ਗੁੰਮਨਾਮ ਹੋਏ ਸੁਪਰਹਿੱਟ ਗਾਇਕ !    ਲਤਾ ਮੰਗੇਸ਼ਕਰ ਦੀ ਪੰਜਾਬੀ ਸੰਗੀਤ ਨਾਲ ਉਲਫ਼ਤ !    ਵਿਲਾਸ ਦੇ ਖੁਮਾਰ ਨੂੰ ਦਰਸਾਉਂਦੀ ਰੋਕੋਕੋ ਕਲਾ !    ਲੋਕ ਗੀਤਾਂ ਵਿਚ ਸੁਆਲ ਜੁਆਬ !    ਛੋਟਾ ਪਰਦਾ !    ਖ਼ੁਸ਼ੀ ਭਰੀ ਜ਼ਿੰਦਗੀ ਦੀ ਰਾਹ !    ਠੱਗਾਂ ਤੋਂ ਬਚਣ ਦਾ ਸੁਨੇਹਾ ਦਿੰਦੀ ‘ਕਿੱਟੀ ਪਾਰਟੀ’ !    ਅਗਲੇ ਜਨਮ ’ਚ ਜ਼ਰੂਰ ਮਿਲਾਂਗੇ! !    ਰੰਗਕਰਮੀਆਂ ਦਾ ਭਵਨ !    ਕੱਖੋਂ ਹੌਲਾ ਹੋਇਆ ‘ਚੰਨ ਪ੍ਰਦੇਸੀ’ ਦਾ ਗੀਤਕਾਰ !    

ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ

Posted On June - 24 - 2010

ਪੱਤਰ ਪ੍ਰੇਰਕ
ਗੁਰਦਾਸਪੁਰ, 23 ਜੂਨ

ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਅਧੀਨ ਜ਼ਿਲੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਅਤੇ ਗਰਾਂਟਾਂ ਦੀ ਹੋ ਰਹੀ ਵਰਤੋਂ ਦਾ ਜਾਇਜ਼ਾ ਲੈਣ ਲਈ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਵਿੰਦਰ ਸਿੰਘ ਰਮਦਾਸ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਸਬੰਧਤ ਸਮੂਹ ਮੁਖੀ ਅਧਿਕਾਰੀਆਂ ਦੀ ਮੀਟਿੰਗ ਹੋਈ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਅਧਿਕਾਰੀਆਂ ਨੂੰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਵਿਕਾਸਮਈ ਅਤੇ ਲੋਕ ਭਲਾਈ ਸਕੀਮਾਂ ਨੂੰ ਨਿਰਧਾਰਤ ਸਮੇਂ ਵਿੱਚ ਈਮਾਨਦਾਰੀ ਨਾਲ ਲਾਗੂ ਕਰਨ ਲਈ ਕਿਹਾ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਗਰਾਂਟਾਂ ਦੀ ਸਹੀ ਵਰਤੋਂ ਕਰਕੇ ਵਿਕਾਸ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਉਪਰੰਤ ਗਰਾਂਟਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਹੋਰ ਨਵੀਆਂ ਗਰਾਂਟਾਂ ਪ੍ਰਾਪਤ ਕੀਤੀਆਂ ਜਾ ਸਕਣ। ਸ੍ਰੀ ਰਮਦਾਸ ਨੇ ਦੱਸਿਆ ਕਿ ਐਮ.ਪੀ. ਲੈਡ ਸਕੀਮ ਅਤੇ ਬਾਰਡਰ ਏਰੀਆ ਵਿਕਾਸ ਪ੍ਰੋਗਰਾਮ ਤਹਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ ਵੱਲੋਂ ਨੈਸ਼ਨਲ ਲੈਵਲ ਮੋਨੀਟਰ ਸ੍ਰੀ ਕੇ.ਐਨ. ਪਾਂਡੇ 11 ਜੁਲਾਈ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਸ੍ਰੀ ਹਰਗੋਬਿੰਦਪੁਰ, ਨਰੋਟ ਜੈਮਲ ਸਿੰਘ ਅਤੇ ਡੇਰਾ ਬਾਬਾ ਨਾਨਕ ਵਿਖੇ ਆ ਰਹੇ ਹਨ।
ਇਸ ਮੀਟਿੰਗ ਦੌਰਾਨ ਸ੍ਰੀ ਰਮਦਾਸ ਵੱਲੋਂ ਬਲਾਕਵਾਰ ਵਿਸਥਾਰਪੂਰਵਕ ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਤਹਿਤ ਚੱਲ ਰਹੇ ਵਿਕਾਸ ਅਤੇ ਲੋਕ ਭਲਾਈ ਦੇ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਗਿਆ। ਬਟਾਲਾ ਬਲਾਕ ਅੰਦਰ ਪੈਂਦੇ ਪਿੰਡਾਂ ਅੰਦਰ ਕੇਂਦਰੀ ਸਕੀਮਾਂ ਤਹਿਤ ਗਰਾਂਟਾਂ ਦੀ ਵਰਤੋਂ ਸਬੰਧੀ ਬਲਾਕ ਅੰਦਰ ਹੋਏ ਵਿਕਾਸ ਕੰਮਾਂ ਦੀ ਪੜਤਾਲ ਲਈ ਉਨ੍ਹਾਂ ਕਿਹਾ ਕਿ ਇਕ ਨਿਰੀਖਣ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜਿਸ ਵਿੱਚ ਸਬੰਧਤ ਵਿਭਾਗ ਤੋਂ ਇਲਾਵਾਂ ਦੂਸਰੇ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਹੋਣਗੇ।
ਇਸ ਮੌਕੇ ਜੇ.ਪੀ. ਸਿੰਘ ਐਸ.ਡੀ.ਐਮ. ਗੁਰਦਾਸਪੁਰ, ਰਣਬੀਰ ਸਿੰਘ ਮੂਧਲ ਸੈਕਟਰੀ ਜ਼ਿਲ੍ਹਾ ਪ੍ਰੀਸ਼ਦ, ਅਸ਼ੋਕ ਕੁਮਾਰ ਡਿਪਟੀ ਈ.ਐਸ.ਏ. ਗੁਰਦਾਸਪੁਰ, ਗੁਰਮੀਤ ਸਿੰਘ ਪੇਲਾ, ਮਨਜਿੰਦਰ ਸਿੰਘ ਈ.ਓ. ਗੁਰਦਾਸਪੁਰ, ਸਰੂਪ ਸਿੰਘ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਪ੍ਰਭਜੋਤ ਸਿੰਘ ਐਸ.ਡੀ.ਓ., ਕਮਲ ਬੋਹਰਾ ਐਕਸੀਅਨ ਪਬਲਿਕ ਹੈਲਥ ਅਤੇ ਰੂਰਲ ਵਾਟਰਜ਼ ਹਾਜ਼ਰ ਸਨ।


Comments Off on ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.