ਦੇਸ਼ ਭਗਤ ਹੋਣ ਲਈ 27ਵੇਂ ਤੇ 28ਵੇਂ ਸਵਾਲ ਦੇ ਜਵਾਬ ਵਿੱਚ ਨਾਂਹ ਕਹਿਣੀ ਜ਼ਰੂਰੀ! !    ਮਹਾਂਪੁਰਖਾਂ ਦੇ ਉਪਦੇਸ਼ਾਂ ਨੂੰ ਵਿਸਾਰਦੀਆਂ ਸਰਕਾਰਾਂ !    ਸਾਹਿਰ ਲੁਧਿਆਣਵੀ: ਫ਼ਨ ਅਤੇ ਸ਼ਖ਼ਸੀਅਤ !    ਕਸ਼ਮੀਰ ਵਾਦੀ ’ਚ ਰੇਲ ਸੇਵਾ ਸ਼ੁਰੂ !    ਐੱਮਕਿਊਐੱਮ ਆਗੂ ਅਲਤਾਫ਼ ਨੇ ਮੋਦੀ ਤੋਂ ਭਾਰਤ ’ਚ ਪਨਾਹ ਮੰਗੀ !    ਪੀਐੱਮਸੀ ਘੁਟਾਲਾ: ਆਰਥਿਕ ਅਪਰਾਧ ਸ਼ਾਖਾ ਵੱਲੋਂ ਰਣਜੀਤ ਸਿੰਘ ਦੇ ਫਲੈਟ ਦੀ ਤਲਾਸ਼ੀ !    ਐੱਨਡੀਏ ਭਾਈਵਾਲਾਂ ਨੇ ਬਿਹਤਰ ਸਹਿਯੋਗ ’ਤੇ ਦਿੱਤਾ ਜ਼ੋਰ !    ਭਾਰਤੀ ਡਾਕ ਵੱਲੋਂ ਮਹਾਤਮਾ ਗਾਂਧੀ ਨੂੰ ਸਮਰਪਿਤ ‘ਯੰਗ ਇੰਡੀਆ’ ਦਾ ਮੁੱਖ ਪੰਨਾ ਰਿਲੀਜ਼ !    ਅਮਰੀਕਾ ਅਤੇ ਦੱਖਣੀ ਕੋਰੀਆ ਨੇ ਜੰਗੀ ਮਸ਼ਕਾਂ ਮੁਲਤਵੀ ਕੀਤੀਆਂ !    ਕਾਰ ਥੱਲੇ ਆ ਕੇ ਇੱਕ ਪਰਿਵਾਰ ਦੇ ਚਾਰ ਜੀਅ ਹਲਾਕ !    

ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ ਕਵੀਸ਼ਰ ਦਰਬਾਰ

Posted On April - 9 - 2010

ਪੱਤਰ ਪ੍ਰੇਰਕ
ਕਾਦੀਆਂ, 8 ਅਪਰੈਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਦੇ ਉਪਰਾਲੇ ਨਾਲ ਤੇ ਕਾਦੀਆਂ ਦੀ ਸੰਗਤ ਦੇ ਸਹਿਯੋਗ ਨਾਲ ਕਸਬਾ ਕਾਦੀਆਂ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ 300 ਸਾਲਾ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ ਢਾਡੀ ਤੇ ਕਵੀਸ਼ਰ ਦਰਬਾਰ ਕਰਵਾਇਆ ਗਿਆ।
ਇਸ ਮੌਕੇ ਪੰਥ ਦੇ ਮਹਾਨ ਢਾਡੀ ਭਾਈ ਤਰਸੇਮ ਸਿੰਘ ਦਰਦੀ, ਬੀਬੀ ਮਨਿੰਦਰਜੀਤ ਕੌਰ ਮਾਲੇਰਕੋਟਲਾ ਵਾਲਿਆਂ ਦੇ ਜਥੇ ਤੋਂ ਇਲਾਵਾ ਭਾਈ ਸੁਰਜੀਤ ਸਿੰਘ ਜਲੰਧਰ ਵਾਲੇ ਅਤੇ ਪ੍ਰਸਿੱਧ ਕਵੀਸ਼ਰ ਪ੍ਰਿੰਸੀਪਲ ਚੰਨਣ ਸਿੰਘ ਹਰਗੋਬਿੰਦਪੁਰੀ ਦੇ ਜਥਿਆਂ ਨੇ ਆਪਣੀਆਂ ਵਾਰਾਂ ਰਾਹੀਂ ਬਾਬਾ ਬੰਦਾ ਸਿੰਘ ਬਹਾਦਰ ਦਾ ਇਤਿਹਾਸ ਸੁਣਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਕਸ਼ਮੀਰ ਸਿੰਘ ਬਰਿਆਰ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਗੁਰਿੰਦਰਪਾਲ ਸਿੰਘ ਗੋਰਾ ਨੇ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਇਨ੍ਹਾਂ ਮਹਾਨ ਜੋਧਿਆਂ ਦੇ ਜੀਵਨ ਤੋਂ ਸਿੱਖਿਆ ਲੈ ਕੇ ਆਪਣੇ ਜੀਵਨ ਨੂੰ ਸਫਲ ਕਰਨਾ ਚਾਹੀਦਾ ਹੈ।
ਇਸ ਮੌਕੇ ਅਕਾਲੀ ਆਗੂ ਜਰਨੈਲ ਸਿੰਘ ਮਾਹਲ, ਕਰਤਾਰ ਸਿੰਘ ਬਾਜਵਾ, ਬਾਬਾ ਦੀਪਕ ਨਾਚਾ, ਤ੍ਰਿਲੋਕ ਸਿੰਘ ਰਜ਼ਾਦਾ, ਦਵਿੰਦਰ ਸਿੰਘ ਭਾਣੀਆਂ, ਕਮਲ ਜੋਤੀ, ਅਮਰਜੀਤ ਸਿੰਘ ਪੱਪੂ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।


Comments Off on ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ ਕਵੀਸ਼ਰ ਦਰਬਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.