਿਹਾ ਕਿ ਸ੍ਰੀ ਖੰਨਾ ਨੇ ਮੁਸਲਿਮ ਸੰਸਥਾਵਾਂ ਦੇ ਵਿਕਾਸ ਵਿਚ ਕਦੀ ਕੋਈ ਕਮੀ ਨਹੀਂ ਰੱਖੀ ਅਤੇ ਹਮੇਸ਼ਾ ਉਨ੍ਹਾਂ ਦੀਆਂ ਭਾਵਨਾਵਾਂ ਦੀ ਕਦਰ ਕੀਤੀ ਹੈ।  ਸਮਾਗਮ ਦੌਰਾਨ ਸ੍ਰੀ ਖੰਨਾ ਨੇ ਕਿਹਾ ਕਿ ਭਵਿੱਖ ਵਿਚ ਵੀ ਉਹ ਮੁਸਲਿਮ ਭਾਈਚਾਰੇ ਨੂੰ ਸਹਿਯੋਗ ਦਿੰਦੇ ਰਹਿਣਗੇ। ਉਨ੍ਹਾਂ ਸਮਾਜਿਕ ਵਿਕਾਸ ਲਈ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਉਣ। ਬਾਦ ਵਿਚ ਈਦਗਾਹ ਕਮੇਟੀ ਦੇ ਸਮੂਹ ਅਹੁਦੇਦਾਰਾਂ ਨੇ ਸ੍ਰੀ ਖੰਨਾ ਅਤੇ ਉਨ੍ਹਾਂ ਨਾਲ ਆਏ ਸੰਜੀਵ ਤਲਵਾੜ ਨੂੰ ਸਨਮਾਨਿਤ ਕੀਤਾ।


Comments Off on ਮੁਸਲਿਮ ਭਾਈਚਾਰੇ ਵੱਲੋਂ ਅਵਿਨਾਸ਼ ਰਾਏ ਖੰਨਾ ਦਾ ਸਨਮਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.