ਕੈਨੇਡਾ ਚੋਣਾਂ ’ਚ ਫ਼ੈਸਲਾਕੁਨ ਹੋਣਗੇ ਪੰਜਾਬੀ ਵੋਟਰ !    ਡਿਊਟੀ ਦੌਰਾਨ ਦਵਾਈ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਨਹੀਂ ਮਿਲ ਸਕਣਗੇ ਸਰਕਾਰੀ ਡਾਕਟਰ !    ਧਨੇਰ ਦੀ ਸਜ਼ਾ ਮੁਆਫ਼ੀ ਦਾ ਮਾਮਲਾ ਮੁੜ ਮੁੱਖ ਮੰਤਰੀ ਦਰਬਾਰ ਪੁੱਜਾ !    ਕੈਪਟਨ ਸੰਧੂ ਦੇ ਦਾਅਵਿਆਂ ਦੀ ਅਕਾਲੀ ਦਲ ਨੇ ਖੋਲ੍ਹੀ ਪੋਲ !    ਆਰਫ਼ ਕਾ ਸੁਨ ਵਾਜਾ ਰੇ !    ਰਾਹੋਂ ਦਾ ‘ਦਿੱਲੀ ਦਰਵਾਜ਼ਾ’ !    ਗ਼ਦਰ ਲਹਿਰ ਨੂੰ ਸ਼ਬਦਾਂ ’ਚ ਪਰੋਣ ਵਾਲਾ ਗਿਆਨੀ ਕੇਸਰ ਸਿੰਘ !    ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਗੋਸ਼ਟੀ ਦਾ ਕੰਧ ਚਿੱਤਰ !    ਸ੍ਰੀ ਭੈਣੀ ਸਾਹਿਬ ਦਾ ਅੱਸੂ ਮੇਲਾ !    ਵੋਟਰ ਸੂਚੀ ’ਚ ਨਾਮ ਹੋਣ ਵਾਲਾ ਵਿਅਕਤੀ ਹੀ ਪਾ ਸਕੇਗਾ ਵੋਟ !    

ਕੇਸ ਰੱਦ ਕਰਾੳੁਣ ਲੲੀ ਵਫ਼ਦ ਡੀਐਸਪੀ ਨੂੰ ਮਿਲਿਆ

Posted On September - 18 - 2015

ਪੱਤਰ ਪ੍ਰੇਰਕ
ਨਾਭਾ, 18 ਸਤੰਬਰ
ਸ਼ਹਿਰ ਦੇ ਫੋਕਲ ਪੁਆਇੰਟ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਬਾਂਸਲ ਤੇ ਵਾਪਰ ਮੰਡਲ ਨਾਭਾ ਦੇ ਪ੍ਰਧਾਨ ਸੋਮਨਾਥ ਢੱਲ ਦੀ ਅਗਵਾਈ ਹੇਠ ਅੱਜ ਵੱਡੀ ਗਿਣਤੀ ਵਿੱਚ ਕਾਰਖਾਨੇਦਾਰਾਂ ਤੇ ਸ਼ਹਿਰ ਦੇ ਵਪਾਰੀਆਂ, ਸੀਨੀਅਰ ਕੌਂਸਲਰ ਅਮਰਦੀਪ ਸਿੰਘ ਖੰਨਾ, ਵਪਾਰ ਮੰਡਲ ਦੇ ਸਕੱਤਰ ਸੁਭਾਸ਼ ਸਹਿਗਲ, ਮਾਰਕਿਟ ਕਮੇਟੀ ਨਾਭਾ ਦੇ ਸਾਬਕਾ ਚੇਅਰਮੈਨ ਗੁਰਦਿਆਲਇੰਦਰ ਸਿੰਘ ਬਿੱਲੂ, ਕੁਲਵੰਤ ਸਿੰਘ ਸਿਆਣ, ਰਾਕੇਸ਼ ਸਿੰਗਲਾ, ਕੁਸ਼ਨ ਕੁਮਾਰ, ਸੁਖਦੇਵ ਸਿੰਘ ਸੁੱਖੀ, ਰਾਜ ਕੁਮਾਰ ਰਾਜੂ, ਅਮਰਜੀਤ ਸਿੰਘ ਤੇ ਸਰਬਜੀਤ ਸਿੰਘ ਆਦਿ ਨੇ ਡੀਐਸਪੀ ਨਾਭਾ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਨਗਰ ਕੌਂਸਲ ਨਾਭਾ ਦੇ ਸਾਬਕਾ ਪ੍ਰਧਾਨ ਤੇ ੳੁਨ੍ਹਾਂ ਦੇ ਸਾਥੀਆਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ।
ਇਸ ਸਬੰਧੀ ਨਗਰ ਕੌਂਸਲ ਨਾਭਾ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਗੁਰਬਖ਼ਸ਼ੀਸ਼ ਸਿੰਘ ਭੱਟੀ ਨੇ ਦੱਸਿਆ ਕਿ ਬੀਤੇ ਸ਼ਨਿਚਰਵਾਰ ਨੂੰ ਸਥਾਨਕ ਫੋਕਲ ਪੁਆਇੰਟ ਵਿਖੇ ਸਥਿਤ ਇੱਕ ਫੈਕਟਰੀ ਨੇੜੇ ਰਾਤ ਵੇਲੇ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਨਾਲ ਫਜ਼ੂਲ ਦੀ ਬਹਿਸ ਕੀਤੀ ਗੲੀ ਅਤੇ ਉਨ੍ਹਾਂ ਦੇ ਸਾਥੀ ਦੇ ਸਿਰ ਵਿੱਚ ਡਾਂਗ ਮਾਰ ਕੇ ਉਸ ਦੀ ਪੱਗ ਲਾਹ ਦਿੱਤੀ ਗੲੀ ਸੀ। ਇਸ ਸਬੰਧੀ ਉਨ੍ਹਾਂ ਨੇ ਤੁਰੰਤ ਨੇੜੇ ਲੱਗਦੀ ਛੀਟਾਂਵਾਲਾ ਪੁਲੀਸ ਚੌਕੀ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ ਸੀ।
ਚੌਕੀ ਇੰਚਾਰਜ ਹਮਲਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਲਮਕਾਉਂਦੇ ਰਹੇ ਅਤੇ ਉਲਟਾ ਪੁਲੀਸ ਵੱਲੋਂ ਉਨ੍ਹਾਂ ਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਇੱਕ ਸਾਜਿਸ਼ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਡੀਐਸਪੀ ਨਾਭਾ ਸੇਵਾ ਸਿੰਘ ਮੱਲੀ ਨੂੰ ਮਿਲਣ ’ਤੇ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਸੋਮਵਾਰ ਤੱਕ ਕਾਰਵਾਈ ਮੁਕੰਮਲ ਕਰ ਲਈ ਜਾਵੇਗੀ। ਇਸ ਸਬੰਧੀ ਥਾਣਾ ਸਦਰ ਨਾਭਾ ਦੇ ਐਸਐਚਓ ਬਿਕਰਮਜੀਤ ਸਿੰਘ ਬਰਾੜ ਨੇ ਕਿਹਾ ਕਿ ਉਕਤ ਮਾਮਲੇ ਦੀ ਪੜਤਾਲ ਉਹ ਖੁਦ ਕਰ ਰਹੇ ਹਨ ਤੇ ਜਾਂਚ ਤੋਂ ਬਾਅਦ ਜੋ ਵੀ ਅਸਲੀਅਤ ਸਾਹਮਣੇ ਆਵੇਗੀ।


Comments Off on ਕੇਸ ਰੱਦ ਕਰਾੳੁਣ ਲੲੀ ਵਫ਼ਦ ਡੀਐਸਪੀ ਨੂੰ ਮਿਲਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.