ਕਿਸਾਨ ਨੇ 10 ਪਰਵਾਸੀ ਕਾਮਿਆਂ ਲਈ ਕੀਤਾ ਹਵਾਈ ਟਿਕਟਾਂ ਦਾ ਪ੍ਰਬੰਧ !    ਤਬਲੀਗੀ ਮਾਮਲਾ: 294 ਵਿਦੇਸ਼ੀਆਂ ਖ਼ਿਲਾਫ਼ 15 ਨਵੇਂ ਦੋਸ਼-ਪੱਤਰ ਦਾਖ਼ਲ !    ਪਿੰਡ ਖੁਰਾਲਗੜ ਵਿੱਚ ਇਕ ਹੋਰ ਮਜ਼ਦੂਰ ਨੇ ਫਾਹਾ ਲਿਆ !    ਹਿਮਾਚਲ ਦੇ ਭਾਜਪਾ ਪ੍ਰਧਾਨ ਦਾ ਅਸਤੀਫ਼ਾ !    ਖਾਲੀ ਜੇਬਾਂ ਨਾਲ ਪੰਜਾਬੀ ’ਵਰਸਿਟੀ ਦੇ ਪੈਨਸ਼ਨਰਾਂ ਵੱਲੋਂ ਧਰਨਾ !    ਬਦਨਾਮੀ ਖੱਟੀ ਤੇ ਜੇਲ੍ਹ ਵੀ ਗਿਆ ਪਰ ਫੌਜੀ ਨੇ ਮੈਦਾਨ ਨਾ ਛੱਡਿਆ !    ਹੁਣ ਭਾਰਤ-ਚੀਨ ਮਾਮਲੇ ’ਚ ਟਰੰਪ ਨੇ ਮਾਰਿਆ ‘ਜੰਪ’ !    ਪਛਾਣ ਦੀ ਫ਼ਿਕਰ ਦੂਰ !    ਮਾਮਲਾ ਸਿੱਧੂ ਮੂਸੇਵਾਲਾ: ਚਾਰ ਮੁਲਾਜ਼ਮਾਂ ਸਣੇ ਪੰਜ ਨੂੰ ਜ਼ਮਾਨਤ !    ਐੱਨਆਈਐੱਸ ਪਟਿਆਲਾ ਕੋਚਿੰਗ ਕੋਰਸ: ਉੱਘੇ ਖਿਡਾਰੀਆਂ ਲਈ 46 ਸੀਟਾਂ !    

ਅਣਖੀਲਾ ਨੂੰ ਧਮਕੀ ਦੇਣ ਦੇ ਦੋਸ਼ ’ਚ ਦੋ ਕਾਬੂ

Posted On May - 2 - 2010

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 1 ਮਈ
ਪੰਜਾਬੀ ਗਾਇਕ ਬਲਕਾਰ ਅਣਖੀਲਾ ਕੋਲੋਂ 60 ਲੱਖ ਰੁਪਏ ਦੀ ਰਕਮ ਮੰਗਣ ਲਈ ਧਮਕੀ ਦੇਣ ਵਾਲੇ ਦੋ ਵਿਅਕਤੀਆਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿਚ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬੀ ਗਾਇਕ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਦੋ ਵਿਅਕਤੀਆਂ ਦੀ ਸ਼ਨਾਖਤ ਭੁਪਿੰਦਰ ਸਿੰਘ ਉਰਫ਼ ਭਿੰਦਾ ਵਾਸੀ ਈਨਾ ਖੰਡਾ (ਮਲੋਟ) ਅਤੇ ਪਰਮਿੰਦਰ ਸਿੰਘ ਪਿੰਡ ਕਾਈਆਂ ਔੜੀ ਜ਼ਿਲਾ ਮੁਕਤਸਰ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਕੋਲੋਂ 32 ਬੋਰ ਦਾ ਇਕ ਪਿਸਤੌਲ, ਦੋ ਕਾਰਤੂਸ, ਇਕ ਮੈਗਜ਼ੀਨ, ਇਕ ਦਾਤਰ ਅਤੇ ਆਲਟੋ ਕਾਰ (ਪੀ.ਬੀ. 18 ਐਮ. 7942) ਬਰਾਮਦ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬੀ ਗਾਇਕ ਬਲਕਾਰ ਅਣਖੀਲਾ ਵੱਲੋਂ ਪੁਲੀਸ ਕੋਲ ਸ਼ਿਕਾਇਤ ਕੀਤੀ ਗਈ ਸੀ ਕਿ ਜੋਗਿੰਦਰ ਸਿੰਘ, ਭੁਪਿੰਦਰ ਸਿੰਘ, ਕਬੀਰ ਅਤੇ ਜਸਪ੍ਰੀਤ ਨਾਂ ਦੇ ਵਿਅਕਤੀਆਂ ਵੱਲੋਂ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਧਮਕੀ ਦੇਣ ਵਾਲਿਆਂ ਨੇ ਸ੍ਰੀ ਅਣਖੀਲਾ ਨੂੰ ਦੱਸਿਆ ਕਿ ਕਿਸੇ ਨੇ ਉਨ੍ਹਾਂ ਨੂੰ ਮਾਰਨ ਵਾਸਤੇ 30 ਲੱਖ ਰੁਪਏ ਦੀ ਸੁਪਾਰੀ ਦਿੱਤੀ ਹੈ। ਧਮਕਾਉਣ ਵਾਲਿਆਂ ਨੇ ਅਣਖੀਲਾ ਦੀ ਜਾਨ ਬਖਸ਼ਣ ਲਈ 60 ਲੱਖ ਰੁਪਏ ਮੰਗੇ ਸਨ। ਇਹ ਸ਼ਿਕਾਇਤ ਮਿਲਣ ਤੋਂ ਬਾਅਦ ਪੁਲੀਸ ਵੱਲੋਂ ਥਾਣਾ ਸਦਰ ਵਿਖੇ ਸ਼ਿਕਾਇਤ ਦਰਜ ਕੀਤੀ ਗਈ ਸੀ ਅਤੇ ਇੰਸਪੈਕਟਰ ਰਮਨੀਸ਼ ਕੁਮਾਰ ਦੀ ਅਗਵਾਈ ਵਿਚ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ। ਜਾਂਚ ਟੀਮ ਨੇ ਬਟਾਲਾ ਰੋਡ ਤੋਂ ਦੋ ਵਿਅਕਤੀਆਂ ਭੁਪਿੰਦਰ ਸਿੰਘ ਅਤੇ ਪਰਮਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ, ਜੋ ਕਿ ਧਮਕੀ ਦੇਣ ਵਾਲਿਆਂ ਵਿਚ ਸ਼ਾਮਲ ਜੋਗਿੰਦਰ ਸਿੰਘ ਦੇ ਭਰਾ ਹਨ। ਮੁੱਢਲੀ ਪੁੱਛ-ਪੜਤਾਲ ਵਿਚ ਇਹ ਤੱਥ ਸਾਹਮਣੇ ਆਏ ਹਨ ਕਿ ਇਹ ਵਿਅਕਤੀ ਪਹਿਲਾਂ ਹੀ ਮਲੋਟ ਖੇਤਰ ਵਿਚ ਕਈ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਚੁੱਕੇ ਹਨ। ਇਹ ਕੁਝ ਮਹੀਨੇ ਪਹਿਲਾਂ ਬਲਕਾਰ ਅਣਖੀਲਾ ਦੇ ਘਰ ਵਿਖੇ ਵੀ ਗਏ ਸਨ। ਉਸ ਤੋਂ ਬਾਅਦ ਹੀ ਉਨ੍ਹਾਂ ਨੇ ਸ੍ਰੀ ਅਣਖੀਲਾ ਤੋਂ ਇਹ ਰਕਮ ਉਗਰਾਉਣ ਦੀ ਯੋਜਨਾ ਬਣਾਈ। ਇਸ ਸਬੰਧ ਵਿਚ ਪੁਲੀਸ ਵਲੋਂ ਅਗਲੇਰੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਹੋਰ ਵਿਅਕਤੀਆਂ ਦੀ ਭਾਲ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।


Comments Off on ਅਣਖੀਲਾ ਨੂੰ ਧਮਕੀ ਦੇਣ ਦੇ ਦੋਸ਼ ’ਚ ਦੋ ਕਾਬੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.