ਵੇ ਹੋਵੇ ਅਨਲੌਕ ਵਿੱਚ ਇਨ੍ਹਾਂ ਨੂੰ ਕਰੋਨਾ, ਉਭਰੇ ਕੋਈ ਖੂਨ ਨਵਾਂ !    ਨਾਉਮੀਦੀ ਦੇ ਦੌਰ ’ਚ ਨਗ਼ਮਾ-ਏ-ਉਮੀਦ... !    ਅੱਜ ਤੋਂ ਚੱਲਣਗੀਆਂ 200 ਵਿਸ਼ੇਸ਼ ਰੇਲਗੱਡੀਆਂ !    ਸਨਅਤਕਾਰਾਂ ਨੂੰ ਭਲਕੇ ਸੰਬੋਧਨ ਕਰਨਗੇ ਮੋਦੀ !    ਗ਼ੈਰ-ਜ਼ਰੂਰੀ ਉਡਾਣਾਂ ਨਾ ਚਲਾਉਣ ਦੀ ਚਿਤਾਵਨੀ !    ਪੰਜਾਬ ਵੱਲੋਂ ਲੌਕਡਾਊਨ 5.0 ਸਬੰਧੀ ਦਿਸ਼ਾ ਨਿਰਦੇਸ਼ ਜਾਰੀ !    ਪਾਕਿ ਹਾਈ ਕਮਿਸ਼ਨ ਦੇ ਦੋ ਅਧਿਕਾਰੀਆਂ ਨੂੰ ਦੇਸ਼ ਛੱਡਣ ਦੇ ਹੁਕਮ !    ਬੀਜ ਘੁਟਾਲਾ: ਨਿੱਜੀ ਫਰਮ ਦਾ ਮਾਲਕ ਗ੍ਰਿਫ਼ਤਾਰ, ਸਟੋਰ ਸੀਲ !    ਦਿੱਲੀ ਪੁਲੀਸ ਦੇ ਦੋ ਏਐੱਸਆਈ ਦੀ ਕਰੋਨਾ ਕਾਰਨ ਮੌਤ !    ਸ਼ਰਾਬ ਕਾਰੋਬਾਰੀ ਦੇ ਘਰ ’ਤੇ ਫਾਇਰਿੰਗ !    

ਕਿਸਾਨਾਂ ਨੇ ਦੋ ਥਾਈਂ ਜ਼ਮੀਨ ਦੀ ਕੁਰਕੀ ਰੁਕਵਾਈ

Posted On December - 11 - 2013

ਪੱਤਰ ਪ੍ਰੇਰਕ
ਦਿੜ੍ਹਬਾ ਮੰਡੀ, 11 ਦਸੰਬਰ
ਪਿੰਡ ਕੈਂਪਰ ਦੇ ਕਿਸਾਨ ਜਸਪਾਲ ਸਿੰਘ ਦੀ ਜ਼ਮੀਨ ਦੀ ਬੈਂਕ ਵੱਲੋਂ ਕੀਤੀ ਜਾ ਰਹੀ ਕੁਰਕੀ ਦੇ ਵਿਰੋਧ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਭਾਰੀ ਇਕੱਠ ਕਰਕੇ ਸਹਾਇਕ ਰਜਿਸਟਰਾਰ ਸੁਨਾਮ ਖ਼ਿਲਾਫ਼ ਰੋਸ ਰੈਲੀ ਕੀਤੀ ਗਈ।
ਇਸ ਦੌਰਾਨ ਸੰਬੋਧਨ ਕਰਦਿਆਂ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਕਮੇਟੀ ਮੈਂਬਰ ਦਿਲਬਾਗ ਸਿੰਘ ਹਰੀਗੜ੍ਹ ਨੇ ਕਿਹਾ ਕਿ ਸੁਨਾਮ ਦੀ ਬੈਂਕ ਦੇ ਸਹਾਇਕ ਰਜਿਸਟਰਾਰ ਵੱਲੋਂ ਪਿੰਡ ਕੈਂਪਰ, ਤੂਰਬਨਜ਼ਾਰਾ, ਦਿੜ੍ਹਬਾ ਤੇ ਢੰਡੋਲੀ ਆਦਿ ਦਰਜਨਾਂ ਪਿੰਡਾਂ ਦੇ ਕਿਸਾਨਾਂ ਦੇ ਸੱਥਾਂ ਵਿੱਚ ਜ਼ਮੀਨ ਦੀ ਨਿਲਾਮੀ ਲਈ ਨੋਟਿਸ ਲਾ ਕੇ ਕਿਸਾਨਾਂ ਨੂੰ ਜਨਤਕ ਤੌਰ ’ਤੇ ਜਲੀਲ ਕੀਤਾ ਜਾ ਰਿਹਾ ਹੈ ਪਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਕਿਸਾਨਾਂ ਨੂੰ ਕਿਸੇ ਵੀ ਵਿਅਕਤੀ ਜਾਂ ਸੰਸਥਾ ਵੱਲੋਂ ਜਨਤਕ ਥਾਵਾਂ ’ਤੇ ਜਲੀਲ ਕੀਤਾ ਜਾਣਾ ਬਰਦਾਸ਼ਤ ਨਹੀਂ ਕਰੇਗੀ। ਇਸ ਕਰਕੇ ਅੱਜ ਪਿੰਡ ਕੈਂਪਰ ਵਿਖੇ ਕਿਸਾਨਾਂ ਤੇ ਲੋਕਾਂ ਦਾ ਭਾਰੀ ਇਕੱਠ ਕਰਕੇ ਉਕਤ ਅਧਿਕਾਰੀ ਵੱਲੋਂ ਕਿਸਾਨ ਦੀ ਜ਼ਮੀਨ ਦੀ ਕੀਤੀ ਜਾ ਰਹੀ ਕੁਰਕੀ ਦਾ ਵਿਰੋਧ ਕੀਤਾ ਗਿਆ ਹੈ ਪਰ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਸਹਾਇਕ ਰਜਿਸਟਰਾਰ ਸੁਨਾਮ ਜ਼ਮੀਨ ਦੀ ਕੁਰਕੀ ਕਰਨ ਲਈ ਨਹੀਂ ਪਹੁੰਚਿਆ।
ਕਿਸਾਨ ਯੂਨੀਅਨ ਦੇ ਸਰਕਲ ਆਗੂ ਮਲਕੀਤ ਸਿੰਘ ਤੁਰਬਨਜ਼ਾਰਾ, ਗੁਰਮੇਲ ਸਿੰਘ ਕੈਂਪਰ ਤੇ ਜਗਦੀਸ਼ ਸਿੰਘ ਕਾਕੂਵਾਲਾ ਆਦਿ ਕਿਸਾਨਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਰਜ਼ੇ ਬਦਲੇ ਕਿਸਾਨਾਂ ਦੀਆਂ ਕੁਰਕੀਆਂ ਤੇ ਗ੍ਰਿਫ਼ਤਾਰੀਆਂ ਦਾ ਜਥੇਬੰਦੀ ਸਖ਼ਤ ਵਿਰੋਧ ਕਰੇਗੀ ਤੇ ਕਿਸੇ ਵੀ ਕਿਸਾਨ ਦੀ ਕੁਰਕੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ, ਕਿਸਾਨਾਂ ਦੀਆਂ ਜ਼ਮੀਨਾਂ ਦੀਆਂ ਕੁਰਕੀਆਂ ’ਤੇ ਰੋਕ ਲਾਈ ਜਾਵੇ ਤੇ ਕਿਸਾਨਾਂ ਦੇ ਕਰਜ਼ੇ ਖ਼ਤਮ ਕੀਤੇ ਜਾਣ। ਇਸ ਮੌਕੇ ਕਿਸਾਨ ਆਗੂ ਨੇਕ ਸਿੰਘ ਰੋਗਲਾ, ਮਲਕੀਤ ਸਿੰਘ ਖੇੜੀ,ਹਜੂਰਾ ਸਿੰਘ ਰੋਗਲਾ, ਨਿੱਕਾ ਸਿੰਘ ਕੈਂਪਰ ਆਦਿ ਵੀ ਹਾਜ਼ਰ ਸਨ।
ਲਹਿਰਾਗਾਗਾ,(ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿੰਡ ਲੇਹਲ ਖੁਰਦ ਦੇ ਕਿਸਾਨ ਭੂਰ ਸਿੰਘ ਦੀ ਜ਼ਮੀਨ ਨਿਲਾਮ ਹੋਣ ਤੋਂ ਬਚਾਈ ਗਈ।
ਯੂਨੀਅਨ ਆਗੂ ਕਰਨੈਲ ਸਿੰਘ ਗਨੋਟਾ ਨੇ ਦੱਸਿਆ ਕਿ ਜਾਖਲ ਮੰਡੀ ਦਾ ਇੱਕ ਆੜ੍ਹਤੀ ਜਗਦੀਸ਼ ਚੰਦ ਅਦਾਲਤ ’ਚੋਂ ਕਿਸਾਨ ਭੂਰ ਸਿੰਘ  ਵਿਰੁੱਧ ਇਕ ਲੱਖ 44 ਹਜ਼ਾਰ 467 ਰੁਪਏ ਬਦਲੇ ਛੇ ਕਨਾਲ ਜ਼ਮੀਨ ਦੀ ਕੁਰਕੀ ਲੈ ਕੇ ਆਇਆ ਸੀ ਪਰ ਇਸ ਦਾ ਪਤਾ ਲੱਗਦੇ ਹੀ ਕਿਸਾਨ ਯੂਨੀਅਨ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਸ ਕੁਰਕੀ ਦਾ ਡੱਟ ਕੇ ਵਿਰੋਧ ਕੀਤਾ। ਇਸ ਵਿਰੋਧ ਨੂੰ ਦੇਖਦੇ ਹੋਏ ਕੋਈ ਅਧਿਕਾਰੀ ਮੌਕੇ ’ਤੇ ਜ਼ਮੀਨ ਦੀ ਕੁਰਕੀ ਕਰਨ ਨਹੀਂ ਆਇਆ। ਇਸ ਦੌਰਾਨ  ਸਿਰਫ਼ ਪਟਵਾਰੀ ਹੀ ਆਇਆ ਜੋ ਕਿ ਆਪਣੀ ਕਾਰਵਾਈ ਕਰਕੇ ਬਿਨਾਂ ਕੁਰਕੀ ਕੀਤੇ ਹੀ ਵਾਪਸ ਚਲਾ ਗਿਆ।
ਇਸ ਦੌਰਾਨ ਕਿਸਾਨ ਆਗੂ ਹਰਭਗਵਾਨ ਸਿੰਘ ਭੁਟਾਲ ਖੁਰਦ, ਮੱਖਣ ਸਿੰਘ ਭੁਟਾਲ, ਸੂਬਾ ਸਿੰਘ ਸੰਗਤਪੁਰਾ, ਗੁਰਚਰਨ ਸਿੰਘ ਭੂਤਗੜ੍ਹ, ਹਰਦਿਆਲ ਸਿੰਘ ਬਲਰਾਂ ਤੇ ਸੁਖਦੇਵ ਸਿੰਘ ਭੁਟਾਲ ਨੇ ਸੂਬਾ ਤੇ ਕੇਂਦਰੀ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਸ਼ਬਦਾਂ ’ਚ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਜਥੇਬੰਦੀ ਕਿਸੇ ਵੀ ਕਿਸਾਨ ਦੀ ਜ਼ਮੀਨ ਕੁਰਕ ਨਹੀਂ ਹੋਣ ਦੇਵੇਗੀ।


Comments Off on ਕਿਸਾਨਾਂ ਨੇ ਦੋ ਥਾਈਂ ਜ਼ਮੀਨ ਦੀ ਕੁਰਕੀ ਰੁਕਵਾਈ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.