ਸੋਸ਼ਲ ਮੀਡੀਆ ਸਟਾਰ !    ਉੱਘਾ ਸੰਗੀਤਕਾਰ ਬਾਬਾ ਜੀ. ਏ. ਚਿਸ਼ਤੀ !    ਸਮਾਜ, ਸਾਹਿਤ ਤੇ ਸਿਨਮਾ !    ਸੱਜੇ ਹੱਥ ਵਰਗੇ ਲੋਕ !    ਲੋਪ ਹੋਏ ਟੱਪਾ ਨੁਮਾ ਲੋਕ ਗੀਤ !    ਮੁਆਫ਼ੀ ਅਹਿਸਾਸ ਜਾਂ ਸੰਕਲਪ !    ਖ਼ੂਨੀ ਵਿਸਾਖੀ-ਤਣਾਅ ਤੇ ਦੁਖਾਂਤ ਦੀ ਪੇਸ਼ਕਾਰੀ !    ਚਿੱਤਰਾਂ ਨਾਲ ਸੰਵਾਦ ਰਚਾਉਂਦੀ ਅੰਮ੍ਰਿਤਾ !    ਛੋਟਾ ਪਰਦਾ !    ਕਿਰਤ ਦੇ ਸੱਚ ਨੂੰ ਪ੍ਰਣਾਇਆ ਨੌਜਵਾਨ !    

ਪਹਿਲਵਾਨ ਕਰਤਾਰ ਸਿੰਘ 18ਵੀਂ ਵਾਰ ਬਣਿਆ ਵਿਸ਼ਵ ਚੈਂਪੀਅਨ

Posted On August - 28 - 2014

ਵੈਟਰਨ ਵਿਸ਼ਵ ਚੈਂਪੀਅਨਸ਼ਿਪ ਵਿੱਚ ਕੁਸ਼ਤੀ ਮੁਕਾਬਲਾ ਜਿੱਤਣ ਤੋਂ ਬਾਅਦ ਪਹਿਲਵਾਨ ਕਰਤਾਰ ਸਿੰਘ ਤੇ ਹੋਰ ਦੇਸ਼ ਦੇ ਤਿਰੰਗੇ ਝੰਡੇ ਨਾਲ। -ਫੋਟੋ: ਪੰਜਾਬੀ ਟ੍ਰਿਬਿਊਨ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 27 ਅਗਸਤ
ਪੰਜਾਬ ਦੇ ਨਾਮਵਰ ਪਹਿਲਵਾਨ ਕਰਤਾਰ ਸਿੰਘ ਨੇ ਬੈਲਗਰੇਡ ਵਿੱਚ 18ਵੀਂ ਵਾਰ ਵਿਸ਼ਵ ਚੈਂਪੀਅਨਸ਼ਿਪ ਜਿੱਤ ਕੇ ਭਾਰਤ ਦਾ ਝੰਡਾ ਉੱਚਾ ਕੀਤਾ ਹੈ। ਅਮਰੀਕਾ ਦੇ ਸ਼ਹਿਰ ਬੈਲਗਰੇਡ ਵਿੱਚ ਵੈਟਰਨ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿੱਚ 97 ਕਿਲੋ ਭਾਰ ਵਰਗ ਵਿੱਚ ਕਰਤਾਰ ਸਿੰਘ ਨੇ ਤੁਰਕੀ ਦੇ ਪਹਿਲਵਾਨ ਬਾਗੀ ਇਸਮਤ ਨੂੰ ਮਹਿਜ਼ 18 ਸਕਿੰਟਾਂ ’ਚ ਹਰਾ ਦਿੱਤਾ। ਪਹਿਲਵਾਨ ਕਰਤਾਰ ਸਿੰਘ ਨੇ ਇਹ ਮੁਕਾਬਲਾ ਜਿੱਤ ਕੇ ਲਗਾਤਾਰ 18ਵੀਂ ਵਾਰ ਵਿਸ਼ਵ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ।
ਅਮਰੀਕਾ ਤੋਂ ਕਰਤਾਰ ਸਿੰਘ ਦੇ ਭਰਾ ਗੁਰਚਰਨ ਸਿੰਘ ਢਿੱਲੋਂ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਬਿਆਨ ਵਿੱਚ ਉਨ੍ਹਾਂ ਦੱਸਿਆ ਕਿ ਪਹਿਲਵਾਨ ਕਰਤਾਰ ਸਿੰਘ ਨੇ ਜਦੋਂ ਇਹ ਚੈਂਪੀਅਨਸ਼ਿਪ ਜਿੱਤੀ ਤਾਂ ਉਦੋਂ ਦੇਸ਼ ਦਾ ਤਿਰੰਗਾ ਝੰਡਾ ਲਹਿਰਾਇਆ ਗਿਆ ਤੇ ਕੌਮੀ ਗੀਤ ਗਾਇਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕਰਤਾਰ ਸਿੰਘ ਨੇ ਲਿਟਲੈਡੇ ਦੇ ਗਲੋਬੇਸ ਵਿਆਦੀਮਿਰਸ ਨੂੰ ਹਰਾਇਆ ਤੇ ਕੁਆਟਰ ਫਾਈਨਲ ’ਚ ਤਜਾਕਿਸਤਾਨ ਦੇ ਬੈਕਲਿਚ ਅੰਤਲੇ ਨੂੰ ਹਰਾਇਆ। ਕਰਤਾਰ ਸਿੰਘ ਨੇ ਸੈਮੀ ਫਾਈਨਲ ਵਿੱਚ ਇਰਾਨ ਦੇ  ਪਹਿਲਵਾਨ ਸ਼ਰੀਫੀ ਸਾਸਹਿਰ ਨੂੰ ਹਰਾ ਕੇ ਫਾਈਨਲ ’ਚ ਪ੍ਰਵੇਸ਼ ਕੀਤਾ। ਕਰਤਾਰ ਸਿੰਘ ਦੀ ਇਸ ਜਿੱਤ ’ਤੇ ਕੁਸ਼ਤੀ ਪ੍ਰੇਮੀਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕਰਤਾਰ ਸਿੰਘ ਪੰਜਾਬ ਖੇਡ ਵਿਭਾਗ ਦੇ ਡਾਇਰੈਕਟਰ ਵੀ ਰਹਿ ਚੁੱਕੇ ਹਨ ਤੇ ਹਾਲ ਹੀ ਵਿੱਚ ਪੰਜਾਬ ਪੁਲੀਸ ਵਿੱਚ ਆਈ.ਜੇ. ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਹਨ।


Comments Off on ਪਹਿਲਵਾਨ ਕਰਤਾਰ ਸਿੰਘ 18ਵੀਂ ਵਾਰ ਬਣਿਆ ਵਿਸ਼ਵ ਚੈਂਪੀਅਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.