ਕੈਨੇਡਾ ਚੋਣਾਂ ’ਚ ਫ਼ੈਸਲਾਕੁਨ ਹੋਣਗੇ ਪੰਜਾਬੀ ਵੋਟਰ !    ਡਿਊਟੀ ਦੌਰਾਨ ਦਵਾਈ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਨਹੀਂ ਮਿਲ ਸਕਣਗੇ ਸਰਕਾਰੀ ਡਾਕਟਰ !    ਧਨੇਰ ਦੀ ਸਜ਼ਾ ਮੁਆਫ਼ੀ ਦਾ ਮਾਮਲਾ ਮੁੜ ਮੁੱਖ ਮੰਤਰੀ ਦਰਬਾਰ ਪੁੱਜਾ !    ਕੈਪਟਨ ਸੰਧੂ ਦੇ ਦਾਅਵਿਆਂ ਦੀ ਅਕਾਲੀ ਦਲ ਨੇ ਖੋਲ੍ਹੀ ਪੋਲ !    ਆਰਫ਼ ਕਾ ਸੁਨ ਵਾਜਾ ਰੇ !    ਰਾਹੋਂ ਦਾ ‘ਦਿੱਲੀ ਦਰਵਾਜ਼ਾ’ !    ਗ਼ਦਰ ਲਹਿਰ ਨੂੰ ਸ਼ਬਦਾਂ ’ਚ ਪਰੋਣ ਵਾਲਾ ਗਿਆਨੀ ਕੇਸਰ ਸਿੰਘ !    ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਗੋਸ਼ਟੀ ਦਾ ਕੰਧ ਚਿੱਤਰ !    ਸ੍ਰੀ ਭੈਣੀ ਸਾਹਿਬ ਦਾ ਅੱਸੂ ਮੇਲਾ !    ਵੋਟਰ ਸੂਚੀ ’ਚ ਨਾਮ ਹੋਣ ਵਾਲਾ ਵਿਅਕਤੀ ਹੀ ਪਾ ਸਕੇਗਾ ਵੋਟ !    

ਧੂਰੀ ਵਿੱਚ ਟਰੈਫਿਕ ਵਿਵਸਥਾ ਮੰਦੇ ਹਾਲ

Posted On September - 18 - 2015

ਨਿੱਜੀ ਪੱਤਰ ਪ੍ਰੇਰਕ
ਧੂਰੀ, 18 ਅਕਤੂਬਰ
ਧੂਰੀ ਸ਼ਹਿਰ ਵਿੱਚ ਟਰੈਫਿਕ ਦੀ ਸਮੱਸਿਆ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ ਅਤੇ ਪ੍ਰਸ਼ਾਸਨ ਵੱਲੋਂ ਇਸ ਦੇ ਹੱਲ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ ਜਾ ਰਿਹਾ ਹੈ।
ਇੱਥੇ ਕੱਕੜਵਾਲ ਚੌਕ ਵਿੱਚ ਟਰੈਫਿਕ ਲਾਈਟਾਂ ਦੇ ਕੀਤੇ ਗਏ ਪ੍ਰਬੰਧ ਅਤੇ ਤ੍ਰਿਵੈਣੀ ਚੌਕ, ਬੈਂਕ ਰੋਡ, ਬੀ.ਡੀ.ਓ. ਦਫ਼ਤਰ ਰੋਡ, ਬੱਸ ਸਟੈਂਡ ਰੋਡ ਆਦਿ ਚੌਕਾਂ ਵਿੱਚ ਪੱਕੇ ਤੌਰ ’ਤੇ ਟਰੈਫਿਕ ਮੁਲਾਜ਼ਮ ਤਾਇਨਾਤ ਨਾ ਹੋਣ ਕਾਰਨ ਟਰੈਫਿਕ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ। ਦੂਜਾ ਸ਼ਹਿਰ ਵਿੱਚ ਦੁਕਾਨਦਾਰਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜੇ, ਭਾਰੀ ਵਾਹਨਾਂ ਦਾ ਭੀੜੇ ਬਾਜ਼ਾਰਾਂ ਵਿੱਚ ਦਾਖ਼ਲ ਹੋਣਾ, ਬਾਜ਼ਾਰਾਂ ਵਿੱਚ ਖੜ੍ਹੀਆਂ ਫ਼ਲਾਂ ਤੇ ਸਬਜ਼ੀਆਂ ਵਾਲੀਆਂ ਰੇਹੜੀਆਂ ਅਤੇ ਬੈਂਕਾਂ ਅੱਗੇ ਬੇਤਰਤੀਬ ਖਡ਼੍ਹੇ ਵਾਹਨ ਟਰੈਫਿਕ ਸਮੱਸਿਆ ਦਾ ਮੁੱਖ ਕਾਰਨ ਹਨ।
ਇਸ ਤੋਂ ਇਲਾਵਾ ਸ਼ਹਿਰ ਦੀਆਂ ਮੁੱਖ ਸੜਕਾਂ ’ਤੇ ਫਿਰਦੇ ਅਾਵਾਰਾ ਪਸ਼ੂ ਵੀ ਆਵਾਜਾਈ ਵਿੱਚ ਵਿਘਨ ਪਾਉਂਦੇ ਹਨ ਅਤੇ ਹਾਦਸਿਆਂ ਦਾ ਕਾਰਨ ਬਣਦੇ ਹਨ। ਪ੍ਰਸ਼ਾਸ਼ਨ ਵੱਲੋਂ ਜਾਰੀ ਹਦਾਇਤਾਂ ਦੇ ਬਾਵਜੂਦ ਕੁਝ ਬੱਸਾਂ ਵਾਲੇ ਅੱਡੇ ਤੋਂ ਬਾਹਰ ਬੱਸਾਂ ਖੜ੍ਹੀਆਂ ਕਰਕੇ ਸਵਾਰੀਆਂ ਉਤਾਰਦੇ ਤੇ ਚੜ੍ਹਾਉਂਦੇ ਹਨ ਜਿਸ ਨਾਲ ਜਾਮ ਲੱਗਦੇ ਹਨ। ਧੂਰੀ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਗੰਭੀਰ ਬਣੀ ਟਰੈਫਿਕ ਦੀ ਸਮੱਸਿਆ ਨੂੰ ਪੱਕੇ ਤੌਰ ’ਤੇ ਹੱਲ ਕੀਤਾ ਜਾਵੇ।


Comments Off on ਧੂਰੀ ਵਿੱਚ ਟਰੈਫਿਕ ਵਿਵਸਥਾ ਮੰਦੇ ਹਾਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.