ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਪੇਂਡੂ ਵਿਦਿਆਰਥੀਆਂ ’ਚ ਉਚੇਰੀ ਸਿੱਖਿਆ ਪ੍ਰਤੀ ਰੁਚੀ ਘਟੀ: ਸੰਧੂ

Posted On October - 9 - 2010

ਪੱਤਰ ਪ੍ਰੇਰਕ
ਬੰਗਾ, 8 ਅਕਤੂਬਰ

ਸਿੱਖ ਨੈਸ਼ਨਲ ਕਾਲਜ ਬੰਗਾ ਦਾ ਮੈਗਜ਼ੀਨ ਰਿਲੀਜ਼ ਕਰਦੇ ਹੋਏ ਮਨਦੀਪ ਸਿੰਘ ਸੰਧੂ ਤੇ ਹੋਰ

ਪੰਜਾਬ ਦੇ ਪਿੰਡਾਂ ਦੇ ਵਿਦਿਆਰਥੀਆਂ ਵਿਚ ਉਚੇਰੀ ਸਿੱਖਿਆ ਪ੍ਰਾਪਤ ਕਰਨ ਦੀ ਰੁਚੀ ਦਿਨੋ-ਦਿਨ ਘਟਦੀ ਜਾ ਰਹੀ ਹੈ। ਸਿਰਫ 11 ਤੋਂ 12 ਫੀਸਦੀ ਵਿਦਿਆਰਥੀ ਹੀ ਉਚੇਰੀ ਸਿੱਖਿਆ ਲੈ ਰਹੇ ਹਨ। ਇਹ ਗੱਲ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਪੰਜਾਬ ਮਨਦੀਪ ਸਿੰਘ ਸੰਧੂ ਨੇ ਇੱਥੇ ਸਿੱਖ ਨੈਸ਼ਨਲ ਕਾਲਜ ਵਿਚ ਮੈਗਜ਼ੀਨ ਰਿਲੀਜ਼ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲੀ ਤੋਂ ਅੱਠਵੀਂ ਤਕ ਲਾਜ਼ਮੀ ਸਿੱਖਿਆ ਕਾਨੂੰਨ ਬਣਾ ਕੇ ਵੱਡਾ ਫੈਸਲਾ ਲਿਆ ਹੈ। ਇਸ ਅਧਿਕਾਰ ਅਧੀਨ ਵਿਦਿਆਰਥੀ ਕਿਸੇ ਵੀ ਸਕੂਲ ਵਿਚ ਦਾਖਲ ਹੋ ਕੇ ਸਿੱਖਿਆ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਸਿੱਖ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਚੰਗੀ ਤੇ ਮਿਆਰੀ ਸਿੱਖਿਆ ਪ੍ਰਾਪਤ ਕਰਨ ਨੂੰ ਤਰਜੀਹ ਦੇਣ। ਇਸ ਮੌਕੇ ਸਿੱਖ ਐਜੂਕੇਸ਼ਨ ਸੁਸਾਇਟੀ ਚੰਡੀਗੜ੍ਹ ਦੇ ਸਕੱਤਰ ਕਰਨਲ (ਰਿਟਾ.) ਜਸਮੇਰ ਸਿੰਘ ਬਾਲਾ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਨੂੰ ਕਿਹਾ ਤੇ ਧੰਨਵਾਦ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਧਰਮਜੀਤ ਸਿੰਘ ਨੇ ਕਾਲਜ ਵਿਚ ਚੱਲ ਰਹੇ ਕੋਰਸਾਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਕਾਲਜ ਮੈਗਜ਼ੀਨ ‘‘ਚਰਨ ਕੰਵਲ’’ ਦੇ ਮੁੱਖ ਸੰਪਾਦਕ ਪ੍ਰੋ. ਹਰਪਾਲ ਸਿੰਘ ਨੇ ਮੈਗਜ਼ੀਨ ਵਿਚ ਪ੍ਰਕਾਸ਼ਿਤ ਰਚਨਾਵਾਂ ਅਤੇ ਲੇਖਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਸਾਹਿਤ ਸਿਰਜਣ ਦੀ ਅਪੀਲ ਕੀਤੀ। ਇਸ ਮੌਕੇ ਡਾ. ਦਵਿੰਦਰ ਕੁਮਾਰ ਸ਼ਰਮਾ, ਸੁਰਜੀਤ ਸਿੰਘ ਥਾਂਦੀ ਨੇ ਵਿਚਾਰ ਪੇਸ਼ ਕੀਤੇ।


Comments Off on ਪੇਂਡੂ ਵਿਦਿਆਰਥੀਆਂ ’ਚ ਉਚੇਰੀ ਸਿੱਖਿਆ ਪ੍ਰਤੀ ਰੁਚੀ ਘਟੀ: ਸੰਧੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.