ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਸਾਬਕਾ ਅਤਿਵਾਦੀ ਨੇ ਮੁੱਖ ਮੰਤਰੀ ਦਾ ਰਾਹ ਰੋਕ ਲਿਆ

Posted On April - 17 - 2010

ਜੰਮੂ, 16 ਅਪਰੈਲ

ਅੱਜ ਇੱਥੇ ਸਿਵਲ ਸਕੱਤਰੇਤ ਦੇ ਮੁੱਖ ਗੇਟ ’ਤੇ ਮੁੱਖ ਧਾਰਾ ਵਿਚ ਸ਼ਾਮਲ ਹੋਇਆ ਇਕ ਸਾਬਕਾ ਅਤਿਵਾਦੀ ਪਰਿਵਾਰ ਸਣੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਵਾਹਨਾਂ ਦੇ ਕਾਫਲੇ ਅੱਗੇ ਆ ਗਿਆ। ਇਸ ਕਾਰਨ ਕਾਫਲਾ ਰੁਕ ਗਿਆ ਤੇ ਉੱਥੇ ਤਾਇਨਾਤ ਸੁਰੱਖਿਆ ਦਸਤਿਆਂ ਨੂੰ ਭਾਜੜਾਂ ਪੈ ਗਈਆਂ। ਹਿਜ਼ਬੁਲ ਮੁਜਾਹਦੀਨ ਦਾ ਸਾਬਕਾ ਅਤਿਵਾਦੀ ਆਪਣੀਆਂ ਸਮੱਸਿਆਵਾਂ ਤੋਂ ਮੁੱਖ ਮੰਤਰੀ ਨੂੰ ਜਾਣੂ ਕਰਾਉਣਾ ਚਾਹੁੰਦਾ ਸੀ। ਇਸ ’ਤੇ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਫਰਿਆਦੀ ਪਰਿਵਾਰ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਲੈ ਕੇ ਆਉਣ। ਸੂਤਰਾਂ ਮੁਤਾਬਕ ਮੁੱਖ ਮੰਤਰੀ ਨੇ ਪਰਿਵਾਰ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ। ਪਾਕਿਸਤਾਨ ਤੋਂ ਸਿਖਲਾਈ ਯਾਫਤਾ ਇਸ ਅਤਿਵਾਦੀ ਨੇ 1990 ਵਿਚ ਹਥਿਆਰ ਸੁੱਟੇ ਸਨ।

-ਪੀ.ਟੀ.ਆਈ.


Comments Off on ਸਾਬਕਾ ਅਤਿਵਾਦੀ ਨੇ ਮੁੱਖ ਮੰਤਰੀ ਦਾ ਰਾਹ ਰੋਕ ਲਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.