ਵੇ ਹੋਵੇ ਅਨਲੌਕ ਵਿੱਚ ਇਨ੍ਹਾਂ ਨੂੰ ਕਰੋਨਾ, ਉਭਰੇ ਕੋਈ ਖੂਨ ਨਵਾਂ !    ਨਾਉਮੀਦੀ ਦੇ ਦੌਰ ’ਚ ਨਗ਼ਮਾ-ਏ-ਉਮੀਦ... !    ਅੱਜ ਤੋਂ ਚੱਲਣਗੀਆਂ 200 ਵਿਸ਼ੇਸ਼ ਰੇਲਗੱਡੀਆਂ !    ਸਨਅਤਕਾਰਾਂ ਨੂੰ ਭਲਕੇ ਸੰਬੋਧਨ ਕਰਨਗੇ ਮੋਦੀ !    ਗ਼ੈਰ-ਜ਼ਰੂਰੀ ਉਡਾਣਾਂ ਨਾ ਚਲਾਉਣ ਦੀ ਚਿਤਾਵਨੀ !    ਪੰਜਾਬ ਵੱਲੋਂ ਲੌਕਡਾਊਨ 5.0 ਸਬੰਧੀ ਦਿਸ਼ਾ ਨਿਰਦੇਸ਼ ਜਾਰੀ !    ਪਾਕਿ ਹਾਈ ਕਮਿਸ਼ਨ ਦੇ ਦੋ ਅਧਿਕਾਰੀਆਂ ਨੂੰ ਦੇਸ਼ ਛੱਡਣ ਦੇ ਹੁਕਮ !    ਬੀਜ ਘੁਟਾਲਾ: ਨਿੱਜੀ ਫਰਮ ਦਾ ਮਾਲਕ ਗ੍ਰਿਫ਼ਤਾਰ, ਸਟੋਰ ਸੀਲ !    ਦਿੱਲੀ ਪੁਲੀਸ ਦੇ ਦੋ ਏਐੱਸਆਈ ਦੀ ਕਰੋਨਾ ਕਾਰਨ ਮੌਤ !    ਸ਼ਰਾਬ ਕਾਰੋਬਾਰੀ ਦੇ ਘਰ ’ਤੇ ਫਾਇਰਿੰਗ !    

ਇਸਤਰੀ ਜਾਗ੍ਰਿਤੀ ਮੰਚ ਨੇ ਪਿੰਡ ਰੋਹਟੀ ਖ਼ਾਸ ਵਿੱਚ ਕੱਢੀ ਜਾਗੋ

Posted On September - 18 - 2015

ਹਰਵਿੰਦਰ ਕੌਰ ਨੌਹਰਾ
ਨਾਭਾ, 18 ਸਤੰਬਰ
ਅੌਰਤਾਂ ਖ਼ਿਲਾਫ਼ ਵੱਧ ਰਹੀ ਹਿੰਸਾ ਅਤੇ ਇਸ ਲਈ ਜ਼ਿੰਮੇਵਾਰ ਨਸ਼ਾ, ਨੰਗੇਜ਼ ਤੇ ਜਗੀਰੂ-ਸਾਮਰਾਜੀ ਸੱਭਿਆਚਾਰਕ ਹਮਲੇ ਖ਼ਿਲਾਫ਼ ਇਸਤਰੀ ਜਾਗ੍ਰਿਤੀ ਮੰਚ ਵੱਲੋਂ 25 ਸਤਬੰਰ ਨੂੰ ਚੰਡੀਗੜ੍ਹ ਵਿੱਚ ਸੂਬਾ ਪੱਧਰ ਰੈਲੀ ਤੇ ਮੁਜ਼ਾਹਰਾ ਕੀਤਾ ਜਾਵੇਗਾ। ਇਹ ਪ੍ਰਗਟਾਵਾ ਇਸਤਰੀ ਜਾਗ੍ਰਿਤੀ ਮੰਚ ਦੀਆਂ ਆਗੂਆਂ ਵੱਲੋਂ ਪਿੰਡ ਰੋਹਟੀ ਖ਼ਾਸ ਵਿੱਚ ਚੰਡੀਗੜ੍ਹ ਰੈਲੀ ਦੀਆਂ ਤਿਆਰੀਆਂ ਵਜੋਂ ਕੱਢੀ ਗਈ ਚੇਤਨਾ ਜਾਗੋ ਮੌਕੇ ਕੀਤਾ ਗਿਆ। ਇਸ ਜਾਗੋ ਮੌਕੇ ਲੋਕਾਂ ਅੰਦਰ ਭਾਰੀ ਉਤਸ਼ਾਹ ਪਾਇਆ ਗਿਆ।
ਇਸਤਰੀ ਜਾਗ੍ਰਿਤੀ ਮੰਚ ਦੀ ਜਨਰਲ ਸਕੱਤਰ ਅਮਨ ਦਿਓਲ ਤੇ ਜ਼ਿਲ੍ਹਾ ਖਜ਼ਾਨਚੀ ਪ੍ਰਦੀਪ ਕੌਰ ਉੱਧਾ ਨੇ ਕਿਹਾ ਕਿ ਪੰਜਾਬ ਅੰਦਰ ਇਸ ਪ੍ਰੋਗਰਾਮ ਦੀ ਤਿਆਰੀ ਵਜੋਂ ਜਾਗੋਆਂ ਕੱਢੀਆਂ ਜਾ ਰਹੀਆਂ ਹਨ ਅਤੇ ਪਿੰਡਾਂ ਤੇ ਸ਼ਹਿਰਾਂ ਅੰਦਰ ਪੋਸਟਰ ਲਗਾਏ ਜਾ ਰਹੇ ਹਨ। ਬੱਸਾਂ ਵਿੱਚ ਅਤੇ ਜਨਤਕ ਥਾਵਾਂ ਉੱਤੇ ਵੱਡੀ ਪੱਧਰ ’ਤੇ ਪਰਚੇ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਗੀਰੂ ਸਮਾਜ ਵਿੱਚ ਬਲਾਤਕਾਰ ਤੇ ਛੇੜਛਾੜ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਕਿਉਂਕਿ ਜਗੀਰੂ ਸਮਾਜ ਦੀ ਸੋਚ ਅਨੁਸਾਰ ਅੌਰਤ ਨੂੰ ਇੱਕ ਭੋਗ ਦੀ ਵਸਤੂ ਸਮਝਿਆ ਜਾਂਦਾ ਹੈ। ਇਸੇ ਸੋਚ ਅਧੀਨ ਮਨੋਰੰਜਨ ਦੇ ਸਾਧਨਾਂ ਜਿਵੇਂ ਗੀਤਾਂ ਤੇ ਫਿਲਮਾਂ ਵਿੱਚ ਅੌਰਤਾਂ ਦੀ ਭੱਦੀ ਪੇਸ਼ਕਾਰੀ ਕੀਤੀ ਜਾਂਦੀ ਹੈ ਜਿਸ ਕਾਰਨ ਅੌਰਤਾਂ ਦੀ ਹੋਂਦ ਨੂੰ ਲਗਾਤਾਰ ਖ਼ਤਰਾ ਪੈਦਾ ਹੋ ਰਿਹਾ ਹੈ। ਗੀਤਾਂ ਵਿੱਚ ਅੌਰਤ ਨੂੰ ਆਈਟਮ, ਪੁਰਜੇ, ਸਾਮਾਨ ਆਦਿ ਭੈਡ਼ੇ ਨਾਵਾਂ ਨਾਲ ਪੇਸ਼ ਕੀਤਾ ਜਾਂਦਾ ਹੈ। ਸਰਕਾਰਾਂ ਦੀ ਸ਼ਹਿ ’ਤੇ ਨਸ਼ੇ ਤੇ ਨੰਗੇਜ਼ ਦੇ ਕਾਰੋਬਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਨੇ ਅੌਰਤਾਂ ਖ਼ਿਲਾਫ਼ ਅਪਰਾਧਾਂ ਨੂੰ ਹੋਰ ਬਲ ਦਿੱਤਾ ਹੈ।
ਮਹਿਲਾ ਆਗੂਆਂ ਨੇ ਅੱਗੇ ਕਿਹਾ ਕਿ ਪੋਰਨ ਫਿਲਮਾਂ ਵਿੱਚ ਬੈੱਡਰੂਮ ਦੀ ਨਿੱਜੀ ਜ਼ਿੰਦਗੀ ਨੂੰ ਪਰਦੇ ’ਤੇ ਪੇਸ਼ ਕਰਕੇ ਨੌਜਵਾਨਾਂ ਦੀਆਂ ਕਾਮੁਕ ਭਾਵਨਾਵਾਂ ਭੜਕਾ ਕੇ ਅੌਰਤਾਂ ਖ਼ਿਲਾਫ਼ ਜੁਰਮਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਨਸ਼ੇ ਆਦਿ ਕਰਕੇ ਹੀ ਬਲਾਤਕਾਰ ਤੇ ਛੇੜਛਾੜ ਦੀਆਂ ਘਟਨਾਵਾਂ ਆਏ ਦਿਨ ਕੋਝਾ ਰੂਪ ਧਾਰਨ ਕਰਦੀਆਂ ਜਾ ਰਹੀਆਂ ਹਨ।
ਦੇਸ਼ ਅੰਦਰ ਹਰ ਇਕ ਮਿੰਟ ਬਾਅਦ ਅੌਰਤਾਂ ਨਾਲ ਛੇੜਛਾੜ, ਹਰ 24 ਮਿੰਟ ਬਾਅਦ ਬਲਾਤਕਾਰ ਅਤੇ 11 ਮਿੰਟ ਬਾਅਦ ਇੱਕ ਅੌਰਤ ਦਾ ਕਿਸੇ ਨਾ ਕਿਸੇ ਕਾਰਨ ਤੋਂ ਕਤਲ ਕੀਤਾ ਜਾਂਦਾ ਹੈ। 43 ਫੀਸਦ ਅੌਰਤਾਂ ਵਿੱਚ ਖ਼ੂਨ ਦੀ ਕਮੀ ਪਾਈ ਜਾਂਦੀ ਹੈ ਅਤੇ ਹਰ ਸਾਲ 79 ਹਜ਼ਾਰ ਅੌਰਤਾਂ ਦੀ ਜਣੇਪੇ ਦੌਰਾਨ ਮੌਤ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਘਰੇਲੂ ਹਿੰਸਾ ਐਕਟ ਸਿਰਫ ਕਾਨੂੰਨ ਦੀ ਕਿਤਾਬ ਦਾ ਸ਼ਿੰਗਾਰ ਬਣ ਕੇ ਰਹਿ ਗਿਆ ਹੈ ਕਿਉਂਕਿ ਇਹ ਘਟਨਾਵਾਂ ਸਿਰਫ ਕਾਨੂੰਨ ਨਾਲ ਹੀ ਨਹੀਂ ਸਗੋਂ ਸਮਾਜ ਦੀ ਮਾਨਸਿਕਤਾ ਨੂੰ ਬਦਲਣ ਨਾਲ ਵੀ ਜੁੜੀਆਂ ਹੋਈਆਂ ਹਨ। ੳੁਨ੍ਹਾਂ ਕਿਹਾ ਕਿ ੳੁਪ ਮੁੱਖ ਮੰਤਰੀ ਵੱਲੋਂ ਜੱਗ-ਜਨਨੀ ਨੂੰ ‘ਆਈਟਮ’ ਆਖਣਾ ਵੀ ਇਸੇ ਸੋਚ ਦਾ ਪ੍ਰਗਟਾਵਾ ਹੈ। ਉਨ੍ਹਾਂ ਸਮੂਹ ਸਮਾਜ ਨੂੰ ਇਸ ਅੌਰਤ ਵਿਰੋਧੀ ਸਮਾਜ ਤੇ ਉਸ ਦੀ ਮਾਨਸਿਕਤਾ ਨੂੰ ਬਦਲਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ।
ਇਸ ਜਾਗੋ ਨੂੰ ਸਫ਼ਲ ਬਣਾਉਣ ਵਿੱਚ ਪਿੰਡ ਦੀ ਇਸਤਰੀ ਜਾਗ੍ਰਿਤੀ ਮੰਚ ਦੀ ਇਕਾਈ ਨੇ ਮੁੱਖ ਭੂਮਿਕਾ ਅਦਾ ਕੀਤੀ। ਜਾਗੋ ਮੌਕੇ ਪਿੰਡ ਇਕਾਈ ਦੀ ਪ੍ਰਧਾਨ ਕੁਲਦੀਪ ਕੌਰ, ਸਕੱਤਰ ਕੁਲਵੰਤ ਕੌਰ, ਮੀਤ ਪ੍ਰਧਾਨ ਬਲਜੀਤ ਕੌਰ, ਮੈਂਬਰ ਰਾਜ ਕੌਰ, ਜਸਬੀਰ ਕੌਰ, ਬਲਜੀਤ ਕੌਰ ਤੇ ਬੰਸੋ ਆਦਿ ਵੀ ਹਾਜ਼ਰ ਸਨ।


Comments Off on ਇਸਤਰੀ ਜਾਗ੍ਰਿਤੀ ਮੰਚ ਨੇ ਪਿੰਡ ਰੋਹਟੀ ਖ਼ਾਸ ਵਿੱਚ ਕੱਢੀ ਜਾਗੋ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.