ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਸਿੱਖਿਆ ਬਚਾਓ ਫਰੰਟ ਦਾ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ

Posted On October - 8 - 2010

ਪੱਤਰ ਪ੍ਰੇਰਕ
ਹੁਸ਼ਿਆਰਪੁਰ, 7 ਅਕਤੂਬਰ

ਪ੍ਰਾਇਮਰੀ/ਐਲੀਮੈਂਟਰੀ ਸਿਖਿਆ ਬਚਾਓ ਫ਼ਰੰਟ ਦੀ ਇਕ ਮੀਟਿੰਗ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਪੰਨੂ ਅਤੇ ਸੂਬਾ ਸਲਾਹਕਾਰ ਕਮੇਟੀ ਦੇ ਆਗੂ ਮਹਿੰਦਰ ਸਿੰਘ ਹੀਰ ਦੀ ਅਗਵਾਈ ਹੇਠ ਸਿਖਿਆ ਮੰਤਰੀ ਨਾਲ ਚੰਡੀਗੜ੍ਹ ਵਿਖੇ ਹੋਈ।
ਸ੍ਰੀ ਹੀਰ ਨੇ ਦੱਸਿਆ ਕਿ ਸਿਖਿਆ ਮੰਤਰੀ ਨੇ ਮੀਟਿੰਗ ਦੌਰਾਨ ਸਕੂਲ ਕਲੱਬਿੰਗ ਬਾਰੇ ਸਪਸ਼ਟ ਕੀਤਾ ਕਿ ਕਲੱਬਿੰਗ ਕਰਨ ਦਾ ਮਤਲਬ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀ ਹਾਜ਼ਰੀ ਮਿਡਲ ਜਾਂ ਹਾਈ ਸਕੂਲਾਂ ਕੋਲ ਲਗਵਾਉਣੀ ਨਹੀਂ ਸਗੋਂ ਇਨ੍ਹਾਂ ਸਕੂਲਾਂ ਵਿਚੋਂ ਵਾਧੂ ਅਤੇ ਵਿਹਲੇ ਪੀਰੀਅਡ ਪ੍ਰਾਇਮਰੀ ਸਕੂਲਾਂ ਜਿੱਥੇ ਅਧਿਆਪਕ ਘੱਟ ਹਨ, ਵਿਚ ਪੜ੍ਹਾਉਣਾ ਹੈ। ਉਨ੍ਹਾਂ ਹੋਰ ਵੀ ਸਪਸ਼ਟ ਕੀਤਾ ਕਿ ਪ੍ਰਾਇਮਰੀ ਟੀਚਰਾਂ ਦਾ ਹੈਡ ਟੀਚਰ, ਸੈਂਟਰ ਹੈਡ ਟੀਚਰ, ਬੀ.ਪੀ.ਓ. ਵਾਲਾ ਤਰੱਕੀ ਚੈਨਲ ਕਾਇਮ ਰਹੇਗਾ ਅਤੇ ਉਨ੍ਹਾਂ ਦੀਆਂ ਪ੍ਰਬੰਧਕੀ ਅਤੇ ਵਿੱਤੀ ਪਾਵਰਾਂ ਵਿਚ ਵੀ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਸਿਖਿਆ ਪ੍ਰੋਵਾਈਡਰ ਅਤੇ ਟੀਚਿੰਗ ਫ਼ੈਲੋਜ਼ ਐਲਾਨੇ ਗਏ ਸਮੇਂ ਦੇ ਅੰਦਰ-ਅੰਦਰ ਰੈਗੂਲਰ ਕਰ ਦਿੱਤੇ ਜਾਣਗੇ। ਜਿੱਥੋਂ ਤੱਕ ਜ਼ਿਲ੍ਹਾ ਪ੍ਰੀਸ਼ਦ ਅਧੀਨ ਕੰਮ ਕਰਦੇ ਅਧਿਆਪਕਾਂ ਨੂੰ ਸਿਖਿਆ ਵਿਭਾਗ ਅੰਦਰ ਕਰਨ ਦਾ ਸਵਾਲ ਹੈ, ਉਨ੍ਹਾਂ ਕਿਹਾ ਕਿ ਕੈਬਨਿਟ ਦੇ ਫ਼ੈਸਲੇ ਅਨੁਸਾਰ ਹੀ ਗੱਲਬਾਤ ਹੋਵੇਗੀ। ਉਨ੍ਹਾਂ ਮੁਅੱਤਲ ਕੀਤੇ ਗਏ ਟੀਚਰਾਂ ਦੀ ਸੂਚੀ ਨੂੰ ਮੁੱਖ ਮੰਤਰੀ ਕੋਲ ਭੇਜਣ ਦਾ ਵਿਸ਼ਵਾਸ ਵੀ ਦਿਵਾਇਆ। ਸ੍ਰੀ ਹੀਰ ਅਨੁਸਾਰ ਸਿਖਿਆ ਮੰਤਰੀ ਨੇ ਪੇ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਗਰੇਡ ਦੇਣ ਅਤੇ ਹੋਰ ਮੰਗਾਂ ਦਾ ਨਿਪਟਾਰਾ ਕਰਨ ਲਈ ਪ੍ਰਮੁੱਖ ਸਿਖਿਆ ਸਕੱਤਰ ਨੂੰ 10 ਦਿਨ ਦੇ ਅੰਦਰ-ਅੰਦਰ ਮੀਟਿੰਗ ਬੁਲਾਉਣ ਲਈ ਆਖਿਆ।


Comments Off on ਸਿੱਖਿਆ ਬਚਾਓ ਫਰੰਟ ਦਾ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.