ਮਨਜੀਤ ਧਨੇਰ ਦੀ ਰਿਹਾਈ ਜਮਹੂਰੀ ਲਹਿਰ ਦੀ ਮਿਸਾਲੀ ਜਿੱਤ !    ਰੇਡੀਓ ਨਾਲ ਜੁੜੀਆਂ ਯਾਦਾਂ !    ਇਉਂ ਟੱਕਰਦੈ ਸੇਰ ਨੂੰ ਸਵਾ ਸੇਰ !    ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ !    ਪਾਕਿ ’ਚ ਕਿਸ਼ਤੀ ਪਲਟੀ; ਅੱਠ ਮਰੇ, ਕਈ ਲਾਪਤਾ !    ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਗੋਲੀਆਂ ਚਲਾਈਆਂ, ਚਾਰ ਹਲਾਕ !    ਹਰਿਆਣਾ ਸਰਕਾਰ ਦੇ ਵਜ਼ੀਰਾਂ ਦੇ ਵਧਣਗੇ ਭੱਤੇ !    ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ !    ਵਿਕਟਕੀਪਰ ਐਮਿਲੀ ਸਮਿੱਥ ’ਤੇ ਇੱਕ ਸਾਲ ਦੀ ਪਾਬੰਦੀ !    ਆਰਐੱਫਐੱਲ ਕੇਸ: ਮਾਲਵਿੰਦਰ ਸਿੰਘ ਦੀ ਹਿਰਾਸਤ ਵਧਾਈ !    

ਗਰੇਵਾਲ ਅਕੈਡਮੀ ਨੇ ਸਮਾਗਮ ਕਰਵਾਇਆ

Posted On December - 12 - 2013

ਪੱਤਰ ਪ੍ਰੇਰਕ
ਸ਼ੇਰਪੁਰ, 12 ਦਸੰਬਰ
ਗਰੇਵਾਲ ਅਕੈਡਮੀ ਸ਼ੇਰਪੁਰ ਨੇ ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਵਿਖੇ ਇੱਕ ਧਾਰਮਿਕ ਸਮਾਗਮ ਸੰਸਥਾ ਦੇ ਮੁੱਖ ਪ੍ਰਬੰਧਕ ਦਲਵੀਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਜਿਸ ਤਹਿਤ ਅਖੰਡ ਪਾਠ ਦੇ ਭੋਗ ਉਪਰੰਤ ਅਕੈਡਮੀ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ’ਚ ਵੀ ਭਾਗ ਲਿਆ।ਸਿੱਖ ਬੁੱਧੀਜੀਵੀ ਮੰਚ  ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਗਰੇਵਾਲ ਅਕੈਡਮੀ  ਵਿਦਿਆਰਥੀਆਂ ਨੂੰ ਮਿਆਰੀ ਵਿੱਦਿਆ ਪ੍ਰਦਾਨ ਕਰਨ ਦੇ ਨਾਲ ਨਾਲ ਧਾਰਮਿਕ ਵਿੱਦਿਆ ਦੇ ਕੇ ਬਾਣੀ ਤੇ ਬਾਣੇ ਨਾਲ ਜੋੜੀ ਰੱਖਣ, ਅਮੀਰ ਵਿਰਸੇ ਨਾਲ ਜੋੜਨ ਅਤੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਦੇ ਧਾਰਨੀ ਬਣਾਉਣ ’ਚ ਯੋਗਦਾਨ ਪਾ ਰਹੀ ਹੈ। ਸਿੱਖ ਵਿਦਵਾਨ ਗੁਰਜੰਟ ਸਿੰਘ ਬਰਨਾਲਾ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਵੱਲੋਂ ਸਮਾਜਿਕ ਖੇਤਰ ’ਚ ਪਾਏ ਜਾ ਰਹੇ ਧਾਰਮਿਕ ਯੋਗਦਾਨ ਬਦਲੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।


Comments Off on ਗਰੇਵਾਲ ਅਕੈਡਮੀ ਨੇ ਸਮਾਗਮ ਕਰਵਾਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.