ਮਨਜੀਤ ਧਨੇਰ ਦੀ ਰਿਹਾਈ ਜਮਹੂਰੀ ਲਹਿਰ ਦੀ ਮਿਸਾਲੀ ਜਿੱਤ !    ਰੇਡੀਓ ਨਾਲ ਜੁੜੀਆਂ ਯਾਦਾਂ !    ਇਉਂ ਟੱਕਰਦੈ ਸੇਰ ਨੂੰ ਸਵਾ ਸੇਰ !    ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ !    ਪਾਕਿ ’ਚ ਕਿਸ਼ਤੀ ਪਲਟੀ; ਅੱਠ ਮਰੇ, ਕਈ ਲਾਪਤਾ !    ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਗੋਲੀਆਂ ਚਲਾਈਆਂ, ਚਾਰ ਹਲਾਕ !    ਹਰਿਆਣਾ ਸਰਕਾਰ ਦੇ ਵਜ਼ੀਰਾਂ ਦੇ ਵਧਣਗੇ ਭੱਤੇ !    ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ !    ਵਿਕਟਕੀਪਰ ਐਮਿਲੀ ਸਮਿੱਥ ’ਤੇ ਇੱਕ ਸਾਲ ਦੀ ਪਾਬੰਦੀ !    ਆਰਐੱਫਐੱਲ ਕੇਸ: ਮਾਲਵਿੰਦਰ ਸਿੰਘ ਦੀ ਹਿਰਾਸਤ ਵਧਾਈ !    

ਪਾਕਿਸਤਾਨੀ ਆਗੂ ਦਾ ਸਨਮਾਨ

Posted On December - 11 - 2013

ਮੌਲਾਨਾ ਫਜ਼ਲੁ-ਉਰ-ਰਹਿਮਾਨ ਦਾ ਸਨਮਾਨ ਕੀਤੇ ਜਾਣ ਦਾ ਦ੍ਰਿਸ਼ (ਫੋਟੋ: ਵਰਮਾ)

ਖੇਤਰੀ ਪ੍ਰਤੀਨਿਧ
ਲੁਧਿਆਣਾ, 11 ਦਸੰਬਰ
ਪਾਕਿਸਤਾਨ ਕੌਮੀ ਅਸੈਂਬਲੀ ਦੇ ਮੈਂਬਰ ਤੇ ਸੀਨੀਅਰ ਪਾਕਿਸਤਾਨੀ ਆਗੂ ਮੌਲਾਨਾ ਫਜ਼ਲੂ ਰਹਿਮਾਨ ਦਾ ਲੁਧਿਆਣਾ ਪਹੁੰਚਣ ’ਤੇ ਮੁਸਲਿਮ ਭਾਈਚਾਰੇ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੌਲਾਨਾ ਫਜ਼ਲੂ ਰਹਿਮਾਨ ਨੇ ਕਿਹਾ ਕਿ ਦੋਵਾਂ ਦੇਸ਼ਾਂ ਦਾ ਭਾਈਚਾਰਕ ਰਿਸ਼ਤਾ ਮਜ਼ਬੂਤ ਕਰਨ ਲਈ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਮਿਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ। ਜਾਮਾ ਮਸਜਿਦ ਦੇ ਸ਼ਾਹੀ ਇਮਾਮ ਤੇ ਮਜਲਿਸ ਅਹਰਾਰ ਇਸਲਾਮ ਹਿੰਦ ਦੇ ਪ੍ਰਧਾਨ ਮੌਲਾਨਾ ਹਬੀਬ-ਉਰ-ਰਹਿਮਾਨ- ਸਾਨੀ ਲੁਧਿਆਣਵੀ ਨੇ ਪਾਕਿਸਤਾਨੀ ਆਗੂ ਨੂੰ ਜੀ ਅਇਆਂ ਆਖਿਆ।
ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਚੰਗਾ ਬਣਾਉਣ ਲਈ ਅਜਿਹੇ ਦੌਰੇ ਹੁੰਦੇ ਰਹਿਣੇ ਚਾਹੀਦੇ ਹਨ। ਇਸ ਮੌਕੇ ਮੌਲਾਨਾ ਅਲੀ ਸ਼ੇਰ ਹੈਦਰੀ, ਮੌਲਾਨਾ ਮਦੂਦ ਮਦਨੀ ਦੇਵਬੰਦ ਤੇ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਮੌਲਾਨਾ ਫਜ਼ਲੂ ਰਹਿਮਾਨ ਲੁਧਿਆਣਾ ਤੋਂ ਸਿੱਧੇ ਦੇਵਬੰਦ ਜਾਣਗੇ। ਉਹ ਉੱਥੇ ਇੱਕ ਵਿਸ਼ੇਸ਼ ਸੈਮੀਨਾਰ ਵਿੱਚ ਭਾਗ ਲੈਣ ਲਈ ਹੀ ਭਾਰਤ ਆਏ ਹਨ।


Comments Off on ਪਾਕਿਸਤਾਨੀ ਆਗੂ ਦਾ ਸਨਮਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.