ਕੈਨੇਡਾ ਚੋਣਾਂ ’ਚ ਫ਼ੈਸਲਾਕੁਨ ਹੋਣਗੇ ਪੰਜਾਬੀ ਵੋਟਰ !    ਡਿਊਟੀ ਦੌਰਾਨ ਦਵਾਈ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਨਹੀਂ ਮਿਲ ਸਕਣਗੇ ਸਰਕਾਰੀ ਡਾਕਟਰ !    ਧਨੇਰ ਦੀ ਸਜ਼ਾ ਮੁਆਫ਼ੀ ਦਾ ਮਾਮਲਾ ਮੁੜ ਮੁੱਖ ਮੰਤਰੀ ਦਰਬਾਰ ਪੁੱਜਾ !    ਕੈਪਟਨ ਸੰਧੂ ਦੇ ਦਾਅਵਿਆਂ ਦੀ ਅਕਾਲੀ ਦਲ ਨੇ ਖੋਲ੍ਹੀ ਪੋਲ !    ਆਰਫ਼ ਕਾ ਸੁਨ ਵਾਜਾ ਰੇ !    ਰਾਹੋਂ ਦਾ ‘ਦਿੱਲੀ ਦਰਵਾਜ਼ਾ’ !    ਗ਼ਦਰ ਲਹਿਰ ਨੂੰ ਸ਼ਬਦਾਂ ’ਚ ਪਰੋਣ ਵਾਲਾ ਗਿਆਨੀ ਕੇਸਰ ਸਿੰਘ !    ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਗੋਸ਼ਟੀ ਦਾ ਕੰਧ ਚਿੱਤਰ !    ਸ੍ਰੀ ਭੈਣੀ ਸਾਹਿਬ ਦਾ ਅੱਸੂ ਮੇਲਾ !    ਵੋਟਰ ਸੂਚੀ ’ਚ ਨਾਮ ਹੋਣ ਵਾਲਾ ਵਿਅਕਤੀ ਹੀ ਪਾ ਸਕੇਗਾ ਵੋਟ !    

ਗੁਰਮਤਿ ਸੰਗੀਤ ਵਿੱਚ ਰੰਗਿਆ ਹਰਕੀਰਤ

Posted On August - 21 - 2010

ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਮਹਿਤਾ (ਅੰਮ੍ਰਿਤਸਰ) ਦਾ ਵਿਦਿਆਰਥੀ ਹਰਕੀਰਤ ਸਿੰਘ ਪੜ੍ਹਾਈ ਦੇ ਨਾਲ ਪ੍ਰੋ. ਜਗਜੀਤ ਸਿੰਘ ਪਾਸੋਂ ਗੁਰਮਤਿ ਸੰਗੀਤ ਅਤੇ ਸ਼ਾਸਤਰੀ ਸੰਗੀਤ ਦੀ ਸਿੱਖਿਆ ਪ੍ਰਾਪਤ ਕਰ ਰਿਹਾ ਹੈ। ਉਸ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਈ ਗੁਰਮਤਿ ਸੰਗੀਤ ਪ੍ਰਤੀਯੋਗਤਾ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਉਸ ਨੇ ਅੰਮ੍ਰਿਤਸਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਅਤੇ ਬਾਬਾ ਬਕਾਲਾ ਸਾਹਿਬ ਵਿਚ ਹੋਏ ਸ਼ਬਦ ਗਾਇਨ ਮੁਕਾਬਲੇ ਵਿਚੋਂ ਦੂਸਰਾ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਕੱਥੂਨੰਗਲ ਵਿਖੇ ਹੋਏ ਗੁਰਮਤਿ ਸੰਗੀਤ ਮੁਕਾਬਲੇ ਵਿਚ ਲਗਾਤਾਰ ਤਿੰਨ ਸਾਲ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ ਉਸ ਨੇ ਐਮ.ਜੀ.ਐਨ. ਪਬਲਿਕ ਸਕੂਲ ਕਪੂਰਥਲਾ ਵਿਖੇ ਹੋਈ ਆਲ ਇੰਡੀਆ ਗੁਰਮਤਿ ਸੰਗੀਤ ਪ੍ਰਤੀਯੋਗਤਾ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਉਹ ਆਪਣੀਆਂ ਇਨ੍ਹਾਂ ਪ੍ਰਾਪਤੀਆਂ ਲਈ ਅਕੈਡਮੀ ਦੇ ਡਾਇਰੈਕਟਰ ਅਤੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਕੁਲਬੀਰ ਸਿੰਘ ਅਤੇ ਆਪਣੇ ਸੰਗੀਤ ਅਧਿਆਪਕ ਪ੍ਰੋ. ਜਗਜੀਤ ਸਿੰਘ ਵੱਲੋਂ ਮਿਲੀ ਪ੍ਰੇਰਨਾ ਅਤੇ ਯੋਗ ਅਗਵਾਈ ਅਤੇ ਆਪਣੇ ਮਾਤਾ-ਪਿਤਾ ਅਤੇ ਅਧਿਆਪਕ ਸਾਹਿਬਾਨ ਤੋਂ ਮਿਲੇ ਸਹਿਯੋਗ ਦਾ ਆਭਾਰੀ ਹੈ। ਸਖਤ ਮਿਹਨਤ ਕਰਕੇ ਗੁਰਮਤਿ ਸੰਗੀਤ ਵਿਚ ਉੱਚ ਮੁਕਾਮ ਹਾਸਲ ਕਰਨ ਦਾ ਉਦੇਸ਼ ਹੈ।

-ਜਗਤਾਰ ਸਿੰਘ ਛਿੱਤ


Comments Off on ਗੁਰਮਤਿ ਸੰਗੀਤ ਵਿੱਚ ਰੰਗਿਆ ਹਰਕੀਰਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.