ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

‘ਸਪੋਕਸਮੈਨ’ ਦੇ ਸੰਪਾਦਕ ਵੱਲੋਂ ਹਾਈ ਕੋਰਟ ’ਚ ਪਟੀਸ਼ਨ

Posted On April - 14 - 2010

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਪਰੈਲ
‘ਰੋਜ਼ਾਨਾ ਸਪੋਕਸਮੈਨ’ ਦੇ ਸੰਪਾਦਕ ਜੋਗਿੰਦਰ ਸਿੰਘ ਖ਼ਿਲਾਫ਼ ਪੰਜਾਬ ਪੁਲੀਸ ਵੱਲੋਂ ਸਿੱਖ ਗੁਰੂਆਂ, ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਕਈ ਹੋਰ ਸਿੱਖ ਸੰਸਥਾਵਾਂ ਖ਼ਿਲਾਫ਼ ਗੁੰਮਰਾਹਕੁਨ ਪ੍ਰਚਾਰ ਕਰਨ ਦਾ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਇਹ ਮਾਮਲਾ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਹੁੰਚ ਗਿਆ।
ਪੰਜਾਬ ਸਰਕਾਰ, ਸੂਬਾ ਪੁਲੀਸ ਮੁਖੀ ਅਤੇ ਹੋਰਨਾਂ ਖ਼ਿਲਾਫ਼ ਦਾਇਰ ਆਪਣੀ ਪਟੀਸ਼ਨ ਵਿਚ ਜੋਗਿੰਦਰ ਸਿੰਘ ਨੇ ਇਸ ਨੂੰ ‘ਬਦਲਾਖੋਰੀ’ ਦਾ ਮਾਮਲਾ ਦੱਸਿਆ। ਪੇਸ਼ਗੀ ਜ਼ਮਾਨਤ ਵਾਸਤੇ ਕੀਤੀ ਗਈ ਅਪੀਲ ਵਿਚ ਉਨ੍ਹਾਂ ਤਰਕ ਦਿੱਤਾ ਹੈ ਕਿ ਉਨ੍ਹਾਂ ਖ਼ਿਲਾਫ਼ ਅਜਿਹਾ ਕੋਈ ਮਾਮਲਾ ਨਹੀਂ ਬਣਦਾ। ਇਸ ਪਟੀਸ਼ਨ ’ਤੇ ਸੁਣਵਾਈ ਅਦਾਲਤ ਦੇ ਛੁੱਟੀਆਂ ਵਾਲੇ ਵਿਸ਼ੇਸ਼ ਬੈਚ ਨੇ ਕੀਤੀ ਜਿਸ ਦੀ ਅਗਵਾਈ ਜਸਟਿਸ ਅਗਸਟੀਨ ਜਾਰਜ ਮਸੀਹ ਕਰ ਰਹੇ ਸਨ। ਜੋਗਿੰਦਰ ਸਿੰਘ ਨੇ ਆਪਣੇ ਵਕੀਲ ਐਮ.ਐਸ. ਲੁਬਾਣਾ ਰਾਹੀਂ ਦਲੀਲ ਦਿੱਤੀ ਕਿ ਉਨ੍ਹਾਂ ਦੇ ਅਖਬਾਰ ਵਿਚ ਛਪੀ ਸੰਪਾਦਕੀ ਨੂੰ ਤੋੜ-ਮਰੋੜ ਕੇ ਪੇਸ਼ ਕਰਦਿਆਂ ਇਹ ਕਿਹਾ ਜਾ ਰਿਹਾ ਹੈ ਕਿ ਇਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਲੱਗੀ ਹੈ। ਉਨ੍ਹਾਂ ਕਿਹਾ ਕਿ ਇਹ ਮਹਿਜ਼ ‘ਬਦਲਾਖੋਰੀ’ ਦਾ ਮਾਮਲਾ ਹੈ ਜਿਸ ਦੀ ਪੁਸ਼ਟੀ ਇਸ ਗੱਲ ਤੋਂ ਵੀ ਹੁੰਦੀ ਹੈ ਕਿ ਇਹ ਕੇਸ ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ, ਜਦ ਕਿ ਅਖਬਾਰ ਮੁਹਾਲੀ ਤੋਂ ਪ੍ਰਕਾਸ਼ਤ ਹੁੰਦਾ ਹੈ ਅਤੇ ਜੋਗਿੰਦਰ ਸਿੰਘ ਚੰਡੀਗੜ੍ਹ ਵਿਖੇ ਰਹਿੰਦੇ ਹਨ। ਵਕੀਲ ਨੇ ਦਾਅਵਾ ਕੀਤਾ ਇਸ ਤਰ੍ਹਾਂ ਨਿਰਪੱਖ ਸੁਣਵਾਈ ਦੀ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹਾ ਜਾਣ-ਬੁੱਝ ਕੇ ਕੀਤਾ ਗਿਆ ਹੈ ਜਿਸ ਦਾ ਮਕਸਦ ਜੋਗਿੰਦਰ ਸਿੰਘ ਨੂੰ ਅੰਮ੍ਰਿਤਸਰ ਸੱਦਣਾ ਹੈ ਜਿੱਥੇ ਉਨ੍ਹਾਂ ਦੀ ਖਿੱਚ-ਧੂਹ ਹੋਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਇਸ ਮਾਮਲੇ ਦੀ ਅਗਲੀ ਸੁਣਵਾਈ 19 ਅਪਰੈਲ ਨੂੰ ਹੋਵੇਗੀ।


Comments Off on ‘ਸਪੋਕਸਮੈਨ’ ਦੇ ਸੰਪਾਦਕ ਵੱਲੋਂ ਹਾਈ ਕੋਰਟ ’ਚ ਪਟੀਸ਼ਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.