ਆਰਫ ਕਾ ਸੁਣ ਵਾਜਾ ਰੇ !    ਮਹਾਰਾਣਾ ਪ੍ਰਤਾਪ ਦਾ ਮੁਗ਼ਲਾਂ ਵਿਰੁੱਧ ਸੰਘਰਸ਼ !    ਸ਼ਹੀਦ ਬਾਬਾ ਦੀਪ ਸਿੰਘ !    ਮੁਗਲ ਇਮਾਰਤ ਕਲਾ ਦੀ ਸ਼ਾਨ ਸਰਾਏ ਅਮਾਨਤ ਖ਼ਾਨ !    ਟਰੰਪ ਖ਼ਿਲਾਫ਼ ਮਹਾਂਦੋਸ਼ ਸਬੰਧੀ ਸੁਣਵਾਈ ਸ਼ੁਰੂ !    ਨੀਰਵ ਮੋਦੀ ਦਾ ਜ਼ਬਤ ਸਾਮਾਨ ਹੋਵੇਗਾ ਨਿਲਾਮ !    ਕੋਲਕਾਤਾ ’ਚੋਂ 25 ਕਿਲੋ ਹੈਰੋਇਨ ਫੜੀ !    ਭਾਜਪਾ ਆਗੂ ਬਿਰੇਂਦਰ ਸਿੰਘ ਵਲੋਂ ਰਾਜ ਸਭਾ ਤੋਂ ਅਸਤੀਫ਼ਾ !    ਮਹਾਰਾਸ਼ਟਰ ਦੇ ਸਕੂਲਾਂ ’ਚ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਨੀ ਲਾਜ਼ਮੀ ਕਰਾਰ !    ਰੂਸ ਦੇ ਹਵਾਈ ਹਮਲੇ ’ਚ ਸੀਰੀਆ ’ਚ 23 ਮੌਤਾਂ !    

ਬਾਬਾ ਹਨੂਮਾਨ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

Posted On December - 4 - 2014

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 3 ਦਸੰਬਰ

ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਪਰਮਿੰਦਰ ਸਿੰਘ ਸੋਹਾਣਾ ਤੇ ਪ੍ਰਬੰਧਕ ਖੂਨਦਾਨੀਆਂ ਨੂੰ ਬੈਜ ਲਾਉਂਦੇ ਹੋਏ। –ਫੋਟੋ:ਸੋਢੀ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂਮਾਨ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਲਗਾਏ ਗਏ ਮੈਗਾ ਖੂਨਦਾਨ ਕੈਂਪ ਵਿੱਚ ਕਰੀਬ 800 ਸ਼ਰਧਾਲੂਆਂ ਨੇ ਖੂਨਦਾਨ ਕੀਤਾ। ਕੈਂਪ ਵਿੱਚ ਇਕੱਤਰ ਹੋਏ ਖੂਨ ਦੇ ਯੂਨਿਟ ਲੋੜਵੰਦ ਰੋਗੀਆਂ ਦੀ ਮਦਦ ਲਈ ਪੀਜੀਆਈ, ਜਨਰਲ ਹਸਪਤਾਲ ਸੈਕਟਰ-16, ਸਰਕਾਰੀ ਹਸਪਤਾਲ ਸੈਕਟਰ-32, ਰਾਜਿੰਦਰਾ ਹਸਪਤਾਲ ਪਟਿਆਲਾ, ਡੀਐਮਸੀ ਲੁਧਿਆਣਾ, ਰੋਟਰੀ ਕਲੱਬ ਬਲੱਡ ਬੈਂਕ, ਗਿਆਨ ਸਾਗਰ ਬਨੂੜ, ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਨੂੰ ਦਿੱਤਾ ਗਿਆ।
ਧਾਰਮਿਕ ਸਮਾਗਮ ਵਿੱਚ ਭਾਈ ਫੌਜਾ ਸਿੰਘ ਸਾਗਰ ਦੇ ਢਾਡੀ ਜਥੇ ਨੇ ਜਥੇਦਾਰ ਬਾਬਾ ਹਨੂਮਾਨ ਸਿੰਘ ਵੱਲੋਂ ਦੇਸ਼, ਕੌਮ ਅਤੇ ਧਰਮ ਖਾਤਰ ਅੰਗਰੇਜ਼ਾਂ ਨਾਲ ਕੀਤੀ ਜੰਗ ਵਿੱਚ ਹਜ਼ਾਰਾਂ ਸਿੰਘਾਂ ਸਮੇਤ ਸ਼ਹੀਦੀ ਪ੍ਰਾਪਤ ਕਰਨ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਜਸਵੰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਓਂਕਾਰ ਸਿੰਘ, ਭਾਈ ਗੁਰਨਾਮ ਸਿੰਘ ਮੋਹੀ, ਸੰਤ ਬਾਬਾ ਹਰੀ ਸਿੰਘ ਰੰਧਾਵੇ ਵਾਲੇ, ਸੰਤ ਬਾਬਾ ਮਹਿੰਦਰ ਸਿੰਘ, ਭਾਈ ਕੁਲਦੀਪ ਸਿੰਘ ਆਦਿ ਜਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ।


Comments Off on ਬਾਬਾ ਹਨੂਮਾਨ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.