ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਡੇਂਗੂ ਬਾਰੇ ਜਾਗਰੂਕਤਾ ਪੈਦਾ ਕਰਨ ਸਬੰਧੀ ਮੀਟਿੰਗ

Posted On October - 8 - 2010

ਪੱਤਰ ਪ੍ਰੇਰਕ
ਹੁਸ਼ਿਆਰਪੁਰ, 7 ਅਕਤੂਬਰ

ਹੁਸ਼ਿਆਰਪੁਰ ਵਿਖੇ ਡੇਂਗੂ ਬਾਰੇ ਜਾਗਰੂਕਤਾ ਪੈਦਾ ਕਰਨ ਸਬੰਧੀ ਹੋਈ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੌਂਸਲ ਦੇ ਪ੍ਰਧਾਨ ਸ਼ਿਵ ਸੂਦ

ਡੇਂਗੂ ਬਾਰੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਵਾਸਤੇ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਅਤੇ ਮੱਛਰ ਮਾਰ ਦਵਾਈਆਂ ਦੇ ਕੀਤੇ ਜਾ ਰਹੇ ਛਿੜਕਾਅ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਸਿਹਤ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਦੀ ਮੀਟਿੰਗ ਕੌਂਸਲ  ਪ੍ਰਧਾਨ ਸ਼ਿਵ ਸੂਦ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸ੍ਰੀ ਸੂਦ ਨੇ ਕਿਹਾ ਕਿ ਡੇਂਗੂ ਮੱਛਰਾਂ ਦੇ ਖਾਤਮੇ ਲਈ ਜਿੱਥੇ ਸਰਕਾਰੀ ਪੱਧਰ ’ਤੇ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਉੱਥੇ ਲੋਕਾਂ ਦੇ ਸਹਿਯੋਗ ਦੀ ਵੀ ਲੋੜ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਕੂਲਰਾਂ ਅਤੇ ਪਾਣੀ ਵਾਲੀਆਂ ਟੈਂਕੀਆਂ ਦੀ ਹਰ ਹਫ਼ਤੇ ਸਫ਼ਾਈ ਕੀਤੀ ਜਾਵੇ, ਗਮਲਿਆਂ ਆਦਿ ਦੀ ਸਫ਼ਾਈ ਰੱਖੀ ਜਾਵੇ ਅਤੇ ਘਰ ਵਿਚ ਪਏ ਨਕਾਰਾ ਸਾਮਾਨ ਵਿਚ ਵੀ ਪਾਣੀ ਨੂੰ ਖੜ੍ਹਾ ਨਾ ਹੋਣ ਦਿੱਤਾ ਜਾਵੇ।
ਜ਼ਿਲ੍ਹਾ ਐਪੀਡਿਮੋਲੇਜਿਸਟ ਡਾ. ਸਰਦੂਲ ਸਿੰਘ ਅਤੇ ਐਸ.ਐਮ.ਓ ਡਾ. ਅਜੇ ਬੱਗਾ ਨੇ ਵੀ ਡੇਂਗੂ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ’ਤੇ ਚਾਨਣਾ ਪਾਇਆ। ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਤੋਂ ਐਸ.ਕੇ ਪੋਮਰਾ, ਰਾਮ ਚਰਿਤ ਮਾਨਸ ਪ੍ਰਚਾਰ ਮੰਡਲ ਦੇ ਮਹਿੰਦਰ ਪਾਲ ਗੁਪਤਾ, ਲਾਇਨਜ਼ ਕਲੱਬ ਦੇ ਸ਼ਾਮ ਨਰੂਲਾ, ਸੇਵਾ ਭਾਰਤੀ ਦੇ ਬੀ.ਕੇ ਭਾਰਦਵਾਜ ਆਦਿ ਨੇ ਇਸ ਮੁਹਿੰਮ ਵਿਚ ਸਹਿਯੋਗ ਦੇਣ ਦਾ ਭਰੋਸਾ ਦਿੱਤਾ।


Comments Off on ਡੇਂਗੂ ਬਾਰੇ ਜਾਗਰੂਕਤਾ ਪੈਦਾ ਕਰਨ ਸਬੰਧੀ ਮੀਟਿੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.