ਕਸ਼ਮੀਰ ਵਿੱਚ ਦੋ ਦਹਿਸ਼ਤਗਰਦ ਗ੍ਰਿਫ਼ਤਾਰ !    ਸੰਗਰੂਰ ਜੇਲ੍ਹ ’ਚੋਂ ਦੋ ਕੈਦੀ ਫ਼ਰਾਰ !    ਲੌਕਡਾਊਨ ਤੋਂ ਪ੍ਰੇਸ਼ਾਨ ਨਾਬਾਲਗ ਕੁੜੀ ਨੇ ਫਾਹਾ ਲਿਆ !    ਬੋਰਵੈੱਲ ਵਿੱਚ ਡਿੱਗੇ ਬੱਚੇ ਦੀ ਮੌਤ !    ਬਾਬਰੀ ਮਸਜਿਦ ਮਾਮਲਾ: ਅਡਵਾਨੀ, ਉਮਾ ਤੇ ਜੋਸ਼ੀ ਨੂੰ ਪੇਸ਼ ਹੋਣ ਦੇ ਹੁਕਮ !    ਕਰੋਨਾ ਦੇ ਖਾਤਮੇ ਲਈ ਉੜੀਸਾ ਦੇ ਮੰਦਰ ’ਚ ਦਿੱਤੀ ਮਨੁੱਖੀ ਬਲੀ !    172 ਕਿਲੋ ਕੋਕੀਨ ਬਰਾਮਦਗੀ: ਦੋ ਭਾਰਤੀਆਂ ਨੂੰ ਸਜ਼ਾ !    ਪਿਓ ਨੇ 180 ਸੀਟਾਂ ਵਾਲਾ ਜਹਾਜ਼ ਕਿਰਾਏ ’ਤੇ ਲੈ ਕੇ ਧੀ ਸਣੇ ਚਾਰ ਜਣੇ ਦਿੱਲੀ ਤੋਰੇ !    ਜਲ ਸਪਲਾਈ ਦੇ ਫ਼ੀਲਡ ਕਾਮਿਆਂ ਨੇ ਘੇਰਿਆ ਮੁੱਖ ਦਫ਼ਤਰ !    ਚੰਡੀਗੜ੍ਹ ’ਚ ਕਰੋਨਾ ਕਾਰਨ 91 ਸਾਲਾ ਬਜ਼ੁਰਗ ਔਰਤ ਦੀ ਮੌਤ !    

ਜਗਰਾਉਂ ਦੇ ਨੌਜਵਾਨ ਦੀ ਕੈਨੇਡਾ ’ਚ ਹੱਤਿਆ

Posted On May - 18 - 2010

ਨਿਜੀ ਪੱਤਰ ਪ੍ਰੇਰਕ
ਜਗਰਾਉਂ, 17 ਮਈ
ਨੇੜਲੇ ਪਿੰਡ ਲੱਖਾ ਦੇ ਨੌਜਵਾਨ ਸੁਖਮਿੰਦਰ ਸਿੰਘ ਉਰਫ ਛਿੰਦਾ ਗਿੱਲ ਦਾ ਬੀਤੀ ਰਾਤ ਕੈਨੇਡਾ ’ਚ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਛਿੰਦਾ ਗਿੱਲ (32) ਪੁੱਤਰ ਦਰਬਾਰਾ ਸਿੰਘ 16 ਸਾਲ ਦੀ ਉਮਰ ’ਚ ਵੈਨਕੂਵਰ (ਕੈਨੇਡਾ) ਗਿਆ ਸੀ। ਉਸ ਦੇ ਪਿੰਡ ਰਹਿੰਦੇ ਚਾਚੇ ਦੇ ਪੁੱਤ ਇੰਦਰਪਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਸੁਖਮਿੰਦਰ ਸਿੰਘ ਦੇ ਘਰ ਮਹਿਮਾਨ ਆਏ ਹੋਏ ਸਨ ਜਿਨ੍ਹਾਂ ਨੂੰ ਛੱਡਣ ਲਈ ਉਹ ਦਰਵਾਜ਼ੇ ’ਤੇ ਆਇਆ ਤਾਂ ਪਹਿਲਾਂ ਤੋਂ ਹੀ ਬਾਹਰ ਮੌਜੂਦ ਅਣਪਛਾਤੇ ਹਮਲਾਵਰਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੁਖਮਿੰਦਰ ਸਿੰਘ ਦੋ ਬੱਚਿਆਂ ਦਾ ਪਿਤਾ ਸੀ। ਉਸ ਦੇ ਕਤਲ ਦੀ ਖਬਰ ਮਿਲਣ ’ਤੇ ਪਿੰਡ ਲੱਖਾ ’ਚ ਸੋਗ ਦੀ ਲਹਿਰ ਦੌੜ ਗਈ। ਪਿੰਡ ਵਾਸੀਆਂ ਮੁਤਾਬਕ ਉਹ ਹਰ ਸਾਲ ਪਿੰਡ ਆਉਂਦਾ ਸੀ ਅਤੇ ਜ਼ਰੂਰਤਮੰਦ ਲੋਕਾਂ ਦੀ ਮੱਦਦ ਕਰਨ ਤੋਂ ਇਲਾਵਾ ਪਿੰਡ ਦੇ ਵਿਕਾਸ ’ਚ ਯੋਗਦਾਨ ਪਾਉਣ ’ਚ ਮੋਢੀ ਰਹਿੰਦਾ ਸੀ।


Comments Off on ਜਗਰਾਉਂ ਦੇ ਨੌਜਵਾਨ ਦੀ ਕੈਨੇਡਾ ’ਚ ਹੱਤਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.