ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਸਰਨਾ ਨੇ ਕਨਵੈਨਸ਼ਨ ’ਚ ਗੋਲਕ ਦੀ ਦੁਰਵਰਤੋਂ ਕੀਤੀ: ਅਵਤਾਰ ਸਿੰਘ

Posted On April - 17 - 2010

ਟ੍ਰਿਬਿਊਨ ਨਿਊਜ ਸਰਵਿਸ
ਅੰਮ੍ਰਿਤਸਰ, 16 ਅਪਰੈਲ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਦੋਸ਼ ਲਾਇਆ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਿਸ਼ਵ ਸਿੱਖ ਕਨਵੈਨਸ਼ਨ ਨੂੰ ਸਫ਼ਲ ਸਮਾਗਮ ਦੱਸਣ ਲਈ ਸਫ਼ਲਤਾ ਸਬੰਧੀ ਇਸ਼ਤਿਹਾਰ ਛਪਵਾ ਕੇ ਗੁਰੂ ਦੀ ਗੋਲਕ ਦੀ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸ੍ਰੀ ਸਰਨਾ ਨੂੰ ਸਫਲਤਾ ਸਬੰਧੀ ਕੋਈ ਫੋਨ ਸੁਨੇਹਾ ਨਹੀਂ ਦਿੱਤਾ ਗਿਆ।
ਸ੍ਰੀ ਸਰਨਾ ਦੇ ਵੱਖ-ਵੱਖ ਬਿਆਨਾਂ ਸਬੰਧੀ ਪ੍ਰਤੀਕਰਮ ਪ੍ਰਗਟ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਦਿੱਤੇ ਜਾਣ ਵਾਲੀ ਕਨਵੈਨਸ਼ਨ ’ਚ ਸਿੰਘ ਸਾਹਿਬ ਨੇ ਜਾਣਾ ਹੀ ਪ੍ਰਵਾਨ ਨਹੀਂ ਕੀਤਾ ਤਾਂ ਉਹ ਵਧਾਈ ਕਿਉਂ ਦੇਣਗੇ? ਉਨਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਪਾਰਦਰਸ਼ੀ ਰੂਪ ’ਚ ਗੁਰਦੁਆਰਾ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾ ਰਹੀ ਹੈ ਅਤੇ ਇਸ ਵਿਚ ਕਿਸੇ ਪ੍ਰਕਾਰ ਦੀ ਸਿਆਸੀ ਦਖ਼ਲ-ਅੰਦਾਜ਼ੀ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਗੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਿਆਸੀਕਰਨ ਹੋਇਆ ਹੈ ਅਤੇ ਇਹ ਸਿਆਸੀਕਰਨ ਵੀ ਸ੍ਰੀ ਸਰਨਾ ਦੇ ਪ੍ਰਧਾਨਗੀ ਕਾਲ ਦੌਰਾਨ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਈ ਧਾਰਮਿਕ ਸਮਾਗਮਾਂ ਵਿਚ ਦਿੱਲੀ ਕਮੇਟੀ ਵਲੋਂ ਸਿੱਖ ਜਗਤ ਦੀਆਂ ਧਾਰਮਿਕ ਸ਼ਖਸ਼ੀਅਤਾਂ ਦੀ ਥਾਂ ’ਤੇ ਅਜਿਹੇ ਸਮਾਗਮਾਂ ’ਚ ਸਿੱਖਾਂ ਦੀ ਦੁਸ਼ਮਣ ਜਮਾਤ ਕਾਂਗਰਸ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਤੌਰ ’ਤੇ ਬੁਲਾ ਕੇ ਗੁਰਦੁਆਰਾ ਪ੍ਰਬੰਧ ਦਾ ਸਿਆਸੀਕਰਨ ਹੀ ਨਹੀਂ ਕੀਤਾ ਸਗੋਂ ਪੰਥਕ ਰਵਾਇਤਾਂ ਦਾ ਘਾਣ ਵੀ ਕੀਤਾ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਸਿੱਖਾਂ ਦੀਆਂ ਕਾਲੀਆਂ ਸੂਚੀਆਂ ਖ਼ਤਮ ਕਰਾਉਣ ਲਈ ਸ੍ਰੀ ਸਰਨਾ ਨੇ ਨਹੀਂ ਸਗੋਂ ਸ਼੍ਰੋਮਣੀ ਕਮੇਟੀ ਨੇ ਯਤਨ ਕੀਤੇ ਹਨ। ਇਹ ਕਾਲੀਆਂ ਸੂਚੀਆਂ ਕਾਂਗਰਸ ਸਰਕਾਰ ਵੇਲੇ ਹੀ ਤਿਆਰ ਹੋਈਆਂ ਹਨ। ਇਸੇ ਤਰ੍ਹਾਂ ਜੇਲ੍ਹਾਂ ’ਚ ਬੰਦ ਬੇਕਸੂਰ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਾਉਣ ਅਤੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਦੀ ਮੁਆਫੀ ਲਈ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ’ਚ ਮਤੇ ਪਾਸ ਕਰਕੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਸੀ੍ਰ ਸਰਨਾ ਨੇ ਕਨਵੈਨਸ਼ਨ ’ਚ ਸ੍ਰੀ ਭੁੱਲਰ ਦੀ ਰਿਹਾਈ ਦੀ ਮੰਗ ਕਰਕੇ ਕੋਈ ਨਵੀਂ ਜਾਂ ਵੱਖਰੀ ਗੱਲ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਪੰਥ ਦੋਖੀਆਂ ਦੇ ਇਸ਼ਾਰੇ ’ਤੇ ਵਿਸ਼ਵ ਸਿੱਖ ਕਨਵੈਨਸ਼ਨ ’ਚ ਪਿਛਲੇ 20 ਸਾਲਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮਿਆਂ ਨੂੰ ਰੱਦ ਕਰਦਿਆਂ ਉਨ੍ਹਾਂ ’ਤੇ ਪੁਨਰ ਵਿਚਾਰ ਕੀਤੇ ਜਾਣ ਦੀ ਇਹ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸਤਾ, ਮੀਰੀ ਪੀਰੀ ਦੇ ਸਿਧਾਂਤ ਅਤੇ ਪੰਜ ਤਖ਼ਤ ਸਾਹਿਬਾਨ ਤੇ ਪੰਜ ਪਿਆਰੇ ਸਾਹਿਬਾਨ ਦੀ ਸੰਸਥਾ ’ਤੇ ਸਿੱਧਾ ਹਮਲਾ ਕੀਤਾ ਹੈ, ਜਿਸ ਨਾਲ ਸੰਗਤਾਂ ’ਚ ਭਾਰੀ ਰੋਸ ਤੇ ਰੋਹ ਹੈ।
ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਿੱਖਾਂ ਦੀਆਂ ਭਾਵਨਾਵਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮਿਆਂ ਨੂੰ ਰੱਦ ਕਰਕੇ ਇਨ੍ਹਾਂ ਉਪਰ ਪੁਨਰ ਵਿਚਾਰ ਦੀ ਮੰਗ ਕਰਨ ਦੀ ਗੱਲ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਉਨ੍ਹਾਂ ਵਿਅਕਤੀਆਂ ਦੀ ਪਿੱਠ ਠੋਕ ਰਹੇ ਹਨ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਸਰਬਸੰਮਤੀ ਨਾਲ ਧਾਰਮਿਕ ਸਜ਼ਾ ਸੁਣਾਈ ਹੈ।


Comments Off on ਸਰਨਾ ਨੇ ਕਨਵੈਨਸ਼ਨ ’ਚ ਗੋਲਕ ਦੀ ਦੁਰਵਰਤੋਂ ਕੀਤੀ: ਅਵਤਾਰ ਸਿੰਘ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.