ਗੁੰਮਨਾਮ ਹੋਏ ਸੁਪਰਹਿੱਟ ਗਾਇਕ !    ਲਤਾ ਮੰਗੇਸ਼ਕਰ ਦੀ ਪੰਜਾਬੀ ਸੰਗੀਤ ਨਾਲ ਉਲਫ਼ਤ !    ਵਿਲਾਸ ਦੇ ਖੁਮਾਰ ਨੂੰ ਦਰਸਾਉਂਦੀ ਰੋਕੋਕੋ ਕਲਾ !    ਲੋਕ ਗੀਤਾਂ ਵਿਚ ਸੁਆਲ ਜੁਆਬ !    ਛੋਟਾ ਪਰਦਾ !    ਖ਼ੁਸ਼ੀ ਭਰੀ ਜ਼ਿੰਦਗੀ ਦੀ ਰਾਹ !    ਠੱਗਾਂ ਤੋਂ ਬਚਣ ਦਾ ਸੁਨੇਹਾ ਦਿੰਦੀ ‘ਕਿੱਟੀ ਪਾਰਟੀ’ !    ਅਗਲੇ ਜਨਮ ’ਚ ਜ਼ਰੂਰ ਮਿਲਾਂਗੇ! !    ਰੰਗਕਰਮੀਆਂ ਦਾ ਭਵਨ !    ਕੱਖੋਂ ਹੌਲਾ ਹੋਇਆ ‘ਚੰਨ ਪ੍ਰਦੇਸੀ’ ਦਾ ਗੀਤਕਾਰ !    

ਨੌਜਵਾਨਾਂ ਦੇ ਹਮਲੇ ਵਿਚ ਬੱਸ ਡਰਾਈਵਰ ਜ਼ਖਮੀ, ਕੇਸ ਦਰਜ

Posted On June - 24 - 2010

ਪੱਤਰ ਪ੍ਰੇਰਕ
ਗੜ੍ਹਸ਼ੰਕਰ, 23 ਜੂਨ

ਬੱਸ ਦੇ ਡਰਾਈਵਰ ਵੱਲੋਂ ਸਾਈਡ ਨਾ ਦਿੱਤੇ ਜਾਣ ’ਤੇ ਇਕ ਨੌਜਵਾਨ ਨੇ ਸਾਥੀਆਂ ਸਮੇਤ ਬੱਸ ਡਰਾਈਵਰ ’ਤੇ ਹਮਲਾ ਕਰ ਦਿੱਤਾ ਜਿਸ ਦੇ ਸਿੱਟੇ ਵਜੋਂ ਬੱਸ ਡਰਾਈਵਰ ਜ਼ਖਮੀ ਹੋ ਗਿਆ। ਬੱਸ ਦੇ ਕੰਡਕਟਰ ਨੇ ਦੋਸ਼ ਲਾਇਆ ਕਿ ਇਨ੍ਹਾਂ ਹਮਲਾਵਰਾਂ ਨੇ ਉਸ ਦਾ ਪੈਸਿਆਂ ਵਾਲਾ ਬੈਗ ਵੀ ਖੋਹ ਲਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਗੜ੍ਹਸ਼ੰਕਰ ਤੋਂ ਨੰਗਲ ਨੂੰ ਜਾਣ ਵਾਲੀ ਪ੍ਰਾਈਵੇਟ ਕੰਪਨੀ ਔਰਬਿਟ ਦੀ ਬੱਸ ਨੀਮ ਪਹਾੜੀ ਖੇਤਰ ਦੇ ਪਿੰਡਾਂ ਵਿਚ ਲੰਘ ਰਹੀ ਸੀ ਕਿ ਬੱਸ ਦੇ ਪਿੱਛੇ ਮੋਟਰਸਾਈਕਲ ’ਤੇ ਆ ਰਹੇ ਨੌਜਵਾਨ ਵਿਸ਼ਾਲ ਨੇ ਸਾਈਡ ਲੈਣ ਲਈ ਹੌਰਨ ਮਾਰਨੇ ਸ਼ੁਰੂ ਕਰ ਦਿੱਤੇ ਪਰ ਰਸਤਾ ਤੰਗ ਹੋਣ ਕਾਰਨ ਸਾਈਡ ਨਾ ਮਿਲ ਸਕੀ। ਗੁੱਸੇ ’ਚ ਆਏ ਨੌਜਵਾਨ ਨੇ ਮੋਬਾਈਲ ਫੋਨ ਕਰ ਕੇ ਆਪਣੇ ਦੋਸਤ ਇਕੱਤਰ ਕਰ ਲਏ ਤੇ ਬੀਲੇਵਾਲ ਤੋਂ ਥੋੜ੍ਹੀ ਦੂਰ ਪਿਛਾਂਹ ਉਨ੍ਹਾਂ ਨੇ ਬੱਸ ਨੂੰ ਘੇਰ ਲਿਆ। ਇਸ ਦੌਰਾਨ ਇਨ੍ਹਾਂ ਨੌਜਵਾਨਾਂ ਵੱਲੋਂ ਬੱਸ ਦੇ ਡਰਾਈਵਰ ਗੁਰਦੀਪ ਸਿੰਘ ਪੁੱਤਰ ਸਿਕੰਦਰ ਸਿੰਘ ਵਾਸੀ ਗੋਦੇਵਾਲ (ਲੁਧਿਆਣਾ) ਦੀ ਕੁੱਟਮਾਰ ਕੀਤੀ ਗਈ। ਪੁਲੀਸ ਨੂੰ ਲਿਖਾਏ ਬਿਆਨ  ਵਿਚ ਬੱਸ ਦੇ ਕੰਡਕਟਰ ਨੇ ਦੋਸ਼ ਲਾਇਆ ਕਿ ਇਨ੍ਹਾਂ ਨੌਜਵਾਨਾਂ ਨੇ ਉਸ ਕੋਲੋਂ 8000 ਰੁਪਏ ਦੀ ਨਕਦੀ ਵਾਲਾ ਬੈਗ ਵੀ ਖੋਹ ਲਿਆ। ਪੁਲੀਸ ਨੇ ਡਰਾਈਵਰ ਤੇ ਕੰਡਕਟਰ ਦੇ ਬਿਆਨਾਂ ’ਤੇ ਵਿਸ਼ਾਲ, ਨਵੀਨ ਕੁਮਾਰ, ਸੂਰਜ ਤੇ ਗੁਰਜਿੰਦਰ ਆਦਿ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।


Comments Off on ਨੌਜਵਾਨਾਂ ਦੇ ਹਮਲੇ ਵਿਚ ਬੱਸ ਡਰਾਈਵਰ ਜ਼ਖਮੀ, ਕੇਸ ਦਰਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.