ਵੇ ਹੋਵੇ ਅਨਲੌਕ ਵਿੱਚ ਇਨ੍ਹਾਂ ਨੂੰ ਕਰੋਨਾ, ਉਭਰੇ ਕੋਈ ਖੂਨ ਨਵਾਂ !    ਨਾਉਮੀਦੀ ਦੇ ਦੌਰ ’ਚ ਨਗ਼ਮਾ-ਏ-ਉਮੀਦ... !    ਅੱਜ ਤੋਂ ਚੱਲਣਗੀਆਂ 200 ਵਿਸ਼ੇਸ਼ ਰੇਲਗੱਡੀਆਂ !    ਸਨਅਤਕਾਰਾਂ ਨੂੰ ਭਲਕੇ ਸੰਬੋਧਨ ਕਰਨਗੇ ਮੋਦੀ !    ਗ਼ੈਰ-ਜ਼ਰੂਰੀ ਉਡਾਣਾਂ ਨਾ ਚਲਾਉਣ ਦੀ ਚਿਤਾਵਨੀ !    ਪੰਜਾਬ ਵੱਲੋਂ ਲੌਕਡਾਊਨ 5.0 ਸਬੰਧੀ ਦਿਸ਼ਾ ਨਿਰਦੇਸ਼ ਜਾਰੀ !    ਪਾਕਿ ਹਾਈ ਕਮਿਸ਼ਨ ਦੇ ਦੋ ਅਧਿਕਾਰੀਆਂ ਨੂੰ ਦੇਸ਼ ਛੱਡਣ ਦੇ ਹੁਕਮ !    ਬੀਜ ਘੁਟਾਲਾ: ਨਿੱਜੀ ਫਰਮ ਦਾ ਮਾਲਕ ਗ੍ਰਿਫ਼ਤਾਰ, ਸਟੋਰ ਸੀਲ !    ਦਿੱਲੀ ਪੁਲੀਸ ਦੇ ਦੋ ਏਐੱਸਆਈ ਦੀ ਕਰੋਨਾ ਕਾਰਨ ਮੌਤ !    ਸ਼ਰਾਬ ਕਾਰੋਬਾਰੀ ਦੇ ਘਰ ’ਤੇ ਫਾਇਰਿੰਗ !    

ਹਰਿਆਣਾ ਗੁਰਦੁਆਰਾ ਕਮੇਟੀ ਵੱਲੋਂ ਅੰਦੋਲਨ ਦੀ ਧਮਕੀ

Posted On April - 22 - 2010

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਅਪਰੈਲ

ਜਗਦੀਸ਼ ਸਿੰਘ ਝੀਂਡਾ

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਹਰਿਆਣਾ ਦੀ ਵੱਖਰੀ ਕਮੇਟੀ ਬਣਾਉਣ ਲਈ ਅੰਦੋਲਨ ਦੀ ਰੂਪ ਰੇਖਾ ਤਿਆਰ ਲਈ ਹੈ ਤੇ ਜਲਦੀ ਹੀ ਅੰਦੋਲਨ ਸ਼ੁਰੂ ਕਰ ਦਿਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਵੱਖਰੀ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਪੂਰੀ ਤਰਾਂ ਤਿਆਰ ਹੈ ਤੇ ਹਰਿਆਣਾ ਦੀਆਂ ਸਾਰੀਆਂ ਸੀਟਾਂ ’ਤੇ ਜਿੱਤ ਹਾਸਲ ਕਰੇਗੀ।
ਅੱਜ ਇਥੇ ਚੰਡੀਗੜ੍ਹ ਪ੍ਰੈਸ ਕਲੱਬ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਅਤੇ ਵੱਖਰੀ ਕਮੇਟੀ ਦੇ ਸੂਬਾਈ ਯੂਥ ਵਿੰਗ ਦੇ ਪ੍ਰਧਾਨ ਕੰਵਲਜੀਤ ਸਿੰਘ ਅਜਰਾਣਾ ਨੇ ਕਿਹਾ ਕਿ ਉਹ ਵੱਖਰੀ ਕਮੇਟੀ ਅਤੇ 17 ਪੰਜਾਬੀਆਂ ਦੇ ਮਸਲੇ ਸਬੰਧੀ ਛੇਤੀ ਹੀ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਅਤੇ ਹੋਰ ਆਗੂਆਂ ਨੂੰ ਮਿਲਣਗੇ ਤੇ ਇਸ ਗੱਲ ’ਤੇ ਜ਼ੋਰ ਦੇਣਗੇ ਕਿ 17 ਪੰਜਾਬੀਆਂ ਨੂੰ ਬਚਾਉਣ ਲਈ ਸਰਗਰਮੀ ਨਾਲ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਹਰਿਆਣਾ ਦੇ ਸਿੱਖਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਜਾਵੇਗਾ ਤੇ ਮੰਗ ਕੀਤੀ ਜਾਵੇਗੀ ਕਿ ਪੰਜਾਬ ਪੁਨਰਗਠਨ ਐਕਟ 1966 ਤਹਿਤ ਹਰਿਆਣਾ ਦੇ ਸਿੱਖਾਂ ਨੂੰ ਵੱਖਰੀ ਕਮੇਟੀ ਦਿਤੀ ਜਾਵੇ। ਉਨ੍ਹਾਂ ਕਿਹਾ ਕਿ ਵੱਖਰੀ ਕਮੇਟੀ ਸਬੰਧੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਭਾਵ ਹੇਠ ਆ ਗਏ ਹਨ ਤੇ ਇਸ ਕਰ ਕੇ ਵੱਖਰੀ  ਕਮੇਟੀ ਬਨਣ ਵਿਚ ਦੇਰੀ ਹੋ ਰਹੀ ਹੈ। ਇਸ ਲਈ ਕਾਂਗਰਸ ਪਾਰਟੀ ਦੇ ਹੋਰ ਆਗੂਆਂ ਨੂੰ ਸਾਰੀ ਸਥਿਤੀ ਦੱਸੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ 508 ਕਰੋੜ ਦੇ ਬਜਟ ਵਿਚੋਂ ਹਰਿਆਣਾ ਨੂੰ ਕੇਵਲ ਅੱਠ ਕਰੋੜ ਹੀ ਦਿਤੇ ਗਏ ਗਏ ਹਨ। ਇਹ ਬਹੁਤ ਹੀ ਘੱਟ ਰਕਮ ਹੈ। ਇਸ ਲਈ ਇਸ ਰਕਮ ਵਿਚ ਵਾਧਾ ਕੀਤਾ ਜਾਣਾ ਚਾਹੀਦਾ ਹੈ ਤੇ ਇਹ ਰਕਮ ਪੰਜਾਬ ਤੇ ਹਰਿਆਣਾ ਦੀ 60:40 ਦੀ ਵੰਡ ਅੁਨਸਾਰ ਮਿਲਣੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਜੇ ਵੱਖਰੀ ਕਮੇਟੀ ਜਲਦੀ ਨਾ ਬਣਾਈ ਗਈ ਤਾਂ ਰਾਜ ਦੇ ਸਿੱਖ ਇਸ ਲਈ ਜ਼ੋਰਦਾਰ ਅੰਦੋਲਨ ਛੇੜ ਦੇਣਗੇ। ਅੰਦੋਲਨ ਦੀ ਸਾਰੀ ਰੂਪ ਰੇਖਾ ਉਲੀਕ ਲਈ ਗਈ ਹੈ। ਸ੍ਰੀ ਝੀਂਡਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵਿਰੁਧ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਾਉਦਿਆਂ ਕਿਹਾ ਕਿ ਵਿਆਪਕ ਪੱਧਰ ’ਤੇ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ।
ਇਸ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਤੇ ਮਨਘੜਤ ਦਸਿਆ। ਉਨ੍ਹਾਂ ਕਿਹਾ ਕਿ ਜੇ ਝੀਂਡਾ ਕੋਲ ਸਬੂਤ ਹਨ ਤਾਂ ਇਨ੍ਹਾਂ ਦੋਸ਼ਾਂ ਨੂੰ ਸਾਬਤ ਕਰਨ। ਉਨ੍ਹਾਂ ਕਿਹਾ ਕਿ ਬੇਬੁਨਿਆਦ ਦੋਸ਼ ਲਾ ਕੇ ਸ਼੍ਰੋਮਣੀ ਕਮੇਟੀ ਵਰਗੇ ਅਦਾਰੇ ਨੂੰ ਬਦਨਾਮ ਕਰਨਾ ਬਹੁਤ ਹੀ ਮੰਦਭਾਗੀ ਗੱਲ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਨ੍ਹਾਂ ਦੋਸ਼ਾਂ ਦਾ ਗੰਭੀਰ ਨੋਟਿਸ ਲਵੇਗੀ ਤੇ ਜੋ ਵੀ ਕਾਰਵਾਈ ਬਣਦੀ ਹੋਈ ਕੀਤੀ ਜਾਵੇਗੀ।
ਹਰਿਆਣਾ ਦੇ ਗੁਰਦੁਆਰਿਆਂ ਲਈ ਕੇਵਲ ਅੱਠ ਕਰੋੜ ਦੇਣ ਸਬੰਧੀ ਉਨ੍ਹਾਂ ਕਿਹਾ ਕਿ ਨੌਂ ਕਰੋੜ ਦਿਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਕੋਲੋਂ ਬਹੁਤ ਘੱਟ ਪੈਸਾ ਲੈਂਦੀ ਹੈ ਤੇ ਪਰ ਹਰਿਆਣਾ ਨੂੰ ਜ਼ਿਆਦਾ ਪੈਸਾ ਦਿੰਦੀ ਹੈ। ਇਸ ਲਈ ਘੱਟ ਪੈਸੇ ਦੇਣ ਦੇ ਦੋਸ਼ ਵਿਚ ਵੀ ਕੋਈ ਹਕੀਕਤ ਨਹੀਂ ਹੈ। ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਹਾਕ ਦੀ ਪ੍ਰੈਸ ਕਾਨਫਰੰਸ ਵਿਚ ਮੀਤ ਪ੍ਰਧਾਨ ਸ਼ਰਨਜੀਤ ਸਿੰਘ ਗਰੋਵਰ, ਸੰਗਤ ਸਿੰਘ ਨੰਦਾ, ਕੈਪਟਨ ਅਮਰਜੀਤ ਸਿੰਘ ਵੀ ਸ਼ਾਮਲ ਸਨ।


Comments Off on ਹਰਿਆਣਾ ਗੁਰਦੁਆਰਾ ਕਮੇਟੀ ਵੱਲੋਂ ਅੰਦੋਲਨ ਦੀ ਧਮਕੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.