ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਢੀਂਡਸਾ ਵੱਲੋਂ ਲੋਕ ਮਸਲੇ ਪਹਿਲ ਦੇ ਆਧਾਰ ’ਤੇ ਨਿਬੇਡ਼ਨ ਦੇ ਆਦੇਸ਼

Posted On September - 19 - 2015

ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਚੇਅਰਮੈਨ ਅਤੇ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ|

ਰਵੇਲ ਸਿੰਘ ਭਿੰਡਰ
ਪਟਿਆਲਾ, 19 ਸਤੰਬਰ
ਇੱਥੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੌਰਾਨ ਡੇਂਗੂ ਸਮੇਤ ਜ਼ਿਲ੍ਹੇ ਦੇ ਹੋਰ ਮਸਲਿਆਂ ੳੁੱਤੇ ਵਿਚਾਰ ਚਰਚਾ ਹੋਈ| ਇਸ ਕਮੇਟੀ ਦੇ ਚੇਅਰਮੈਨ ਅਤੇ ਵਿੱਤ ਤੇ ਯੋਜਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦੇ ਫੌਰੀ ਹੱਲ ਲਈ ਤੁਰੰਤ ਢੁਕਵੇਂ ਕਦਮ ਚੁੱਕੇ ਜਾਣ। ਸ੍ਰੀ ਢੀਂਡਸਾ ਨੇ ਇਹ ਵੀ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰੀਆਂ, ਸਮਾਂਬੱਧ ਤੇ ਮਿਆਰੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਜਿਹੜੇ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਅਣਗਹਿਲੀ ਵਰਤਣਗੇ, ਉਨ੍ਹਾਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ|
ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਚੇਅਰਮੈਨ ਨੂੰ ਜਾਣੂ ਕਰਵਾਇਆ ਅਤੇ ਇਸ ਦੌਰਾਨ ਪਿਛਲੀ ਮੀਟਿੰਗ ਦੌਰਾਨ ਆਈਆਂ ਸ਼ਿਕਾਇਤਾਂ ਨੂੰ ਦੂਰ ਕਰਨ ਲਈ ਵੱਖ ਵੱਖ ਵਿਭਾਗਾਂ ਵੱਲੋਂ ਕੀਤੀ ਕਾਰਵਾਈ ਬਾਰੇ ਵੀ ਦੱਸਿਆ ਗਿਆ| ਮੇਅਰ ਅਮਰਿੰਦਰ ਸਿੰਘ ਬਜਾਜ ਨੇ ਦੱਸਿਆ ਕਿ ਨਗਰ ਨਿਗਮ ਅਤੇ ਸਿਹਤ ਵਿਭਾਗ ਵੱਲੋਂ ਆਪਸੀ ਤਾਲਮੇਲ ਰੱਖਦੇ ਹੋਏ ਡੇਂਗੂ ਦੀ ਰੋਕਥਾਮ ਲਈ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ| ਫੌਗਿੰਗ ਲਗਾਤਾਰ ਕਰਵਾੲੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਪਹਿਲੀ ਮੀਟਿੰਗ ਦੌਰਾਨ ਸਾਹਮਣੇ ਆਈਆਂ ਸ਼ਿਕਾਇਤਾਂ ਨੂੰ ਹੱਲ ਕਰ ਦਿੱਤਾ ਗਿਆ ਹੈ| ਸ਼ਹਿਰ ਵਿੱਚ ਆਵਾਰਾ ਪਸ਼ੂਆਂ ਦੀ ਗਿਣਤੀ ਵਧਣ ਦੀ ਸ਼ਿਕਾਇਤ ਦਾ ਜਵਾਬ ਦਿੰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਣਾ ਨੇੜੇ ਕਰੀਬ 20 ਏਕੜ ਰਕਬੇ ਵਿੱਚ ਬਣਾਏ ਜਾ ਰਹੇ ਕੈਟਲ ਪੌਂਡ ਦਾ ਨਿਰਮਾਣ ਛੇਤੀ ਹੀ ਹੋ ਜਾਵੇਗਾ।
ਯੋਗ ਲਾਭਪਾਤਰੀਆਂ ਦੇ ਨੀਲੇ ਕਾਰਡ ਕੱਟੇ ਜਾਣ ਸਬੰਧੀ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ 30 ਸਤੰਬਰ ਤੱਕ ਕਾਰਡਾਂ ਤੋਂ ਵਾਂਝੇ ਲੋਕਾਂ ਸਬੰਧੀ ਮੁੜ ਪੜਤਾਲ ਪ੍ਰਕਿਰਿਆ ਕੀਤੀ ਜਾ ਰਹੀ ਹੈ| ਇਸ ਦੌਰਾਨ ਮੈਂਬਰਾਂ ਵੱਲੋਂ ਵਾਹਨਾਂ ਪਿੱਛੇ ਰਿਫਲੈਕਟਰ ਲਗਾਉਣ, ਆਵਾਜ਼ ਤੇ ਹਵਾ ਪ੍ਰਦੂਸ਼ਣ ਦੀ ਰੋਕਥਾਮ, ਸੜਕਾਂ ਦੀ ਲੋੜੀਂਦੀ ਮੁਰੰਮਤ ਕਰਵਾਉਣ, ਸਟਰੀਟ ਲਾਈਟਾਂ, ਆਵਾਜਾਈ ਸਮੱਸਿਆ, ਟਿੱਪਰਾਂ ਰਾਹੀਂ ਮਿੱਟੀ ਦੀ ਢੋਆ-ਢੁਆਈ ਤੇ ਨਾਜਾਇਜ਼ ਕਬਜ਼ਿਆਂ ਸਮੇਤ ਕੁਝ ਹੋਰ ਮਾਮਲੇ ਚੇਅਰਮੈਨ ਦੇ ਧਿਆਨ ਵਿੱਚ ਲਿਆਂਦੇ ਗਏ। ਇਸ ਸਬੰਧੀ  ਸ੍ਰੀ ਢੀਂਡਸਾ ਨੇ ਮੀਟਿੰਗ ਵਿੱਚ ਮੌਜੂਦ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵੰਬਰ ਵਿੱਚ ਹੋਣ ਵਾਲੀ ਅਗਲੀ ਮੀਟਿੰਗ ਤੋਂ ਪਹਿਲਾਂ ਪਹਿਲਾਂ ਇਨ੍ਹਾਂ ਸਮੱਸਿਆਵਾਂ ਦਾ ਨਿਪਟਾਰਾ ਕਰਕੇ ਰਿਪੋਰਟ ਪੇਸ਼ ਕੀਤੀ ਜਾਵੇ| ਮੀਟਿੰਗ ਦੌਰਾਨ ਵਿਧਾਇਕਾ ਹਰਪ੍ਰੀਤ ਕੌਰ ਮੁਖਮੈਲਪੁਰ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਜਸਪਾਲ ਸਿੰਘ ਕਲਿਆਣ, ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ, ਚੇਅਰਮੈਨ ਤਜਿੰਦਰਪਾਲ ਸਿੰਘ ਸੰਧੂ, ਭਾਜਪਾ ਦੇ ਸ਼ਹਿਰੀ ਪ੍ਰਧਾਨ ਅਨਿਲ ਬਜਾਜ, ਸੀਨੀਅਰ ਆਗੂ ਅਰੁਣ ਗੁਪਤਾ ਤੇ ਕੁਲਦੀਪ ਕੌਰ ਟੌਹੜਾ ਵੀ ਹਾਜ਼ਰ ਸਨ|


Comments Off on ਢੀਂਡਸਾ ਵੱਲੋਂ ਲੋਕ ਮਸਲੇ ਪਹਿਲ ਦੇ ਆਧਾਰ ’ਤੇ ਨਿਬੇਡ਼ਨ ਦੇ ਆਦੇਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.