ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਕੇਂਦਰੀ ਅਧਿਕਾਰੀ ਵੱਲੋਂ ਪੈਨਸ਼ਨਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀਡੀਓ ਕਾਨਫਰੰਸ

Posted On October - 8 - 2010

ਪੱਤਰ ਪ੍ਰੇਰਕ
ਜਲੰਧਰ, 7 ਅਕਤੂਬਰ

ਕੇਂਦਰੀ ਪੈਨਸ਼ਨ ਮੰਤਰਾਲੇ ਦੇ ਡਿਪਟੀ ਸੈਕਟਰੀ ਕੇ.ਐੱਸ. ਚਿੱਬ ਤੇ ਡਾਇਰੈਕਟਰ ਪੈਨਸ਼ਨ ਪੀ.ਘੋਸ਼ ਨੇ ਪੈਨਸ਼ਨਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨਾਲ 4 ਤੇ 5 ਅਕਤੂਬਰ ਨੂੰ ਵੀਡੀਓ ਕਾਨਫਰੰਸਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੈਨਸ਼ਨਰਜ਼ ਫੈ੍ਰਂਡ ਪੱਤ੍ਰਿਕਾ ਦੇ ਸੰਪਾਦਕ ਪ੍ਰੋ. ਵੀ.ਐੱਸ. ਜੌਲੀ ਨੇ ਦੱਸਿਆ ਕਿ ਦੋਵਾਂ ਅਧਿਕਾਰੀਆਂ ਨੇ ਦੇਸ਼ ਭਰ ਦੇ 18 ਸ਼ਹਿਰਾਂ ਵਿਚ ਪ੍ਰਮੁੱਖ ਪੈਨਸ਼ਨਰ ਸੰਸਥਾਵਾਂ ਦੇ ਅਹੁਦੇਦਾਰਾਂ ਨਾਲ ਐੱਨ.ਆਈ.ਸੀ. ਸਟੂਡੀਓ ਰਾਹੀਂ ਵੀਡੀਓ ਕਾਨਫਰੰਸਿੰਗ ਰਾਹੀਂ ਪੈਨਸ਼ਨਜ਼ ਪੋਰਟਲ ਉਤੇ ਪੈਨਸ਼ਨ ਸਬੰਧੀ ਸ਼ਿਕਾਇਤਾਂ ‘ਆਨਲਾਈਨ’ ਦਰਜ ਕਰਵਾਉਣ ਦੀ ਸਿਖਲਾਈ ਵਰਕਸ਼ਾਪ ਲਗਾਈ।
ਸ੍ਰੀ ਜੌਲੀ ਨੇ ਦੱਸਿਆ ਕਿ ਸਥਾਨਕ ਡੀ.ਸੀ. ਕੰਪਲੈਕਸ ਸਥਿਤ ਐੱਨ.ਆਈ.ਸੀ. ਸਟੂਡੀਓ ਦੇ ਸੰਚਾਲਕ ਆਰ.ਐੱਸ. ਕਲਸੀ ਦੀ ਦੇਖ-ਰੇਖ ਵਿਚ ਆਲ ਇੰਡੀਆ ਸੈਂਟਰਲ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਐੱਸ.ਆਰ. ਕਾਂਗ, ਬਾਲਕ੍ਰਿਸ਼ਨ ਨਾਗਰ, ਜਗਤਾਰ ਸਿੰਘ ਵੋਹਰਾ, ਖਜ਼ਾਨ ਸਿੰਘ ਅਤੇ ਉਨ੍ਹਾਂ ਵੀਡੀਓ ਕਾਨਫਰੰਸਿੰਗ ਵਿਚ ਭਾਗ ਲਿਆ। ਉਨ੍ਹਾਂ ਦੱਸਿਆ ਕਿ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪੈਨਸ਼ਨਰਜ਼ ਪੋਰਟਲ ਰਾਹੀਂ ਪਹਿਲਾਂ ਹੀ ਸਰਕਾਰ ਵਲੋਂ ਮੁਹੱਈਆ ਕਰਵਾਏ ਇੰਟਰਨੈੱਟ ਵੈਬਸਾਈਟ ’ਤੇ ਆਨਲਾਈਨ ਦੋ ਪੈਨਸ਼ਨਾਂ ਦੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਜਾ ਚੁੱਕੀਆਂ ਹਨ।


Comments Off on ਕੇਂਦਰੀ ਅਧਿਕਾਰੀ ਵੱਲੋਂ ਪੈਨਸ਼ਨਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀਡੀਓ ਕਾਨਫਰੰਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.