ਮਨਜੀਤ ਧਨੇਰ ਦੀ ਰਿਹਾਈ ਜਮਹੂਰੀ ਲਹਿਰ ਦੀ ਮਿਸਾਲੀ ਜਿੱਤ !    ਰੇਡੀਓ ਨਾਲ ਜੁੜੀਆਂ ਯਾਦਾਂ !    ਇਉਂ ਟੱਕਰਦੈ ਸੇਰ ਨੂੰ ਸਵਾ ਸੇਰ !    ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ !    ਪਾਕਿ ’ਚ ਕਿਸ਼ਤੀ ਪਲਟੀ; ਅੱਠ ਮਰੇ, ਕਈ ਲਾਪਤਾ !    ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਗੋਲੀਆਂ ਚਲਾਈਆਂ, ਚਾਰ ਹਲਾਕ !    ਹਰਿਆਣਾ ਸਰਕਾਰ ਦੇ ਵਜ਼ੀਰਾਂ ਦੇ ਵਧਣਗੇ ਭੱਤੇ !    ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ !    ਵਿਕਟਕੀਪਰ ਐਮਿਲੀ ਸਮਿੱਥ ’ਤੇ ਇੱਕ ਸਾਲ ਦੀ ਪਾਬੰਦੀ !    ਆਰਐੱਫਐੱਲ ਕੇਸ: ਮਾਲਵਿੰਦਰ ਸਿੰਘ ਦੀ ਹਿਰਾਸਤ ਵਧਾਈ !    

ਵਿਵਾਦ ਦਾ ਭਾਂਡਾ ਜਨਰਲ ਮੈਨੇਜਰ ਸਿਰ ਭੰਨਿਆ

Posted On April - 9 - 2010

ਬੱਸ ਅੱਡੇ ਦਾ ਉਦਘਾਟਨ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 8 ਅਪਰੈਲ
ਕਾਂਗਰਸ ਦੀ ਮੈਂਬਰ ਪਾਰਲੀਮੈਂਟ ਸੰਤੋਸ਼ ਚੌਧਰੀ ਵੱਲੋਂ ਬੀਤੇ ਦਿਨ ਬੱਸ ਸਟੈਂਡ ਦਾ ਉਦਘਾਟਨ ਕਰ ਦਿੱਤੇ ਜਾਣ ਕਾਰਨ ਹੁਕਮਰਾਨ ਪਾਰਟੀ ਨੂੰ ਜੋ ਨਾਮੋਸ਼ੀ ਹੋਈ ਹੈ, ਉਸ ਲਈ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨੇ ਕੱਲ੍ਹ ਵਾਲੇ ਮਾਮਲੇ ਦੀ ਜਾਂਚ ਕਰਕੇ ਜੋ ਰਿਪੋਰਟ ਚੰਡੀਗੜ੍ਹ ਭੇਜੀ ਹੈ, ਉਸ ਵਿਚ ਜਨਰਲ ਮੈਨੇਜਰ ਨੂੰ ਜ਼ਿੰਮੇਵਾਰ ਦੱਸਿਆ ਗਿਆ ਹੈ। ਜਨਰਲ ਮੈਨੇਜਰ ’ਤੇ ਦੋਸ਼ ਹੈ ਕਿ ੳਸ ਨੇ ਕਾਂਗਰਸੀਆਂ ਦੀ ਕਾਰਵਾਈ ਦੀ ਤੁਰੰਤ ਜਾਣਕਾਰੀ ਪ੍ਰਸ਼ਾਸਨ ਨੂੰ ਨਹੀਂ ਦਿੱਤੀ।
ਬੁੱਧਵਾਰ ਨੂੰ ਸੰਤੋਸ਼ ਚੌਧਰੀ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਅਚਨਚੇਤ ਹੀ ਬੱਸ ਸਟੈਂਡ ਦਾ ਉਦਘਾਟਨ ਕਰ ਦਿੱਤਾ। ਸ੍ਰੀਮਤੀ ਚੌਧਰੀ ਬੱਸ ਸਟੈਂਡ ਦਾ ਨਿਰੀਖਣ ਕਰਨ ਗਏ ਸਨ ਪਰ ਉੱਥੇ ਅਚਾਨਕ ਉਨ੍ਹਾਂ ਨੇ ਫੀਤਾ ਕੱਟਣ ਦੀ ਰਸਮ ਨਿਭਾ ਦਿੱਤੀ। ਇਸ ਕਾਰਵਾਈ ਦਾ ਹੁਕਮਰਾਨ ਪਾਰਟੀ ਦੀ ਲੀਡਰਸ਼ਿਪ ਨੂੰ ਜ਼ਬਰਦਸਤ ਧੱਕਾ ਲੱਗਿਆ। ਡਿਪਟੀ ਕਮਿਸ਼ਨਰ ਨੇ ਮਾਮਲੇ ਦੀ ਜਾਂਚ ਐਸ.ਡੀ.ਐਮ. ਨੂੰ ਦਿੱਤੀ ਜਿਨ੍ਹਾਂ ਨੇ ਰਿਪੋਰਟ ਬਣਾ ਕੇ ਡਿਪਟੀ ਕਮਿਸ਼ਨਰ ਨੂੰ ਸੌਂਪ ਦਿੱਤੀ। ਪਤਾ ਲੱਗਾ ਹੈ ਕਿ ਇਸ ਰਿਪੋਰਟ ਜੋ ਉਚ ਅਧਿਕਾਰੀਆਂ ਕੋਲ ਜਾ ਚੁੱਕੀ ਹੈ, ਵਿਚ ਜਨਰਲ ਮੈਨੇਜਰ ਦੇ ਸਿਰ ਹੀ ਭਾਂਡਾ ਭੰਨਿਆ ਗਿਆ ਹੈ। ਇਸ ਸਬੰਧੀ ਜਦੋਂ ਸ੍ਰੀ ਸੰਧੂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਕੱਲ੍ਹ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਸ੍ਰੀਮਤੀ ਚੌਧਰੀ ਬੱਸ ਸਟੈਂਡ ਦਾ ਨਿਰੀਖਣ ਕਰਨਗੇ ਪਰ ਜਦੋਂ ਉਨ੍ਹਾਂ ਨੇ ਕਾਂਗਰਸੀਆਂ ਵਿਚ ਉਦਘਾਟਨ ਨੂੰ ਲੈ ਕੇ ਘੁਸਰ-ਮੁਸਰ ਸੁਣੀ ਤਾਂ ਉਹ ਤੁਰੰਤ ਉਥੋਂ ਆ ਗਏ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਹ ਪ੍ਰਸ਼ਾਸਨ ਨੂੰ ਸੂਚਿਤ ਕਰਦੇ, ਕਾਂਗਰਸੀ ਉਦਘਾਟਨ ਕਰ ਚੁੱਕੇ ਸਨ।  ਪਤਾ ਲੱਗਾ ਹੈ ਕਿ ਟਰਾਂਸਪੋਰਟ ਮੰਤਰੀ ਮਾਸਟਰ ਮੋਹਨ ਲਾਲ ਵੀ ਇਸੇ ਮਾਮਲੇ ਦੀ ਜਾਣਕਾਰੀ ਹਾਸਲ ਕਰਨ ਲਈ ਬੱਸ ਸਟੈਂਡ ਦਾ ਦੌਰਾ ਕਰਨ ਆ ਰਹੇ ਹਨ।


Comments Off on ਵਿਵਾਦ ਦਾ ਭਾਂਡਾ ਜਨਰਲ ਮੈਨੇਜਰ ਸਿਰ ਭੰਨਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.