ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਕਿਸਾਨ ਯੂਨੀਅਨ ਦੇ ਵਫ਼ਦ ਵੱਲੋਂ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਪਿੰਡਾਂ ਦਾ ਦੌਰਾ

Posted On September - 19 - 2015

ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 19 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਬਖਸ਼ ਸਿੰਘ ਬਲਬੇੜਾ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਅੱਜ ਜ਼ਿਲ੍ਹਾ ਟੀਮ ਗੁਰਬਖਸ਼ ਸਿੰਘ ਬਲਬੇੜਾ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਇਰਾਦੇ ਨਾਲ ਬਲਾਕ ਸਨੋਰ, ਬਲਾਕ, ਘਨੌਰ, ਬਲਾਕ ਸਮਾਨਾ, ਬਲਾਕ ਭੁਨਰਹੇੜੀ ਦੇ ਪਿੰਡ ਅਕੌਤ, ਮੀਰਾਂਪੁਰ, ਗੁਥਮੜਾਂ, ਗਗਰੋਲਾ, ਕੰਨਾਹੇੜੀ, ਬੋਲੜ, ਕਰਨਪੁਰ, ਮਲਕਪੁਰ, ਸਿਰ ਕੱਪੜਾ, ਡਕਾਲਾ, ਰਾਮਗੜ੍ਹ, ਪੰਜੋਲਾਂ, ਡਡੋਆਂ, ਮਰਦਾਹੇੜੀ, ਮਜਾਲ ਖੇੜਾ, ਸਪੇਹੜਾ, ਮੰਡੋਲੀ, ਅਜਰਾਵਰ, ਖੇੜੀ ਤੇ ਮਹਿਮਦਪੁਰ ਪਿੰਡਾਂ ਦਾ ਦੌਰਾ ਕਰਕੇ   ਕਿਸਾਨਾਂ ਨੂੰ ਪਿੰਡਾਂ ਵਿੱਚ ਕਮੇਟੀਆਂ ਗਠਿਤ ਕਰਨ ਦੇ ਸੁਨੇਹੇ ਲਾਏ।
ਇਸ ਮੌਕੇ ਪੰਜਾਬ ਦੇ ਵਿੱਤ ਸਕੱਤਰ ਮਾਨ ਸਿੰਘ ਰਾਜਪੁਰਾ, ਜ਼ਿਲ੍ਹਾ ਮੀਤ ਪ੍ਰਧਾਨ ਹਰਜੀਤ ਸਿੰਘ ਟਹਿਲਪੁਰਾ, ਬਲਦੇਵ ਸਿੰਘ ਰਾਮਗੜ੍ਹ, ਬਲਵੰਤ ਸਿੰਘ ਮਡੋਂਲੀ, ਬਖਸ਼ੀਸ਼ ਸਿੰਘ ਹਰਪਾਲਪੁਰ,  ਸੁਰਜੀਤ ਸਿੰਘ ਖਡੋਲੀ ਤੇ ਮਾਂਗਾ ਰਾਮ ਪਸਿਆਣਾ ਨੇ ਸੰਬੋਧਨ ਕੀਤਾ। ਇਸ ਮਗਰੋਂ ਇੱਥੇ ਨਹਿਰੂ ਪਾਰਕ ਵਿੱਚ ਸੱਦੀ ਬੈਠਕ ਦੌਰਾਨ ਜ਼ਿਲ੍ਹਾ ਪ੍ਰਧਾਨ ਗੁਰਬਖਸ਼ ਸਿੰਘ ਬਲਬੇੜਾ ਨੇ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਤੇ ਸੂਬਾ ਸਰਕਾਰਾਂ ਕਿਸਾਨਾਂ ਦੇ ਭਲੇ ਬਾਰੇ ਢਿੰਡੋਰਾਂ ਪਿੱਟ ਰਹੀਆਂ ਹਨ ਤੇ ਦੂਜੇ ਪਾਸੇ ਕਿਸਾਨ ਨੂੰ ਮੰਡੀਆਂ ਵਿੱਚ ਫ਼ਸਲ ਵੇਚਣ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ| ਸੂਬਾ ਵਿੱਤ ਸਕੱਤਰ ਮਾਨ ਸਿੰਘ ਰਾਜਪੁਰਾ ਨੇ ਕਿਹਾ ਕਿ ਪਹਿਲਾਂ ਸੋਕੇ, ਫਿਰ ਢੋਬਾ ਤੇ ਮਗਰੋਂ ਚਿੱਟੀ ਮੱਖੀ ਸਮੇਤ ਹੋਰ ਰੋਗਾਂ ਨੇ ਫ਼ਸਲਾਂ ਤਬਾਹ ਕਰ ਦਿੱਤੀਆਂ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਦੀ ਲੁੱਟ ਬੰਦ ਕਰਵਾੲੀ ਜਾਵੇ ਅਤੇ ਪੰਜਾਬ ਸਰਕਾਰ ਖ਼ਰੀਦ ਏਜੰਸੀਆਂ ਨੂੰ ਮੰਡੀਆਂ ਵਿੱਚ  ਭੇਜ ਕੇ ਬਾਸਮਤੀ ਦੀ ਖ਼ਰੀਦ ਸਹੀ ਮੁੱਲ ’ਤੇ ਕਰਨਾ ਯਕੀਨੀ ਬਣਾਵੇ|


Comments Off on ਕਿਸਾਨ ਯੂਨੀਅਨ ਦੇ ਵਫ਼ਦ ਵੱਲੋਂ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਪਿੰਡਾਂ ਦਾ ਦੌਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.