ਨੌਜਵਾਨ ਸੋਚ : ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੇਰੁਜ਼ਗਾਰ ਨੌਜਵਾਨਾਂ ਦੇ ਇਕਜੁੱਟ ਸੰਘਰਸ਼ ਦੀ ਲੋੜ !    ਮੈਕਸੀਕੋ ਤੋਂ ਵਤਨ ਪਰਤਾਏ ਪੰਜਾਬੀ ਤੇ ਪਰਵਾਸ !    ਮੱਧ ਪ੍ਰਦੇਸ਼: ਸਰਕਾਰੀ ਤੀਰਥ ਯਾਤਰਾ ਯੋਜਨਾ ’ਚ ਗੁਰਦੁਆਰਾ ਕਰਤਾਰਪੁਰ ਸਾਹਿਬ ਵੀ ਸ਼ਾਮਲ !    ਮਹਿਲਾ ਪੁਲੀਸ ਮੁਲਾਜ਼ਮ ਦਾ ਪਿੱਛਾ ਕਰਨ ਵਾਲਾ ਆਈਬੀ ਮੁਲਾਜ਼ਮ ਗ੍ਰਿਫ਼ਤਾਰ !    ਆਈਐੱਨਐਕਸ: ਚਿਦੰਬਰਮ ਦੀ ਹਿਰਾਸਤ 27 ਤੱਕ ਵਧੀ !    ਜਸਟਿਸ ਰਵੀ ਰੰਜਨ ਝਾਰਖੰਡ ਹਾਈ ਕੋਰਟ ਦੇ ਚੀਫ ਜਸਟਿਸ ਬਣੇ !    ਅੰਮ੍ਰਿਤਸਰ ਬਣਿਆ ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਅਬਜ਼ਰਵੇਟਰੀ ਦਾ ਮੈਂਬਰ !    ਕਾਰੋਬਾਰੀ ਦੀ ਪਤਨੀ ਨੂੰ ਬੰਦੀ ਬਣਾ ਕੇ ਨੌਕਰ ਨੇ ਲੁੱਟੇ 60 ਲੱਖ !    

ਭਾਸ਼ਾ ਵਿਭਾਗ ਵੱਲੋਂ ਸ਼੍ਰੋਮਣੀ ਸਨਮਾਨਾਂ ਦਾ ਐਲਾਨ

Posted On October - 20 - 2011

ਚੁਣੀਆਂ ਹਸਤੀਆਂ ‘ਚ ਪ੍ਰੇਮ ਪ੍ਰਕਾਸ਼, ਸੁਰਜੀਤ ਹਾਂਸ ਤੇ ਕੁਲਦੀਪ ਮਾਣਕ ਸ਼ਾਮਲ

ਸੁਰਜੀਤ ਹਾਸ, ਕੁਲਦੀਪ ਮਾਣਕ, ਹੁਕਮ ਚੰਦ ਸ਼ਰਮਾ, ਐਚ.ਐਸ. ਭਾਟੀਆ, ਸੁਰਿੰਦਰ ਗਿੱਲ, ਕੇ.ਕੇ. ਰੱਤੂ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਅਕਤੂਬਰ

ਪੰਜਾਬ ਸਰਕਾਰ ਨੇ ਪੰਜਾਬੀ ਸਹਿਤਕਾਰ ਤੇ ਸ਼੍ਰੋਮਣੀ ਪੱਤਰਕਾਰ ਐਵਾਰਡਾਂ ਦਾ ਐਲਾਨ ਕਰਦਿਆਂ ਪੰਜਾਬੀ ਸਾਹਿਤ ਰਤਨ ਐਵਾਰਡ ਲਈ ਡਾ. ਮਹਿੰਦਰ ਕੌਰ ਗਿੱਲ, ਪ੍ਰੇਮ ਪ੍ਰਕਾਸ਼ ਖੰਨਵੀ ਤੇ ਸ਼੍ਰੋਮਣੀ ਪੱਤਰਕਾਰਾਂ ਵਿੱਚ ਅਜੀਤ ਅਖ਼ਬਾਰ ਦੇ ਬਠਿੰਡਾ ਤੋਂ ਸਟਾਫ਼ ਰਿਪੋਰਟਰ ਤੇ ਸੀਨੀਅਰ ਪੱਤਰਕਾਰ ਹੁਕਮ ਚੰਦ ਸ਼ਰਮਾ ਦੀ ਚੋਣ ਕੀਤੀ ਹੈ। ਕਲੀਆਂ ਦੇ ਬਾਦਸ਼ਾਹ ਵਜੋਂ ਜਾਣੇ ਜਾਂਦੇ ਕੁਲਦੀਪ ਮਾਣਕ ਤੇ ਕਵੀਸ਼ਰ ਜੋਗਾ ਸਿੰਘ ਜੋਗੀ ਵੀ ਸ਼੍ਰੋਮਣੀ ਐਵਾਰਡ ਹਾਸਲ ਕਰਨ ਵਾਲੀਆਂ ਸ਼ਖ਼ਸੀਅਤਾਂ ਹਨ। ਸਾਹਿਤਕਾਰ ਸੁਰਜੀਤ ਹਾਂਸ ਤੇ ਡਾ. ਤੇਜਵੰਤ ਸਿੰਘ ਮਾਨ ਨੂੰ ਸ਼ੋਮਣੀ ਸਾਹਿਤਕਾਰ ਦਾ ਐਵਾਰਡ ਦਿੱਤਾ ਜਾਵੇਗਾ।
ਸਿੱਖਿਆ ਅਤੇ ਭਾਸ਼ਾਵਾਂ ਬਾਰੇ ਵਿਭਾਗ ਦੇ ਮੰਤਰੀ ਸੇਵਾ ਸਿੰਘ ਸੇਖਵਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਸਾਲ 2010 ਅਤੇ 2011 ਦੇ ਐਵਾਰਡਾਂ ਲਈ 15 ਵਰਗਾਂ ਲਈ ਵੱਖ–ਵੱਖ ਖੇਤਰਾਂ ਵਿੱਚ ਮੋਹਰੀ ਸ਼ਖ਼ਸੀਅਤਾਂ ਦੀ ਚੋਣ ਕੀਤੀ ਗਈ। ਇਸ ਮੀਟਿੰਗ ਦੌਰਾਨ ਤਿੰਨ ਵਿਸ਼ੇਸ਼ ਸਨਮਾਨ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੇਵਾ ਸਿੰਘ ਸੇਖਵਾਂ ਨੇ ਦੱਸਿਆ ਕਿ ਪੰਜਾਬੀ ਸਾਹਿਤ ਰਤਨ ਲਈ ਪੰਜ-ਪੰਜ ਲੱਖ ਰੁਪਏ, ਸ਼ਾਲ, ਮੈਡਲ ਅਤੇ ਪਲੇਕ,  ਸ਼੍ਰੋਮਣੀ ਪੁਰਸਕਾਰਾਂ ਲਈ ਢਾਈ-ਢਾਈ ਲੱਖ ਰੁਪਏ, ਸ਼ਾਲ, ਮੈਡਲ ਅਤੇ ਪਲੇਕ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਵਿਕਾਸ ਵਿੱਚ ਪਾਏ ਯੋਗਦਾਨ ਲਈ ਕ੍ਰਿਪਾਲ ਸਿੰਘ ਬਡੂੰਗਰ ਅਤੇ ਹਰਵਿੰਦਰ ਸਿੰਘ ਖਾਲਸਾ ਨੂੰ ਡੇਢ-ਡੇਢ ਲੱਖ ਰੁਪਏ ਅਤੇ ਗੁਲਜ਼ਾਰ ਸਿੰਘ ਸ਼ੌਂਕੀ ਨੂੰ ਇਕ ਲੱਖ ਰੁਪਏ ਵਿਸ਼ੇਸ਼ ਸਨਮਾਨ ਵਜੋਂ ਦੇਣ ਦਾ ਫੈਸਲਾ ਕੀਤਾ ਗਿਆ ਹੈ। ਸਿੱਖਿਆ ਮੰਤਰੀ ਅਨੁਸਾਰ ਉਕਤ ਸ਼ਖ਼ਸੀਅਤਾਂ ਸਮੇਤ ਜਿਨ੍ਹਾਂ ਹੋਰਨਾਂ ਵਿਅਕਤੀਆਂ ਦੀ ਚੋਣ ਐਵਾਰਡਾਂ ਲਈ ਕੀਤੀ ਗਈ ਹੈ ਉਨ੍ਹਾਂ ਵਿੱਚ  ਸ਼੍ਰੋਮਣੀ ਹਿੰਦੀ ਸਾਹਿਤਕਾਰ ਪੁਰਸਕਾਰ ਲਈ ਗੁਰਬਚਨ ਸਿੰਘ ਅਤੇ ਕ੍ਰਿਸ਼ਨ ਕੁਮਾਰ ਰੱਤੂ,  ਸ਼੍ਰੋਮਣੀ ਉਰਦੂ ਸਾਹਿਤਕਾਰ ਪੁਰਸਕਾਰ ਲਈ ਸਰਦਾਰ ਅੰਜੁਮ ਅਤੇ ਡਾ. ਰੂਬੀਨਾ ਸ਼ਬਨਮ,  ਸ਼੍ਰੋਮਣੀ ਸੰਸਕ੍ਰਿਤ ਸਾਹਿਤਕਾਰ ਪੁਰਸਕਾਰ ਲਈ ਸ਼ਿਵ ਪ੍ਰਸ਼ਾਦ ਭਾਰਦਵਾਜ ਅਤੇ ਡਾ. ਮਹੇਸ਼ ਚੰਦਰ ਸ਼ਰਮਾ ਗੌਤਮ ਦੀ ਚੋਣ ਕੀਤੀ ਗਈ।
ਇਸੇ ਤਰ੍ਹਾਂ  ਸ਼੍ਰੋਮਣੀ ਪੰਜਾਬੀ ਕਵੀ ਪੁਰਸਕਾਰ ਸੁਰਿੰਦਰ ਗਿੱਲ ਅਤੇ ਸੁਰਜੀਤ ਜੱਜ,  ਸ਼੍ਰੋਮਣੀ ਪੰਜਾਬੀ ਆਲੋਚਕ ਪੁਰਸਕਾਰ ਲਈ ਹਰਭਜਨ ਸਿੰਘ ਭਾਟੀਆ ਅਤੇ  ਸ਼੍ਰੋਮਣੀ ਗਿਆਨ ਸਾਹਿਤਕਾਰ ਪੁਰਸਕਾਰ ਲਈ ਸਰੂਪ ਸਿੰਘ ਅਲੱਗ,  ਸ਼੍ਰੋਮਣੀ ਪੰਜਾਬੀ ਸਾਹਿਤਕਾਰ (ਵਿਦੇਸ਼ੀ) ਪੁਰਸਕਾਰ ਲਈ ਵੀਨਾ ਵਰਮਾ ਅਤੇ ਜਰਨੈਲ ਸਿੰਘ ਟੋਰਾਂਟੋ,  ਸ਼੍ਰੋਮਣੀ ਪੰਜਾਬੀ ਸਾਹਿਤਕਾਰ (ਪੰਜਾਬੋਂ ਬਾਹਰ) ਦਰਸ਼ਨ ਸਿੰਘ ਭਾਊ ਅਤੇ ਹਰਭਜਨ ਸਿੰਘ ਕੋਮਲ,  ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਪੁਰਸਕਾਰ ਲਈ ਸੁਖਦੇਵ ਸਿੰਘ ਗਰੇਵਾਲ ਅਤੇ ਕਮਲਜੀਤ ਨੀਲੋਂ, ਸ਼੍ਰੋਮਣੀ ਪੰਜਾਬੀ ਸਾਹਿਤਕ ਪੱਤਰਕਾਰ ਪੁਰਸਕਾਰ ਲਈ ਗੁਰਵਿੰਦਰ ਸਿੰਘ ਧਾਲੀਵਾਲ ਅਤੇ ਜਗਦੀਸ਼ ਸਿੰਘ ਵਰਿਆਮ,  ਸ਼੍ਰੋਮਣੀ  ਰਾਗੀ/ਢਾਡੀ/ਕਵੀਸ਼ਰ ਪੁਰਸਕਾਰ ਲਈ ਕਵੀਸ਼ਰ ਜੋਗਾ ਸਿੰਘ ਜੋਗੀ ਅਤੇ ਨਿਰਮਲ ਸਿੰਘ ਖਾਲਸਾ,  ਸ਼੍ਰੋਮਣੀ ਪੰਜਾਬੀ ਟੈਲੀਵਿਜ਼ਨ/ਰੇਡੀਓ/ਥੀਏਟਰ ਪੁਰਸਕਾਰ ਲਈ ਸ਼੍ਰੀਮਤੀ ਜਤਿੰਦਰ ਕੌਰ ਅਤੇ ਕੇਸਰ ਸਿੰਘ (ਫਿਲਮਸਾਜ਼),  ਸ਼੍ਰੋਮਣੀ ਪੰਜਾਬੀ ਗਾਇਕ/ਸੰਗੀਤਕਾਰ ਪੁਰਸਕਾਰ ਲਈ ਅਮਰਜੀਤ ਗੁਰਦਾਸਪੁਰੀ ਲੜੀਵਾਰ ਸਾਲ 2010 ਅਤੇ ਸਾਲ 2011 ਦੇ ਪੁਰਸਕਾਰਾਂ ਲਈ ਚੁਣੇ ਗਏ ਹਨ। ਸਿੱਖਿਆ ਮੰਤਰੀ ਨੇ ਦੱਸਿਆ ਕਿ ਛੇਤੀ ਹੀ ਇਕ ਸਮਾਗਮ ਦੌਰਾਨ ਇਨ੍ਹਾਂ ਪੁਰਸਕਾਰਾਂ ਦੀ ਵੰਡ ਕੀਤੀ ਜਾਵੇਗੀ।  ਇਸ ਤੋਂ ਪਹਿਲਾਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੇਖਵਾਂ ਨੇ ਸਮੂਹ ਸਾਹਿਤਕਾਰਾਂ ਦਾ ਸਵਾਗਤ ਕਰਦਿਆਂ ਆਸ ਪ੍ਰਗਟ ਕੀਤੀ ਕਿ ਉਹ ਭਵਿੱਖ ਵਿੱਚ ਵੀ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੀ ਪ੍ਰਫੁੱਲਤਾ ਵਿੱਚ ਆਪਣਾ ਬਹੁਮੁੱਲਾ ਯੋਗਦਾਨ ਪਾਉਂਦੇ ਰਹਿਣਗੇ।  ਮੀਟਿੰਗ ਵਿੱਚ ਡਾ. ਰੋਸ਼ਨ ਸੰਕਾਰੀਆ ਸਕੱਤਰ/ਉਚੇਰੀ ਸਿੱਖਿਆ ਅਤੇ ਭਾਸ਼ਾ, ਡਾ. ਬਲਬੀਰ ਕੌਰ ਡਾਇਰੈਕਟਰ ਭਾਸ਼ਾ ਵਿਭਾਗ ਤੋਂ ਇਲਾਵਾ ਵੱਖ-ਵੱਖ ਸਾਹਿਤ ਅਕਾਦਮੀਆਂ ਦੇ ਅਹੁਦੇਦਾਰਾਂ ਅਤੇ ਬੋਰਡ ਦੇ ਮੈਂਬਰ ਸਾਹਿਤਕਾਰਾਂ, ਪੱਤਰਕਾਰਾਂ ਅਤੇ ਵਿਦਵਾਨਾਂ ਨੇ ਹਿੱਸਾ ਲਿਆ।  ਭਾਸ਼ਾ ਸਲਾਹਕਾਰ ਬੋਰਡ ਦੇ ਮੈਂਬਰ ਤੇ ਪੱਤਰਕਾਰ ਐਨ.ਐਸ. ਪਰਵਾਨਾ ਨੇ ਮੀਟਿੰਗ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਦੇ ਸਰਕਾਰੀ ਦਫ਼ਤਰਾਂ ਤੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਬੇਕਦਰੀ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਉਪ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼ਿਵ ਰਾਜ ਪਾਟਿਲ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ ਸੀ, ਪਰ ਅਫਸੋਸ ਕਿ ਉਸ ‘ਤੇ ਕੋਈ ਅਮਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਵਫ਼ਦ ਵਿੱਚ ਰਾਜਪਾਲ ਨੂੰ ਵਾਅਦਾ ਨਿਭਾਉਣ ਲਈ ਕਿਹਾ ਜਾਵੇ।


Comments Off on ਭਾਸ਼ਾ ਵਿਭਾਗ ਵੱਲੋਂ ਸ਼੍ਰੋਮਣੀ ਸਨਮਾਨਾਂ ਦਾ ਐਲਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.