ਕੈਨੇਡਾ ਚੋਣਾਂ ’ਚ ਫ਼ੈਸਲਾਕੁਨ ਹੋਣਗੇ ਪੰਜਾਬੀ ਵੋਟਰ !    ਡਿਊਟੀ ਦੌਰਾਨ ਦਵਾਈ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਨਹੀਂ ਮਿਲ ਸਕਣਗੇ ਸਰਕਾਰੀ ਡਾਕਟਰ !    ਧਨੇਰ ਦੀ ਸਜ਼ਾ ਮੁਆਫ਼ੀ ਦਾ ਮਾਮਲਾ ਮੁੜ ਮੁੱਖ ਮੰਤਰੀ ਦਰਬਾਰ ਪੁੱਜਾ !    ਕੈਪਟਨ ਸੰਧੂ ਦੇ ਦਾਅਵਿਆਂ ਦੀ ਅਕਾਲੀ ਦਲ ਨੇ ਖੋਲ੍ਹੀ ਪੋਲ !    ਆਰਫ਼ ਕਾ ਸੁਨ ਵਾਜਾ ਰੇ !    ਰਾਹੋਂ ਦਾ ‘ਦਿੱਲੀ ਦਰਵਾਜ਼ਾ’ !    ਗ਼ਦਰ ਲਹਿਰ ਨੂੰ ਸ਼ਬਦਾਂ ’ਚ ਪਰੋਣ ਵਾਲਾ ਗਿਆਨੀ ਕੇਸਰ ਸਿੰਘ !    ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਗੋਸ਼ਟੀ ਦਾ ਕੰਧ ਚਿੱਤਰ !    ਸ੍ਰੀ ਭੈਣੀ ਸਾਹਿਬ ਦਾ ਅੱਸੂ ਮੇਲਾ !    ਵੋਟਰ ਸੂਚੀ ’ਚ ਨਾਮ ਹੋਣ ਵਾਲਾ ਵਿਅਕਤੀ ਹੀ ਪਾ ਸਕੇਗਾ ਵੋਟ !    

ਨਰਸਿੰਗ ਇੰਸਟੀਚਿਊਟ ਵਿੱਚ ਸਮਾਗਮ

Posted On December - 12 - 2013

ਮਾਤਾ ਗੁਜਰੀ ਨਰਸਿੰਗ ਇੰਸਟੀਚਿਊਟ ’ਚ ਸਮਾਗਮ ਦੌਰਾਨ ਗਿੱਧਾ ਪਾਉਂਦੀਆਂ ਵਿਦਿਆਰਥਣਾਂ ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 12 ਦਸੰਬਰ
ਇਥੇ ਮਾਤਾ ਗੁਜਰੀ ਨਰਸਿੰਗ ਇੰਸਟੀਚਿਊਟ ਵਿਖੇ ਸਭਿਆਚਾਰਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਓ.ਐਸ.ਡੀ. ਅਮਨਬੀਰ ਸਿੰਘ ਚੈਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸੰਸਥਾ ਦੇ ਡਾਇਰੈਕਟਰ ਨਰੇਸ਼ ਜਿੰਦਲ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ।  ਸੰਸਥਾ ਦੇ ਚੇਅਰਮੈਨ ਐਸ.ਕੇ. ਬਾਂਸਲ ਨੇ ਸੰਸਥਾ ’ਚ ਦਾਖਲ ਹੋਈਆਂ ਵਿਦਿਆਰਥਣਾਂ ਦਾ ਸਵਾਗਤ ਕੀਤਾ ਅਤੇ ਕੋਰਸ ਪੂਰਾ ਕਰਕੇ ਜਾਣ ਵਾਲੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ। ਸਭਿਆਚਾਰਕ ਸਮਾਗਮ ’ਚ ਵੱਖ-ਵੱਖ ਪੇਸ਼ਕਾਰੀਆਂ ਨਾਲ ਵਿਦਿਆਰਥਣਾਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੌਰਾਨ ਜਸਵਿੰਦਰ ਕੌਰ ਮਿਸ ਫੇਅਰਵੈਲ, ਲਵਪ੍ਰੀਤ ਕੌਰ ਮਿਸ ਪਰਫੈਕਟ, ਰਾਜਵੀਰ ਕੌਰ ਬੈਸਟ ਵਿਦਿਆਰਥੀ, ਰਮਨਦੀਪ ਕੌਰ ਮਿਸ ਫਰੈਸ਼ਰ, ਜਸਵੀਰ ਕੌਰ ਮਿਸ ਗੋਰਜੀਅਸ ਅਤੇ ਗੁਰਸਿਮਰਨ ਕੌਰ ਮਿਸ ਚਾਰਮਿੰਗ ਚੁਣੀ ਗਈ। ਸੰਸਥਾ ’ਚੋਂ ਸਾਲਾਨਾ ਨਤੀਜਿਆਂ ’ਚ ਜੀ.ਐਨ.ਐਮ. ਅਤੇ ਏ.ਐਨ.ਐਮ. ਕੋਰਸ ਵਿਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਅਤੇ ਮੁਕਾਬਲੇ ਦੀਆਂ ਜੇਤੂ ਵਿਦਿਆਰਥਣਾਂ ਨੂੰ ਸਨਮਾਨਤ ਕੀਤਾ ਗਿਆ।


Comments Off on ਨਰਸਿੰਗ ਇੰਸਟੀਚਿਊਟ ਵਿੱਚ ਸਮਾਗਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.