ਗੁੰਮਨਾਮ ਹੋਏ ਸੁਪਰਹਿੱਟ ਗਾਇਕ !    ਲਤਾ ਮੰਗੇਸ਼ਕਰ ਦੀ ਪੰਜਾਬੀ ਸੰਗੀਤ ਨਾਲ ਉਲਫ਼ਤ !    ਵਿਲਾਸ ਦੇ ਖੁਮਾਰ ਨੂੰ ਦਰਸਾਉਂਦੀ ਰੋਕੋਕੋ ਕਲਾ !    ਲੋਕ ਗੀਤਾਂ ਵਿਚ ਸੁਆਲ ਜੁਆਬ !    ਛੋਟਾ ਪਰਦਾ !    ਖ਼ੁਸ਼ੀ ਭਰੀ ਜ਼ਿੰਦਗੀ ਦੀ ਰਾਹ !    ਠੱਗਾਂ ਤੋਂ ਬਚਣ ਦਾ ਸੁਨੇਹਾ ਦਿੰਦੀ ‘ਕਿੱਟੀ ਪਾਰਟੀ’ !    ਅਗਲੇ ਜਨਮ ’ਚ ਜ਼ਰੂਰ ਮਿਲਾਂਗੇ! !    ਰੰਗਕਰਮੀਆਂ ਦਾ ਭਵਨ !    ਕੱਖੋਂ ਹੌਲਾ ਹੋਇਆ ‘ਚੰਨ ਪ੍ਰਦੇਸੀ’ ਦਾ ਗੀਤਕਾਰ !    

ਵੈਟਰਨਰੀ ਇੰਸਪੈਕਟਰ ਵਿਰੋਧੀ ਫੈਸਲੇ ਖ਼ਿਲਾਫ਼ ਰੋਸ ਧਰਨੇ 25 ਨੂੰ

Posted On June - 24 - 2010

ਪੱਤਰ ਪ੍ਰੇਰਕ
ਜਲੰਧਰ, 23 ਜੂਨ

ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਕਾਹਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਫੈਸਲਾ ਕੀਤਾ ਗਿਆ ਕਿ ਐਸੋਸੀਏਸ਼ਨ ਵੱਲੋਂ ਗੁਰੂ ਅੰਗਦ ਦੇਵ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਦੇ ਵੈਟਰਨਰੀ ਇੰਸਪੈਕਟਰ ਵਿਰੋਧੀ ਫੈਸਲੇ ਖ਼ਿਲਾਫ਼ ਸਾਰੇ ਜ਼ਿਲ੍ਹਿਆਂ ’ਚ 25 ਜੂਨ ਨੂੰ 2 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਰੋਸ ਧਰਨੇ ਦਿੱਤੇ ਜਾਣਗੇ। ਮੀਟਿੰਗ ਦੀ ਕਾਰਵਾਈ ਜਾਰੀ ਕਰਦਿਆਂ ਐਸੋਸੀਏਸ਼ਨ ਦੇ ਪ੍ਰੈੱਸ ਸਕੱਤਰ ਸੁਰਿੰਦਰ ਸਿੰਘ ਪਾਸੀ ਨੇ ਦੱਸਿਆ ਕਿ ਗੁਰੂ ਅੰਗਦ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਵੱਲੋਂ 3 ਜੂਨ ਨੂੰ ਵੈਟਰਨਰੀ ਫਾਰਮਾਸਿਸਟਾਂ ਦੇ ਨਾਂ ਹੇਠ ਡਿਪਲੋਮੇ ਲਈ ਦਾਖਲਾ ਸੂਚਨਾ ਇਸ਼ਤਿਹਾਰ ਦਿੱਤਾ ਗਿਆ ਹੈ ਜਦਕਿ ਪੰਜਾਬ ਸਰਕਾਰ ਵੱਲੋਂ ਵੈਟਰਨਰੀ ਫਾਰਮਾਸਿਸਟਾਂ ਦਾ ਪਦ ਨਾਮ ਕਰਕੇ ਵੈਟਰਨਰੀ ਇੰਸਪੈਕਟਰ ਕਰ ਦਿੱਤਾ ਗਿਆ ਹੋਇਆ ਹੈ। ਇਸ ਦਾਖਲਾ ਸੂਚਨਾ ਇਸ਼ਤਿਹਾਰ ਕਾਰਨ ਵੈਟਰਨਰੀ ਇੰਸਪੈਕਟਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।


Comments Off on ਵੈਟਰਨਰੀ ਇੰਸਪੈਕਟਰ ਵਿਰੋਧੀ ਫੈਸਲੇ ਖ਼ਿਲਾਫ਼ ਰੋਸ ਧਰਨੇ 25 ਨੂੰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.