ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ !    ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੋ ਵਹੀਕਲ ਜ਼ੋਨ: ਅੱਧੀ ਤਿਆਰੀ ਕਾਰਨ ਦੁਕਾਨਦਾਰ ਤੇ ਲੋਕ ਹੋਏ ਪ੍ਰੇਸ਼ਾਨ !    ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ !    ਸੋਨੇ ਵਿੱਚ ਆਈ ਤੇਜ਼ੀ !    ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ !    ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ !    ਪੀਸਾ ਪ੍ਰੀਖਿਆ: ਨਿਰੀਖਣ ਕਮੇਟੀਆਂ ਵੱਲੋਂ ਸਕੂਲਾਂ ਦਾ ਜਾਇਜ਼ਾ !    ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ !    

ਜਸਟਿਸ ਕੰਗ ਤੇ ਅੰਮ੍ਰਿਤਾ ਚੌਧਰੀ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

Posted On October - 23 - 2012

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਅਕਤੂਬਰ
ਪੰਜਾਬ ਮੰਤਰੀ ਮੰਡਲ ਨੇ ਕੇਰਲਾ ਦੇ ਸਾਬਕਾ ਰਾਜਪਾਲ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਚੀਫ਼ ਜਸਟਿਸ ਸੁਖਦੇਵ ਸਿੰਘ ਕੰਗ ਦੇ ਦੇਹਾਂਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਹਾਲ ਹੀ ਵਿੱਚ ਲੰਮੀ ਬਿਮਾਰੀ ਪਿੱਛੋਂ ਚੱਲ ਵਸੇ ਸਨ। ਮੰਤਰੀ ਮੰਡਲ ਨੇ ਕੰਗ ਵੱਲੋਂ ਜੰਮੂ-ਕਸ਼ਮੀਰ ਦੇ ਚੀਫ਼ ਜਸਟਿਸ ਅਤੇ ਬਾਅਦ ਵਿੱਚ ਕੇਰਲਾ ਦੇ ਰਾਜਪਾਲ ਵਜੋਂ ਦੇਸ਼ ਦੀ ਕੀਤੀ ਗਈ ਵਡਮੁੱਲੀ ਸੇਵਾ ਦੀ  ਸ਼ਲਾਘਾ ਕੀਤੀ।
ਮੰਤਰੀ ਮੰਡਲ ਨੇ ‘ਦਿ ਇੰਡੀਅਨ ਐਕਸਪ੍ਰੈਸ’ ਦੀ ਲੁਧਿਆਣਾ ਤੋਂ ਸੀਨੀਅਰ ਪੱਤਰਕਾਰ ਅੰਮ੍ਰਿਤਾ ਚੌਧਰੀ ਦੀ ਬੇਵਕਤੀ ਮੌਤ ’ਤੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਅੰਮ੍ਰਿਤਾ ਚੌਧਰੀ ਵੱਲੋਂ ਪੱਤਰਕਾਰੀ ਦੇ ਖੇਤਰ ਵਿੱਚ 15 ਸਾਲਾਂ ਤੋਂ ਵੱਧ ਸਮਾਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦਿਆਂ ਮੰਤਰੀ ਮੰਡਲ ਨੇ ਉਨ੍ਹਾਂ ਨੂੰ ਇੱਕ ਨਿੱਡਰ ਅਤੇ ਇਮਾਨਦਾਰ ਪੱਤਰਕਾਰ ਦੱਸਿਆ।
ਇਸ ਦੁੱਖ ਦੀ ਘੜੀ ਵਿੱਚ ਅੰਮ੍ਰਿਤਾ ਚੌਧਰੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੰਤਰੀ ਮੰਡਲ ਨੇ ਉਨ੍ਹਾਂ ਦੇ ਅਗਲੇ ਵਾਰਸ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦੀ ਮਨਜ਼ੂਰੀ ਦਿੱਤੀ। ਇਸ ਦੇ ਨਾਲ-ਨਾਲ ਸੂਬਾ ਸਰਕਾਰ ਉਨ੍ਹਾਂ ਦੇ ਇਲਾਜ ’ਤੇ ਆਏ ਸਾਰੇ ਖਰਚੇ ਨੂੰ ਵੀ ਸਹਿਣ ਕਰੇਗੀ। ਇਸ ਮੌਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।


Comments Off on ਜਸਟਿਸ ਕੰਗ ਤੇ ਅੰਮ੍ਰਿਤਾ ਚੌਧਰੀ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.