ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ !    ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੋ ਵਹੀਕਲ ਜ਼ੋਨ: ਅੱਧੀ ਤਿਆਰੀ ਕਾਰਨ ਦੁਕਾਨਦਾਰ ਤੇ ਲੋਕ ਹੋਏ ਪ੍ਰੇਸ਼ਾਨ !    ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ !    ਸੋਨੇ ਵਿੱਚ ਆਈ ਤੇਜ਼ੀ !    ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ !    ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ !    ਪੀਸਾ ਪ੍ਰੀਖਿਆ: ਨਿਰੀਖਣ ਕਮੇਟੀਆਂ ਵੱਲੋਂ ਸਕੂਲਾਂ ਦਾ ਜਾਇਜ਼ਾ !    ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ !    

ਔਰਤਾਂ ਦੀ ਸੁਰੱਖਿਆ ਲਈ ਢੁਕਵੇਂ ਯਤਨਾਂ ਦੀ ਲੋੜ: ਸ਼ੀਲਾ ਦੀਕਸ਼ਿਤ

Posted On March - 8 - 2011

ਪ੍ਰਧਾਨ ਮੰਤਰੀ ਦੀ ਪਤਨੀ ਸ੍ਰੀਮਤੀ ਗੁਰਸ਼ਰਨ ਕੌਰ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਸਾੜੀਆਂ ਦੀ ਪ੍ਰਦਰਸ਼ਨੀ ਦਾ ਉਦਘਾਟਨ ਕਰਦੇ ਹੋਏ (ਫੋਟੋ: ਪੀ.ਟੀ.ਆਈ.)

ਨਵੀਂ ਦਿੱਲੀ, 7 ਮਾਰਚ
ਦਿੱਲੀ ਦੀ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਨੇ ਕਿਹਾ ਕਿ ਔਰਤਾਂ ’ਤੇ ਹੁੰਦੀ ਹਿੰਸਾ ਰੋਕਣ ਲਈ ਸਾਨੂੰ ਹੋਰ ਯਤਨ ਕਰਨ ਦੀ ਲੋੜ ਹੈ। ਇਹ ਗੱਲ ਸ੍ਰੀਮਤੀ ਦੀਕਸ਼ਿਤ ਨੇ ਕੌਮਾਂਤਰੀ ਮਹਿਲਾ ਦਿਵਸ ’ਤੇ ਕਰਵਾਏ ਪ੍ਰੋਗਰਾਮ ਦੌਰਾਨ ਆਖੀ। ਉਨ੍ਹਾਂ ਕਿਹਾ ਕਿ ਸ਼ਹਿਰ ’ਚ ਔਰਤਾਂ ’ਤੇ ਹੁੰਦੇ ਅੱਤਿਆਚਾਰ ਰੋਕਣ ਲਈ ਔਰਤਾਂ ਦੀ ਸੁਰੱਖਿਆ ਵਧਾਉਣ ਲਈ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਔਰਤਾਂ ਦੀ ਸੁਰੱਖਿਆ ਲਈ ਮੁੱਖ ਰੋਲ ਨਿਭਾਅ ਰਹੀਆਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਦਿੱਲੀ ਸਰਕਾਰ ਤੇ ਦਿੱਲੀ ਕਮਿਸ਼ਨ ਆਫ ਵਿਮੈਨ (ਡੀ.ਸੀ. ਡਬਲਿਊ.) ਵੱਲੋਂ ਕਰਵਾਏ ਗਏ ਪ੍ਰੋਗਰਾਮ ’ਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਔਰਤਾਂ ’ਤੇ ਹੁੰਦੇ ਅੱਤਿਆਚਾਰ ਨੂੰ ਨੱਥ ਪਾਉਣ ਲਈ ਯਤਨ ਕਰ ਰਹੇ ਹਨ।
ਉਨ੍ਹਾਂ ਕਿਹਾ, ‘‘ਸਮਾਜ ’ਚ ਔਰਤਾਂ ਨੂੰ ਬਣਦੀ ਥਾਂ ਦਿਵਾਉਣ ਲਈ ਸਾਨੂੰ ਸਾਰਿਆਂ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ।’’ ਸ੍ਰੀਮਤੀ ਦੀਕਸ਼ਿਤ ਨੇ ਆਖਿਆ ਕਿ ਸਰਕਾਰ ਨਵੀਂ ਸਕੀਮ ਬਾਰੇ ਵਿਚਾਰ ਕਰ ਰਹੀ ਹੈ, ਜਿਸ ਤਹਿਤ ਉੱਦਮੀ ਔਰਤਾਂ ਆਪਣੇ ਦੁਆਰਾ ਬਣਾਈਆਂ ਹੱਥ ਕਿਰਤਾਂ ਨੂੰ ਇਕ ਪਲੇਟਫਾਰਮ ’ਤੇ ਵੇਚ ਸਕਣਗੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਔਰਤਾਂ ਨੂੰ ਅਜਿਹਾ ਪਲੇਟਫਾਰਮ ਮੁਹੱਈਆ ਕਰਵਾਏਗੀ, ਜਿੱਥੇ ਔਰਤਾਂ ਆਪਣਾ ਸਾਮਾਨ ਸਹੀ ਭਾਅ ’ਤੇ ਵੇਚ ਸਕਣਗੀਆਂ। ਇਸ ਮੌਕੇ ਸ੍ਰੀਮਤੀ ਦੀਕਸ਼ਿਤ ਨੇ ਉੱਦਮੀ ਔਰਤਾਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ।
ਡੀ.ਸੀ. ਡਬਲਿਊ. ਦੀ ਚੇਅਰਮੈਨ ਬਰਖਾ ਸਿੰਘ ਨੇ ਕਿਹਾ ਕਿ ਸਰਕਾਰ ਜਲਦ ਹੀ ਅਜਿਹੀ ਸਕੀਮ ਲਾਗੂ ਕਰੇਗੀ, ਜਿਸ ਤਹਿਤ ਔਰਤਾਂ ਨੂੰ ਸਰੀਰਕ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਹ ਆਪਣੀ ਸੁਰੱਖਿਆ ਖੁਦ ਕਰ ਸਕੇ। ਔਰਤਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਸ਼ਹਿਰ ਦੀਆਂ 43 ਪੰਚਾਇਤਾਂ ਦੀਆਂ ਔਰਤ ਮੈਂਬਰਾਂ ਨੂੰ ਇਹ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਹ ਆਪਣੇ ਪਿੰਡਾਂ ਦੀਆਂ ਔਰਤਾਂ ਦੀ ਰੱਖਿਆ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਕੈਂਪ ’ਚ ਪਹਿਲੇ ਫੇਜ਼ ’ਚ 1,000 ਔਰਤਾਂ ਨੂੰ ਸ਼ਾਮਲ ਕੀਤਾ ਜਾਵੇਗਾ।
ਘਰੇਲੂ ਹਿੰਸਾ ਵਿਰੁੱਧ ਸਰਕਾਰ ਚੌਕਸ ਵਾਲੀਆ :ਦਿੱਲੀ ਦੀ ਵਿਮੈਨ ਐਂਡ ਚਾਈਲਡ ਡਿਵੈਲਪਮੈਂਟ ਮੰਤਰੀ ਕਿਰਨ ਵਾਲੀਆ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਘਰੇਲੂ ਹਿੰਸਾ ਰੋਕਣ ਲਈ ਸੁਰੱਖਿਆ ਅਫਸਰਾਂ ਨੂੰ ਤਿੰਨ ਮੋਬਾਈਲ ਵੈਨਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਉਨ੍ਹਾਂ ਨੂੰ ਮੋਬਾਈਲ ਫੋਨ ਵੀ ਦਿੱਤੇ ਜਾਣਗੇ ਤਾਂ ਜੋ ਸ਼ਿਕਾਇਤਾਂ ਆਉਣ ਸਾਰ ਹੀ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ। ਸ੍ਰੀਮਤੀ ਵਾਲੀਆ ਨੇ ਕਿਹਾ ਕਿ ਉਨ੍ਹਾਂ ਸੁਰੱਖਿਆ ਅਫਸਰਾਂ ਨੂੰ ਤਿੰਨ ਵੈਨਾਂ ਦੇਣ ਦਾ ਫੈਸਲਾ ਇਸ ਲਈ ਕੀਤਾ ਹੈ ਤਾਂ ਜੋ ਉਹ ਸ਼ਿਕਾਇਤ ਮਿਲਣ ਸਾਰ ਘਟਨਾ ਸਥਾਨ ’ਤੇ ਪਹੁੰਚ ਸਕਣ। ਉਨ੍ਹਾਂ ਕਿਹਾ, ‘‘ਅਸੀਂ 17 ਸੁਰੱਖਿਆ ਅਫਸਰਾਂ ਦੀਆਂ ਨਿਯੁਕਤੀਆਂ ਕੀਤੀਆਂ ਹਨ। ਉਨ੍ਹਾਂ ਨੂੰ ਮੋਬਾਈਲ ਫੋਨ ਵੀ ਮੁਹੱਈਆ ਕਰਵਾਏ ਹਨ ਤਾਂ ਜੋ ਉਹ ਆਸਾਨੀ ਨਾਲ ਸੰਪਰਕ ਕਰ ਸਕੇ।
ਔਰਤਾਂ ਦੀ ਸੁਰੱਖਿਆ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਸਰਕਾਰ ਬੁਨਿਆਦੀ ਢਾਂਚੇ ਵੱਲ ਧਿਆਨ ਦੇ ਰਹੀ ਹੈ। ਸਰਕਾਰ ਬੱਸ ਅੱਡਿਆਂ, ਪਾਰਕਾਂ ਅਤੇ ਹੋਰ ਦੂਜੀਆਂ ਜਨਤਕ ਥਾਵਾਂ ’ਤੇ ਲਾਈਟਾਂ ਲਗਾਉਣ ਬਾਰੇ ਵਿਚਾਰ ਕਰ ਰਹੀ ਹੈ।ਪਕੁੜੀਆਂ ਦੇ ਸਕੂਲਾਂ ’ਚ ਟਾਇਲਾਂ ਦੀ ਘਾਟ ਬਾਰੇ ਪੁੱਛੇ ਜਾਣ ’ਤੇ ਸ੍ਰੀਮਤੀ ਵਾਲੀਆ ਨੇ ਕਿਹਾ ਕਿ ਉਹ ਸਿੱਖਿਆ ਸੰਸਥਾਵਾਂ ਕੋਲ ਪਹੁੰਚ ਕਰਨਗੇ।

-ਪੀ.ਟੀ.ਆਈ.


Comments Off on ਔਰਤਾਂ ਦੀ ਸੁਰੱਖਿਆ ਲਈ ਢੁਕਵੇਂ ਯਤਨਾਂ ਦੀ ਲੋੜ: ਸ਼ੀਲਾ ਦੀਕਸ਼ਿਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.