ਕਣਕ ਦੀ ਥੁੜ੍ਹ ਅਤੇ ਯਾਦਾਂ ਕਾਰੋਬਾਰੀ ਸਾਂਝ ਦੀਆਂ... !    ਜਾਗਣ ਦਾ ਸੁਨੇਹਾ ਦੇਣ ਵਾਲੇ ਸਵਾਮੀ ਵਿਵੇਕਾਨੰਦ !    ਵਿਦਿਆਰਥੀਆਂ ਦਾ ਦੇਸ਼ ਵਿਆਪੀ ‘ਸ਼ਾਹੀਨ ਬਾਗ਼’ !    ਭਾਰਤ ਵਿਚ ਮੌਸਮ ਦਾ ਵਿਗੜ ਰਿਹਾ ਮਿਜ਼ਾਜ !    ਨਿੱਕੀ ਸਲੇਟੀ ਸੜਕ ਦੀ ਬਾਤ !    ਦਵਾ ਤਸਕਰੀ: 7 ਲੱਖ ਗੋਲੀਆਂ ਤੇ 14 ਸੌ ਟੀਕੇ ਜ਼ਬਤ !    ਜੇਪੀ ਨੱਢਾ ਦੇ ਹੱਕ ’ਚ ਨਿੱਤਰੀ ਚੰਡੀਗੜ੍ਹ ਭਾਜਪਾ !    ਕੇਂਦਰੀ ਜੇਲ੍ਹ ਵਿਚੋਂ 15 ਮੋਬਾਈਲ ਬਰਾਮਦ !    ਫਾਸਟਟੈਗ ਕਰਮੀ ਨੂੰ ਹਥਿਆਰਾਂ ਨਾਲ ਡਰਾ ਕੇ 80 ਸਟਿੱਕਰ ਖੋਹੇ !    ‘ਰੱਬ ਆਸਰੇ’ ਦਿਨ ਗੁਜ਼ਾਰ ਰਹੇ ਨੇ ਦਿਹਾੜੀਦਾਰ ਕਾਮੇ !    

ਵਿਦਿਆਰਥੀਆਂ ਦੀ ਸਹਾਇਤਾ ਲਈ ਸੈੱਲ ਸਥਾਪਤ

Posted On June - 24 - 2010

ਪੱਤਰ ਪ੍ਰੇਰਕ
ਜਲੰਧਰ, 23 ਜੂਨ

ਇਥੋਂ ਦੇ ਮੇਹਰ ਚੰਦ ਪੌਲੀਟੈਕਨਿਕ ਕਾਲਜ ਵਲੋਂ ਪ੍ਰਿੰਸੀਪਲ ਜਗਰੂਪ ਸਿੰਘ ਦੀ ਅਗਵਾਈ ਹੇਠ ‘ਅਡਮਿਸ਼ਨ ਹੈਲਪਲਾਈਨ’ ਸੈੱਲ ਸਥਾਪਤ ਕੀਤਾ ਗਿਆ ਹੈ, ਜਿਹੜਾ ਵਿਦਿਆਰਥੀਆਂ ਦੀ ਸੂਬੇ ਦੇ ਵੱਖ-ਵੱਖ ਤਕਨੀਕੀ ਸੰਸਥਾਨਾਂ ਤੇ ਖਾਸ ਤੌਰ ’ਤੇ ਪੌਲੀਟੈਕਨਿਕ ਕਾਲਜਾਂ ਵਿਚ ਦਾਖਲਾ ਲੈਣ ਵਿਚ ਮੱਦਦ ਕਰੇਗਾ।
ਪ੍ਰਿੰਸੀਪਲ ਜਗਰੂਪ ਸਿੰਘ ਨੇ ਦੱਸਿਆ ਕਿ ਪ੍ਰੋ. ਸੰਜੇ ਮਹਾਜਨ, ਪ੍ਰੋ. ਸੰਦੀਪ ਕੁਮਾਰ ਤੇ ਪ੍ਰੋ. ਪੰਕਜ ਗੁਪਤਾ ਦੀ ਨਿਗਰਾਨੀ ਹੇਠ ਕੰਮ ਕਰਨ ਵਾਲਾ ਇਹ ਸੈੱਲ 24 ਜੂਨ ਤੋਂ ਆਪਣਾ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਉਨ੍ਹਾਂ ਦੱਸਿਆ ਕਿ ਇਹ ਸੈੱਲ ਦਾਖਲਿਆਂ ਸਬੰਧੀ ਸਲਾਹ ਦੇਣ ਦੇ ਨਾਲ-ਨਾਲ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੀ ਕਰੀਅਰ ਕੌਂਸਲਿੰਗ ਵਿਚ ਸਹਾਇਤਾ ਕਰੇਗਾ। ਉਨ੍ਹਾਂ ਦੱਸਿਆ ਕਿ ਇਹ ਦਾਖਲਾ ਸਲਾਹ ਕੇਂਦਰ ਕੰਮ ਦੇ ਦਿਨਾਂ ਤੋਂ ਇਲਾਵਾ ਸ਼ਨਿਚਰਵਾਰ ਤੇ ਐਤਵਾਰ ਵੀ ਖੁੱਲ੍ਹਿਆ ਕਰੇਗਾ। ਇਸ ਤੋਂ ਇਲਾਵਾ ਕਾਲਜ ਵਿਚ  ਪੰਜਾਬ ਤਕਨੀਕੀ ਸਿੱਖਿਆ ਬੋਰਡ ਵਲੋਂ ਨਿਰਧਾਰਤ ਕੀਤੀਆਂ ਸ਼ਰਤਾਂ ਮੁਤਾਬਕ ਮੁਫਤ ਆਨ-ਲਾਈਨ ਕੌਂਸਲਿੰਗ ਵੀ ਮੁਹੱਈਆ ਕਰਵਾਏਗਾ, ਜਿਸ ਨਾਲ ਵਿਦਿਆਰਥੀਆਂ ਨੂੰ ਆਪਣਾ ਕਰੀਅਰ ਚੁਣਨ ਵਿਚ ਸਹਾਇਤਾ ਮਿਲੇਗੀ।


Comments Off on ਵਿਦਿਆਰਥੀਆਂ ਦੀ ਸਹਾਇਤਾ ਲਈ ਸੈੱਲ ਸਥਾਪਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.