ਮਨਜੀਤ ਧਨੇਰ ਦੀ ਰਿਹਾਈ ਜਮਹੂਰੀ ਲਹਿਰ ਦੀ ਮਿਸਾਲੀ ਜਿੱਤ !    ਰੇਡੀਓ ਨਾਲ ਜੁੜੀਆਂ ਯਾਦਾਂ !    ਇਉਂ ਟੱਕਰਦੈ ਸੇਰ ਨੂੰ ਸਵਾ ਸੇਰ !    ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ !    ਪਾਕਿ ’ਚ ਕਿਸ਼ਤੀ ਪਲਟੀ; ਅੱਠ ਮਰੇ, ਕਈ ਲਾਪਤਾ !    ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਗੋਲੀਆਂ ਚਲਾਈਆਂ, ਚਾਰ ਹਲਾਕ !    ਹਰਿਆਣਾ ਸਰਕਾਰ ਦੇ ਵਜ਼ੀਰਾਂ ਦੇ ਵਧਣਗੇ ਭੱਤੇ !    ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ !    ਵਿਕਟਕੀਪਰ ਐਮਿਲੀ ਸਮਿੱਥ ’ਤੇ ਇੱਕ ਸਾਲ ਦੀ ਪਾਬੰਦੀ !    ਆਰਐੱਫਐੱਲ ਕੇਸ: ਮਾਲਵਿੰਦਰ ਸਿੰਘ ਦੀ ਹਿਰਾਸਤ ਵਧਾਈ !    

ਰਾਤੀਂ ਕਣਕ ਦੀ ਵਾਢੀ ਕਰਨ ’ਤੇ ਪਾਬੰਦੀ

Posted On April - 9 - 2010

ਪੱਤਰ ਪ੍ਰੇਰਕ
ਨਵਾਂ ਸ਼ਹਿਰ, 8 ਅਪਰੈਲ
ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼ਰੂਤੀ ਸਿੰਘ ਨੇ ਇਕ ਹੁਕਮ ਜਾਰੀ ਕਰਕੇ ਰਾਤ 8 ਵਜੇ ਤੋਂ ਸਵੇਰ 8 ਵਜੇ ਤੀਕ ਕੰਬਾਈਨ ਨਾਲ ਕਣਕ ਦੀ ਕਟਾਈ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਸਾਰੀਆਂ ਕੰਬਾਈਨਾਂ ਦਾ ਬਿਊਰੋ ਆਫ ਇੰਡੀਅਨ ਸਟੈਂਡਰਡ ਸਰਟੀਫਿਕੇਟ ਅਨੁਸਾਰ ਹੋਣਾ ਜ਼ਰੂਰੀ ਕਰਾਰ ਦਿੰਦੇ ਹੋਇਆਂ ਕਿਹਾ ਕਿ ਕਣਕ ਦੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਾ ਕੇ ਸਾੜਨ ’ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।
ਉਨ੍ਹਾਂ ਹੁਕਮ ਗਸ਼ਤ ਐਕਟ ਦੀ ਧਾਰਾ 1918 ਤਹਿਤ ਜ਼ਿਲ੍ਹੇ ਦੇ ਸਮੂਹ ਸਿਹਤਮੰਦ ਲੋਕਾਂ ਨੂੰ ਸਰਕਾਰੀ ਗੈਰ-ਸਰਕਾਰੀ ਜਾਇਦਾਦਾਂ ਤੇ ਦਫਤਰਾਂ ਦੀ ਸੰਭਾਲ ਹਿੱਤ 24 ਘੰਟੇ ਗਸ਼ਤ  ਅਤੇ ਪਹਿਰਾ ਰਾਖੀ ਦੀ ਡਿਊਟੀ ਦੇਣ ਲਈ ਕਿਹਾ ਹੈ । ਉਨ੍ਹਾਂ ਬਿਜਲੀ ਦੀ ਸਪਲਾਈ ਨੂੰ ਨਿਰਵਿਘਨ ਜਾਰੀ ਰੱਖਣ ਲਈ ਪਿੰਡਾਂ ਦੀਆਂ ਪੰਚਾਇਤਾਂ ਨੂੰ  ਆਪਣੇ ਆਪਣੇ ਪਿੰਡਾਂ ਵਿਚ ਠੀਕਰੀ ਪਹਿਰੇ ਲਾਉਣ ਲਈ ਕਿਹਾ ਹੈ । ਉਨ੍ਹਾਂ100 ਰੁਪਏ ਤੋਂ ਵਧੇਰੇ ਮੁੱਲ ਦੀ ਵਸਤੂ ਦੀ ਖਰੀਦ ਸਮੇਂ ਉਸ ਦਾ ਬਿੱਲ ਕੱਟਣ ਨੂੰ ਵੀ ਜ਼ਰੂਰੀ ਕਰਾਰ ਦਿੱਤਾ ਹੈ।


Comments Off on ਰਾਤੀਂ ਕਣਕ ਦੀ ਵਾਢੀ ਕਰਨ ’ਤੇ ਪਾਬੰਦੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.