ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ !    ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੋ ਵਹੀਕਲ ਜ਼ੋਨ: ਅੱਧੀ ਤਿਆਰੀ ਕਾਰਨ ਦੁਕਾਨਦਾਰ ਤੇ ਲੋਕ ਹੋਏ ਪ੍ਰੇਸ਼ਾਨ !    ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ !    ਸੋਨੇ ਵਿੱਚ ਆਈ ਤੇਜ਼ੀ !    ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ !    ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ !    ਪੀਸਾ ਪ੍ਰੀਖਿਆ: ਨਿਰੀਖਣ ਕਮੇਟੀਆਂ ਵੱਲੋਂ ਸਕੂਲਾਂ ਦਾ ਜਾਇਜ਼ਾ !    ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ !    

ਖੇਤੀ ਦੀਅਾਂ ਚੁਣੌਤੀਆਂ ਦੇ ਟਾਕਰੇ ਲਈ ਨਵੀਆਂ ਤਕਨੀਕਾਂ ਜ਼ਰੂਰੀ ਕਰਾਰ

Posted On September - 18 - 2015

ਰੌਣੀ ਕਿਸਾਨ ਮੇਲੇ ਦੌਰਾਨ ਮੰਚ ’ਤੇ ਬੈਠੀਆਂ ਸ਼ਖ਼ਸੀਅਤਾਂ|

ਰਵੇਲ ਸਿੰਘ ਭਿੰਡਰ
ਪਟਿਆਲਾ, 18 ਸਤੰਬਰ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵਿੱਚ ਕਿਸਾਨ ਮੇਲਾ ਲਾਇਆ  ਗਿਆ। ਇਸ ਦਾ ਉਦਘਾਟਨ ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ. ਬਲਵਿੰਦਰ ਸਿੰਘ ਨੇ ਕੀਤਾ, ਜਦੋਂਕਿ ਪ੍ਰਧਾਨਗੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਰਾਜਿੰਦਰ ਸਿੰਘ ਸਿੱਧੂ ਨੇ ਕੀਤੀ|
ਇਸ ਮੌਕੇ ਡਾ. ਬਲਵਿੰਦਰ ਸਿੰਘ ਨੇ ਸੰਬੋਧਨ ਦੌਰਾਨ ਕਿਹਾ ਕਿ ਯੂਨੀਵਰਸਿਟੀ ਵੱਲੋਂ ਵਿਕਸਤ ਤਕਨਾਲੋਜੀ ਦੀ ਪ੍ਰੀਖਿਆ ਕਿਸਾਨ ਦੇ ਖੇਤ ਵਿੱਚ ਹੁੰਦੀ ਹੈ| ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਮੁਹੱੲੀਅਾ ਕੀਤੀ ਸੂਚਨਾ ਦੇ ਅਾਧਾਰ ’ਤੇ ਹੀ ਯੂਨੀਵਰਸਿਟੀ ਵੱਲੋਂ ਖੋਜਾਂ ਨੂੰ ਸੇਧ ਦਿੱਤੀ ਜਾਂਦੀ ਹੈ| ਉਨ੍ਹਾਂ ਕਿਹਾ ਕਿ ਕੁਦਰਤੀ ਸੋਮਿਆਂ ਦੀ ਸੰਜਮ ਨਾਲ ਵਰਤੋਂ ਕਰਨਾ ਸਾਡਾ ਮੁੱਖ ਟੀਚਾ ਹੈ| ਯੂਨੀਵਰਸਿਟੀ ਦੀ ਹੋਂਦ ਤੋਂ ਬਾਅਦ ਹੁਣ ਤੱਕ ਵੱਖ-ਵੱਖ ਫ਼ਸਲਾਂ ਦੀਆਂ 772 ਕਿਸਮਾਂ ਜਾਰੀ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚੋਂ 160 ਨੂੰ ਕੌਮਾਂਤਰੀ ਪੱਧਰ ’ਤੇ ਜਾਰੀ ਹੋਣ ਦਾ ਮਾਣ ਹਾਸਲ ਹੈ| ਉਨ੍ਹਾਂ ਬੀਤੇ ਦਿਨੀ ਯੂਨੀਵਰਸਿਟੀ ਵੱਲੋਂ ਜਾਰੀ ਕੀਤੀਆਂ ਗਈਆਂ ਕਿਸਮਾਂ ਬਾਰੇ ਜਾਣਕਾਰੀ ਲੲੀ।
ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਡਾ. ਰਾਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪਿਛਲੇ 50 ਵਰ੍ਹਿਆਂ ਦੌਰਾਨ ਖੇਤੀ ਦੇ ਖੇਤਰ ਵਿੱਚ ਅਨੇਕਾਂ ਮੱਲਾਂ ਮਾਰੀਆਂ ਗਈਆਂ ਹਨ ਪਰ ਖੇਤੀ ਨੂੰ ਦਰਪੇਸ਼ ਆ ਰਹੀਆਂ ਨਵੀਆਂ ਚੁਣੌਤੀਆਂ ਨੇ ਵਿਕਾਸ ਦੀ ਰਫ਼ਤਾਰ ਮੱਧਮ ਕਰ ਦਿੱਤੀ ਹੈ| ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਨਵੀਆਂ ਤਕਨੀਕਾਂ ਅਤੇ ਤਕਨਾਲੋਜੀ ਦਾ ਵਿਕਾਸ ਕੀਤਾ ਜਾਵੇਗਾ|
ਡਾ. ਸਿੱਧੂ ਨੇ ਕਿਹਾ ਕਿ ਖੇਤੀ ਵਿੱਚ ਘਟ ਰਿਹਾ ਮੁਨਾਫ਼ਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਸਾਨਾਂ ਨੂੰ ਯੂਨੀਵਰਸਿਟੀ ਦੇ ਨਾਲ ਜੁੜੇ ਰਹਿਣ ਲਈ ਕਿਹਾ। ਇਸ ਮੌਕੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਵਰਿੰਦਰ ਸਿੰਘ  ਜੋਸਨ ਨੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ| ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ ਡਾ. ਜਸਵਿੰਦਰ ਸਿੰਘ ਵੀ ਹਾਜ਼ਰ ਸਨ।


Comments Off on ਖੇਤੀ ਦੀਅਾਂ ਚੁਣੌਤੀਆਂ ਦੇ ਟਾਕਰੇ ਲਈ ਨਵੀਆਂ ਤਕਨੀਕਾਂ ਜ਼ਰੂਰੀ ਕਰਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.