ਕੈਨੇਡਾ ਚੋਣਾਂ ’ਚ ਫ਼ੈਸਲਾਕੁਨ ਹੋਣਗੇ ਪੰਜਾਬੀ ਵੋਟਰ !    ਡਿਊਟੀ ਦੌਰਾਨ ਦਵਾਈ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਨਹੀਂ ਮਿਲ ਸਕਣਗੇ ਸਰਕਾਰੀ ਡਾਕਟਰ !    ਧਨੇਰ ਦੀ ਸਜ਼ਾ ਮੁਆਫ਼ੀ ਦਾ ਮਾਮਲਾ ਮੁੜ ਮੁੱਖ ਮੰਤਰੀ ਦਰਬਾਰ ਪੁੱਜਾ !    ਕੈਪਟਨ ਸੰਧੂ ਦੇ ਦਾਅਵਿਆਂ ਦੀ ਅਕਾਲੀ ਦਲ ਨੇ ਖੋਲ੍ਹੀ ਪੋਲ !    ਆਰਫ਼ ਕਾ ਸੁਨ ਵਾਜਾ ਰੇ !    ਰਾਹੋਂ ਦਾ ‘ਦਿੱਲੀ ਦਰਵਾਜ਼ਾ’ !    ਗ਼ਦਰ ਲਹਿਰ ਨੂੰ ਸ਼ਬਦਾਂ ’ਚ ਪਰੋਣ ਵਾਲਾ ਗਿਆਨੀ ਕੇਸਰ ਸਿੰਘ !    ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਗੋਸ਼ਟੀ ਦਾ ਕੰਧ ਚਿੱਤਰ !    ਸ੍ਰੀ ਭੈਣੀ ਸਾਹਿਬ ਦਾ ਅੱਸੂ ਮੇਲਾ !    ਵੋਟਰ ਸੂਚੀ ’ਚ ਨਾਮ ਹੋਣ ਵਾਲਾ ਵਿਅਕਤੀ ਹੀ ਪਾ ਸਕੇਗਾ ਵੋਟ !    

ਕਾਹਲੋਂ ਦੀ ਮੌਤ ਨਾਲ ਸਮਾਜ ਨੂੰ ਵੱਡਾ ਘਾਟਾ ਪਿਆ : ਬਾਜਵਾ

Posted On December - 11 - 2013

ਪੱਤਰ ਪ੍ਰੇਰਕ
ਮਾਛੀਵਾੜਾ, 11 ਦਸੰਬਰ
ਮਾਛੀਵਾੜਾ ਦੇ ਉਘੇ ਆੜ੍ਹਤੀ ਤੇ ਵਿੱਦਿਅਕ ਸੰਸਥਾ ਨੈਸ਼ਨਲ ਕਾਲਜ ਫਾਰ ਵਿਮੈਨ ਦੇ ਸਕੱਤਰ ਅਮਰੀਕ ਸਿੰਘ ਕਾਹਲੋਂ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਜਿਥੇ ਉਨ੍ਹਾਂ ਨੂੰ ਹਜ਼ਾਰਾਂ ਲੋਕਾਂ ਨੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਸੰਸਕਾਰ ਤੋਂ ਪਹਿਲਾਂ ਪੁਲੀਸ ਵੱਲੋਂ ਇੱਕ ਪੰਜ ਮੈਂਬਰੀ ਮੈਡੀਕਲ ਬੋਰਡ ਦਾ ਗਠਨ ਕਰ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਤਾਂ ਜੋ ਕੋਈ ਸ਼ੰਕਾ ਨਾ      ਰਹਿ ਜਾਵੇ ਕਿ ਉਨ੍ਹਾਂ ਦੀ ਮੌਤ ਸੜਕ ਹਾਦਸਾ ਸੀ ਜਾਂ ਇਸ ਦਾ ਕੋਈ ਹੋਰ   ਕਾਰਨ ਸੀ। ਅੱਜ ਅੰਤਿਮ ਸੰਸਕਾਰ ਮੌਕੇ ਸਵਰਗੀ ਕਾਹਲੋਂ ਦੀ ਪਤਨੀ ਦੇ ਭਰਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਰਹੇ ਤੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੱਥੇ ਆੜ੍ਹਤੀ ਕਾਹਲੋਂ ਦੀ ਮੌਤ ਪਰਿਵਾਰ ਲਈ ਬਹੁਤ ਅਸਹਿ ਤੇ ਅਕਹਿ ਦੁੱਖ ਹੈ ਉਥੇ ਸਮਾਜ ਨੂੰ ਵੀ ਵੱਡਾ ਘਾਟਾ ਪਿਆ ਕਿਉਂਕਿ ਉਨ੍ਹਾਂ ਨੇ ਹਮੇਸ਼ਾ ਇਲਾਕੇ ਦੀਆਂ ਵਿੱਦਿਅਕ ਸੰਸਥਾਵਾਂ ਨੂੰ ਉੱਚਾ ਚੁੱਕਣ ਦਾ ਯਤਨ ਕੀਤਾ ਅਤੇ ਹਰ ਲੋੜਵੰਦ ਦੀ ਸੇਵਾ ਲਈ ਤੱਤਪਰ ਰਹੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਵੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਮਾਜ ਪ੍ਰਤੀ ਉਨ੍ਹਾਂ ਦੀਆਂ ਦਿੱਤੀਆਂ ਸੇਵਾਵਾਂ ਨੂੰ ਯਾਦ ਕੀਤਾ। ਨੈਸ਼ਨਲ ਕਾਲਜ ਫਾਰ ਵਿਮੈਨ ਵੱਲੋਂ ਪ੍ਰਬੰਧਕ ਸੋਹਣ ਸਿੰਘ ਗੁਰੋਂ, ਹਰਦਿਆਲ ਸਿੰਘ, ਅਨਿਲ ਸੂਦ, ਸੁਰਿੰਦਰ     ਕੁੰਦਰਾ, ਡਾ. ਪਰਮਿੰਦਰ ਸਿੰਘ ਬੈਨੀਪਾਲ, ਪ੍ਰਿੰਸੀਪਲ ਡਾ. ਰਾਜਿੰਦਰਪਾਲ ਕੌਰ ਤੇ ਸਮੂਹ ਸਟਾਫ਼ ਨੇ ਉਨ੍ਹਾਂ ਦੀ    ਮ੍ਰਿਤਕ ਦੇਹ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ।  ਅੱਜ ਅੰਤਿਮ ਸੰਸਕਾਰ ਮੌਕੇ ਹਲਕਾ ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਉਪ ਪ੍ਰਧਾਨ ਫਤਿਹਜੰਗ ਸਿੰਘ ਬਾਜਵਾ, ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਕਿਰਨਬੀਰ ਸਿੰਘ ਕੰਗ, ਡੀ.ਐਸ.ਪੀ. ਸਮਰਾਲਾ ਜਗਵਿੰਦਰ ਸਿੰਘ ਚੀਮਾ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਵਿਧਾਇਕ ਅਮਰੀਕ ਸਿੰਘ ਢਿੱਲੋਂ, ਸਾਬਕਾ ਵਿਧਾਇਕ ਈਸ਼ਰ ਸਿੰਘ ਮੇਹਰਬਾਨ, ਸਨੀ ਇਨਕਲੇਵ ਦੇ ਐਮ.ਡੀ. ਜਰਨੈਲ ਸਿੰਘ ਬਾਜਵਾ, ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਬਾਵਾ, ਗੁਰਮੀਤ ਸਿੰਘ ਬਾਵਾ,  ਜਸਮਿੰਦਰ ਸਿੰਘ ਸੰਧੂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਾਹਨੇਵਾਲ, ਸ਼ੋਸਲ ਕੇਅਰ ਸੁਸਾਇਟੀ ਦੇ ਪ੍ਰਧਾਨ ਦਰਸ਼ਨ ਕੁੰਦਰਾ, ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਰੁਪਿੰਦਰ ਸਿੰਘ ਬੈਨੀਪਾਲ, ਨਗਰ ਕੌਂਸਲ ਦੇ ਪ੍ਰਧਾਨ ਦਲਜੀਤ ਸਿੰਘ ਗਿੱਲ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਅਮਰੀਕ ਸਿੰਘ ਔਜਲਾ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਟਹਿਲ ਸਿੰਘ ਔਜਲਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਗੁਰਚਰਨ ਸਿੰਘ ਮਿੱਠੇਵਾਲ, ਦੁਰਗਾ ਸ਼ਕਤੀ ਮੰਦਰ ਕਮੇਟੀ ਦੇ ਪ੍ਰਧਾਨ ਅਸ਼ੋਕ ਸੂਦ, ਸ਼ੈਲਰ ਐਸੋਸੀਏਸ਼ਨ ਦੇ ਆਗੂ ਸਤੀਸ਼ ਮਿੱਤਲ, ਮੁਲਾਜ਼ਮ ਯੂਨੀਅਨ ਦੇ ਆਗੂ ਜੇ.ਪੀ. ਸਿੰਘ ਮੱਕੜ ਨੇ ਸਵ: ਕਾਹਲੋਂ ਦੇ ਪੁੱਤਰ ਜੈ ਦੀਪ  ਸਿੰਘ ਕਾਹਲੋਂ, ਭਰਾ ਰਘਵੀਰ ਸਿੰਘ ਕਾਹਲੋਂ, ਗੁਰਦੀਪ ਸਿੰਘ ਕਾਹਲੋਂ ਤੇ ਸੁਰਜੀਤ ਸਿੰਘ ਕਾਹਲੋਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।


Comments Off on ਕਾਹਲੋਂ ਦੀ ਮੌਤ ਨਾਲ ਸਮਾਜ ਨੂੰ ਵੱਡਾ ਘਾਟਾ ਪਿਆ : ਬਾਜਵਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.