ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਗ੍ਰਿਫ਼ਤਾਰੀਆਂ ਤੇ ਕੇਸ ਦਰਜ ਕੀਤੇ ਜਾਣ ਖ਼ਿਲਾਫ਼ ਪੱਲੇਦਾਰਾਂ ਵਲੋਂ ਵੱਖ-ਵੱਖ ਥਾੲੀਂ ਧਰਨੇ

Posted On September - 18 - 2015

ਸੰਗਰੂਰ ਦੇ ਡੀਸੀ ਕੰਪਲੈਕਸ ਅੱਗੇ ਕੀਤੀ ਆਵਾਜਾਈ ਠੱਪ; ਆਗੂਅਾਂ ਵੱਲੋਂ ਪੁਲੀਸ ਦੀ ਕਾਰਵਾਈ ਧੱਕੇਸ਼ਾਹੀ ਕਰਾਰ

ਸੰਗਰੂਰ ਦੇ ਡੀਸੀ ਕੰਪਲੈਕਸ ਅੱਗੇ ਆਵਾਜਾਈ ਠੱਪ ਕਰ ਕੇ ਰੋਸ ਧਰਨਾ ਦਿੰਦੇ ਹੋਏ ਪੱਲੇਦਾਰ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਸਤੰਬਰ
ਪੁਲੀਸ ਵਲੋਂ ਕੇਸ ਦਰਜ ਕਰਨ ਅਤੇ ਵੱਖ-ਵੱਖ ਡਿਪੂਆਂ ਤੋਂ ਪੱਲੇਦਾਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਰੋਹ ਵਿਚ ਆਏ ਸੈਂਕੜੇ ਪੱਲੇਦਾਰਾਂ ਨੇ ਅੱਜ ੲਿਥੇ ਡੀਸੀ ਕੰਪਲੈਕਸ ਅੱਗੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਗਿਆ। ਪਹਿਲਾਂ ਰੋਸ ਮਾਰਚ ਕਰਦਿਆਂ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਪੁਲੀਸ ਦੀ ਕਾਰਵਾਈ ਨੂੰ ਧੱਕੇਸ਼ਾਹੀ ਕਰਾਰ ਦਿੱਤਾ। ਮੁਜ਼ਾਹਰਾਕਾਰੀਆਂ ਨੇ ਦੋਸ਼ ਲਾਇਆ ਕਿ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਪੱਲੇਦਾਰਾਂ ਨੂੰ ਸਰਕਾਰ ਨੇ ਕੀਤੇ ਕੰਮਾਂ ਦਾ ਮਿਹਨਤਾਨਾ ਤਾਂ ਕੀ ਦੇਣਾ ਸੀ ਸਗੋਂ ਹੱਕ ਮੰਗਦੇ ਪੱਲੇਦਾਰਾਂ ਖਿਲਾਫ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਪੱਲੇਦਾਰਾਂ ਨੇ ਇਥੇ ਡੀਸੀ ਕੰਪਲੈਕਸ ਅੱਗੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਜੋਗਿੰਦਰ ਸਿੰਘ, ਸੰਤ ਲਾਲ, ਜੱਗਾ ਸਿੰਘ, ਕ੍ਰਿਸ਼ਨ ਲਾਲ, ਅਕਬਰ ਖਾਂ, ਗੋਪਾਲ ਅਤੇ ਹਰੀ ਨੇ ਸਰਕਾਰ ਖਿਲਾਫ਼ ਜਮ ਕੇ ਭੜਾਸ ਕੱਢੀ। ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹੇ ਦੇ ਵੱਖ-ਵੱਖ ਡਿਪੂਆਂ ਤੋਂ ਪੱਲੇਦਾਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸਰਕਾਰ ਆਪਣੇ ਚਹੇਤੇ ਠੇਕੇਦਾਰਾਂ ਨੂੰ ਟੈਂਡਰ ਦੇ ਰਹੀ ਹੈ ਤੇ ਤਿੰਨ ਦਹਾਕਿਆਂ ਤੋਂ ਕੰਮ ਕਰਦੇ ਪੱਲੇਦਾਰਾਂ ਦਾ ਰੁਜ਼ਗਾਰ ਖੋਹਿਆ ਜਾ ਰਿਹਾ ਹੈ। ਧਰਨੇ ਨੂੰ ਯੂਥ ਕਾਂਗਰਸੀ ਆਗੂ ਰਾਹੁਲਇੰਦਰ ਸਿੰਘ ਭੱਠਲ ਅਤੇ ਭਾਜਪਾ ਦੇ ਅਮਨਦੀਪ ਸਿੰਘ ਪੂਨੀਆਂ ਨੇ ਵੀ ਸੰਬੋਧਨ ਕੀਤਾ। ਯੂਨੀਅਨ ਦੇ ਵਫ਼ਦ ਨੇ ਵਧੀਕ ਡਿਪਟੀ ਕਮਿਸ਼ਨ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।
ਭਵਾਨੀਗੜ੍ਹ (ਪੱਤਰ ਪ੍ਰੇਰਕ): ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਵਲੋਂ ਢੋਆ-ਢੋਆਈ ਦੇ ਕੰਮ ਦੀ ਅਦਾਇਗੀ ਨਾ ਕਰਨ ਅਤੇ ਆਗੂਆਂ ਨੂੰ ਗ੍ਰਿਫਤਾਰ ਕਰਨ ਦੇ ਰੋਸ ਵਜੋਂ ਅੱਜ ਥਾਣੇ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਪੱਲੇਦਾਰ ਆਗੂਆਂ ਹਮੀਰ ਸਿੰਘ, ਹਰੀਦੇਵ ਸਿੰਘ, ਹਰਮੇਸ਼ ਸਿੰਘ, ਜਸਵੀਰ ਸਿੰਘ, ਚਰਨ ਸਿੰਘ ਨੇ ਕਿਹਾ ਕਿ ਪਿਛਲੇ ਸੀਜ਼ਨ ਦੌਰਾਨ ਢੋਆਈ ਦੇ ਕੀਤੇ ਕੰਮ ਦੇ ਪੰਜ ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਲੱਖਾਂ ਰੁਪਏ ਮਜ਼ਦੂਰੀ ਦੇ ਨਹੀਂ ਮਿਲੇ। ਉਨ੍ਹਾਂ ਤਾੜਨਾ ਕੀਤੀ ਕਿ ਜੇ ਕੇਸ ਵਾਪਸ ਨਾ ਕੀਤੇ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਧਰਨੇ ਵਿਚ ਨਛੱਤਰ ਸਿੰਘ, ਸੁਰਜੀਤ ਸਿੰਘ, ਸੁਖਦੇਵ ਸਿੰਘ, ਕੇਵਲ ਸਿੰਘ, ਰੋਹੀ ਸਿੰਘ, ਕਾਂਗਰਸੀ ਆਗੂ ਵਰਿੰਦਰ ਪੰਨਵਾਂ ਅਤੇ ਰਾਂਝਾ ਸਿੰਘ ਖੇੜੀ ਚੰਦਵਾਂ ਵੀ ਹਾਜ਼ਰ ਸਨ।

ਥਾਣਾ ਭਵਾਨੀਗੜ੍ਹ ਅੱਗੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਪੱਲੇਦਾਰ। -ਫੋਟੋ: ਮੱਟਰਾਂ

ਮੂਨਕ (ਪੱਤਰ ਪ੍ਰੇਰਕ): ਇਥੇ ਐਫਸੀਆਈ ਅਤੇ ਪੰਜਾਬ ਫੂਡ ਏਜੰਸੀਜ਼ ਪੱਲੇਦਾਰ ਆਜ਼ਾਦ ਯੂਨੀਅਨ ਵੱਲੋਂ ਸਮੂਹ ਪੱਲੇਦਾਰ ਸੰਘਰਸ਼ ਕਮੇਟੀ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਪੰਜਾਬ ਐਗਰੋ ਦਫਤਰ ਅੱਗੇ ਰੋਸ ਰੈਲੀ ਕੀਤੀ ਗਈ। ਸੂਬਾ ਸੱਕਤਰ ਰਾਮਪਾਲ ਅਤੇ ਲਾਭ ਸਿੰਘ ਮੂਨਕ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ 30-35 ਸਾਲਾਂ ਤੋਂ ਕੰਮ ਕਰਦੇ ਪੱਲੇਦਾਰ ਮਜ਼ਦੂਰਾਂ ਦਾ ਕੰਮ ਖੋਹ ਕੇ ਨਵੇਂ ਠੇਕੇਦਾਰਾਂ ਤੋਂ ਪ੍ਰਾਈਵੇਟ ਲੇਬਰ ਰਾਹੀਂ ਕੰਮ ਕਰਵਾ ਰਹੀਆਂ ਹਨ। ੳੁਨ੍ਹਾਂ ਕਿਹਾ, ‘‘ਸਾਡੇ ਵਰਕਰ 75-76 ਦਿਨਾਂ ਤੋਂ ਭੁੱਖ ਹੜਤਾਲ ’ਤੇ ਡੀਸੀ ਦਫਤਰ ਸੰਗਰੂਰ ਵਿਖੇ ਬੈਠੇ ਹਨ ਪਰ ਸਰਕਾਰ ਸੁਣਵਾੲੀ ਨਹੀਂ ਕਰ ਰਹੀ।’’ ਸੂਬਾ ਪ੍ਰਧਾਨ ਲਾਭ ਮੂਨਕ, ਕਸ਼ਮੀਰ ਸਿੰਘ ਮੂਨਕ, ਮੈਂਬਰ ਗੁਰਦਾਸ ਮੰਗ ਰਾਮ, ਸੋਹਨ ਪ੍ਰਧਾਨ, ਮੇਜਰ ਪ੍ਰਧਾਨ, ਭੋਲਾ ਸਿੰਘ ਪ੍ਰਧਾਨ ਬੱਲਰਾਂ ਨੇ ਵੀ ਸੰਬੋਧਨ ਕੀਤਾ।
ਧੂਰੀ (ਖੇਤਰੀ ਪ੍ਰਤੀਨਿਧ): ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਧੂਰੀ ਵਲੋਂ ਅੱਜ ਸਕੱਤਰ ਕਰਮਜੀਤ ਸਿੰਘ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਥਾਣਾ ਸਿਟੀ ਧੂਰੀ ਦਾ ਘਿਰਾਓ ਕੀਤਾ ਗਿਆ। ਬੁਲਾਰਿਆਂ ਨੇ ਬੰਦੀ ਵਰਕਰਾਂ ਨੂੰ ਫੌਰਨ ਰਿਹਾ ਕੀਤੇ ਜਾਣ ਦੀ ਮੰਗ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਆਗੂ ਪ੍ਰੇਮ ਬਾਂਸਲ, ਕ੍ਰਾਂਤੀਕਾਰੀ ਸੱਭਿਆਚਾਰਕ ਮੰਚ ਦੇ ਲਖਵਿੰਦਰ ਸਿੰਘ ਬੰਟੀ, ਬਲਾਕ ਕਾਂਗਰਸ ਦੇ ਪ੍ਰਧਾਨ ਗੁਰਪਿਆਰ ਸਿੰਘ ਧੂਰਾ, ਰਾਜਵਿੰਦਰ ਸਿੰਘ, ਦਰਸ਼ਨ ਸਿੰਘ, ਗੁਰਬਚਨ ਸਿੰਘ ਅਤੇ ਗੁਰਤੇਜ ਸਿੰਘ ਆਦਿ ਵੀ ਹਾਜ਼ਰ ਸਨ।


Comments Off on ਗ੍ਰਿਫ਼ਤਾਰੀਆਂ ਤੇ ਕੇਸ ਦਰਜ ਕੀਤੇ ਜਾਣ ਖ਼ਿਲਾਫ਼ ਪੱਲੇਦਾਰਾਂ ਵਲੋਂ ਵੱਖ-ਵੱਖ ਥਾੲੀਂ ਧਰਨੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.