ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਸੱਜਣ ਕੁਮਾਰ ਖ਼ਿਲਾਫ਼ ਦੰਗਿਆਂ ਦੇ ਮਾਮਲਿਆਂ ’ਚ ਚਾਰਜਸ਼ੀਟ ਜੋੜਨ ਬਾਰੇ ਫੈਸਲਾ ਭਲਕੇ

Posted On June - 3 - 2010

ਨਵੀਂ ਦਿੱਲੀ, 2 ਜੂਨ
ਇੱਥੋਂ ਦੀ ਇਕ ਅਦਾਲਤ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲਿਆਂ ਨਾਲ ਇਕ ਹੋਰ ਚਾਰਜਸ਼ੀਟ ਜੋੜਨ ਸਬੰਧੀ ਅਰਜ਼ੀ ’ਤੇ ਫੈਸਲਾ ਰਾਖਵਾਂ ਰੱਖ ਲਿਆ ਹੈ।
ਜ਼ਿਲ੍ਹਾ ਜੱਜ ਬਿਮਲਾ ਮਾਕਿਨ ਨੇ ਕਿਹਾ ਹੈ ਕਿ ਉਹ ਇਸ ਬਾਰੇ ਫੈਸਲਾ ਚਾਰ ਜੂਨ ਨੂੰ ਸੁਣਾਉਣਗੇ।
ਵਿਸ਼ੇਸ਼ ਸਰਕਾਰੀ ਵਕੀਲ ਵੀ.ਐਸ. ਜੂਨ ਨੇ ਕਿਹਾ ਹੈ ਕਿ ਦੰਗਿਆਂ ਦੇ ਸਬੰਧ ਵਿਚ ਕਾਂਗਰਸੀ ਆਗੂ ਖ਼ਿਲਾਫ਼ ਚਾਰਜਸ਼ੀਟ ਵਿਚ ਮੁਕੱਦਮਾ ਚਲਾਉਣ ਲਈ ਕਾਫੀ ਸਬੂਤ ਹਨ, ਪਰ ਇਸ ਨੂੰ ਕਦੇ ਵੀ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ।
ਇਸਤਗਾਸਾ ਪੱਖ ਦੀ ਦਲੀਲ ਹੈ ਕਿ ਨੰਗਲੋਈ ਥਾਣੇ ਵਿਚ ਦਰਜ ਕੇਸ ਦੇ ਆਧਾਰ ’ਤੇ ਚਾਰਜਸ਼ੀਟ ਤਿਆਰ ਕੀਤੀ ਗਈ ਸੀ, ਜਿਸ ਵਿਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ, ਨੂੰ ਪੁਲੀਸ ਦੀਆਂ ਫਾਈਲਾਂ ਵਿਚ ਗੁੰਮ ਕਰ ਦਿੱਤਾ ਗਿਆ ਤੇ ਉਹ ਕਦੇ ਵੀ ਅਦਾਲਤ ’ਚ ਸਾਹਮਣੇ ਨਹੀਂ ਲਿਆਂਦੀ ਗਈ।               -ਪੀ.ਟੀ.ਆਈ.


Comments Off on ਸੱਜਣ ਕੁਮਾਰ ਖ਼ਿਲਾਫ਼ ਦੰਗਿਆਂ ਦੇ ਮਾਮਲਿਆਂ ’ਚ ਚਾਰਜਸ਼ੀਟ ਜੋੜਨ ਬਾਰੇ ਫੈਸਲਾ ਭਲਕੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.