ਕੈਨੇਡਾ ਚੋਣਾਂ ’ਚ ਫ਼ੈਸਲਾਕੁਨ ਹੋਣਗੇ ਪੰਜਾਬੀ ਵੋਟਰ !    ਡਿਊਟੀ ਦੌਰਾਨ ਦਵਾਈ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਨਹੀਂ ਮਿਲ ਸਕਣਗੇ ਸਰਕਾਰੀ ਡਾਕਟਰ !    ਧਨੇਰ ਦੀ ਸਜ਼ਾ ਮੁਆਫ਼ੀ ਦਾ ਮਾਮਲਾ ਮੁੜ ਮੁੱਖ ਮੰਤਰੀ ਦਰਬਾਰ ਪੁੱਜਾ !    ਕੈਪਟਨ ਸੰਧੂ ਦੇ ਦਾਅਵਿਆਂ ਦੀ ਅਕਾਲੀ ਦਲ ਨੇ ਖੋਲ੍ਹੀ ਪੋਲ !    ਆਰਫ਼ ਕਾ ਸੁਨ ਵਾਜਾ ਰੇ !    ਰਾਹੋਂ ਦਾ ‘ਦਿੱਲੀ ਦਰਵਾਜ਼ਾ’ !    ਗ਼ਦਰ ਲਹਿਰ ਨੂੰ ਸ਼ਬਦਾਂ ’ਚ ਪਰੋਣ ਵਾਲਾ ਗਿਆਨੀ ਕੇਸਰ ਸਿੰਘ !    ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਗੋਸ਼ਟੀ ਦਾ ਕੰਧ ਚਿੱਤਰ !    ਸ੍ਰੀ ਭੈਣੀ ਸਾਹਿਬ ਦਾ ਅੱਸੂ ਮੇਲਾ !    ਵੋਟਰ ਸੂਚੀ ’ਚ ਨਾਮ ਹੋਣ ਵਾਲਾ ਵਿਅਕਤੀ ਹੀ ਪਾ ਸਕੇਗਾ ਵੋਟ !    

ਪਟਿਆਲਾ ਜ਼ਿਲ੍ਹੇ ’ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 168 ਤੱਕ ਪੁੱਜੀ

Posted On September - 18 - 2015

ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 18 ਸਤੰਬਰ
ਪਟਿਆਲਾ ਜ਼ਿਲ੍ਹੇ ਅੰਦਰ ਡੇਂਗੂ ਦਾ ਪ੍ਰਕੋਪ ਠੰਢਾ ਪੈਣ ਦੀ ਬਜਾਏ ਵੱਧ ਰਿਹਾ ਹੈ| ਕੱਲ੍ਹ ਤੋਂ ਬਾਅਦ 25 ਹੋਰ ਮਰੀਜ਼ਾਂ ਦੇ ਡੇਂਗੂ ਸਬੰਧੀ ਟੈਸਟ ਪਾਜ਼ੇਟਿਵ ਪਾਏ ਜਾਣ ਨਾਲ ਜ਼ਿਲ੍ਹੇ ਅੰਦਰ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 168 ਤੱਕ ਪੁੱਜ ਗਈ ਹੈ| ਉੱਧਰ ਜ਼ਿਲ੍ਹਾ ਸਿਹਤ ਵਿਭਾਗ ਤੇ ਨਗਰ ਨਿਗਮ ਵੱਲੋਂ ਸ਼ਹਿਰ ਅੰਦਰ ਡੇਂਗੂ ਪ੍ਰਤੀ ਜਾਗਰੂਕਤਾ ਮੁਹਿੰਮ ਵਿੱਚ ਜਿੱਥੇ ਤੇਜੀ ਲਿਆਂਦੀ ਗਈ ਹੈ ਉੱਥੇ ਹੀ ਫੌਗਿੰਗ ਤੋਂ ਇਲਾਵਾ ਪ੍ਰਭਾਵਿਤ ਇਲਾਕਿਆਂ ਅੰਦਰ ਅਗਾਊਂ ਮੈਡੀਕਲ ਸੁਵਿਧਾਵਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ|
ਸਥਾਨਕ ਰਾਜਿੰਦਰਾ ਹਸਪਤਾਲ ਵਿੱਚ ਡੇਂਗੂ ਪ੍ਰਭਾਵਿਤ ਅੱਠ ਮਰੀਜ਼ ਦਾਖ਼ਲ ਹਨ| ਭਾਵੇਂ ਹਾਲੇ ਤੱਕ ਡੇਂਗੂ ਪੀੜਤ ਮਰੀਜ਼ ਠੀਕ ਹੋ ਰਹੇ ਹਨ ਪ੍ਰੰਤੂ ਸਿਹਤ ਵਿਭਾਗ ਇਸ ਗੱਲੋਂ ਕਾਫ਼ੀ ਚਿੰਤਤ ਹੈ ਕਿ ਇਹ ਬਿਮਾਰੀ ਕਿਧਰੇ ਮਹਾਂਮਾਰੀ ਦਾਾ ਰੂਪ ਨਾ ਧਾਰ ਲਵੇ| ਅਜਿਹੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਜ਼ਿਲ੍ਹੇ ਭਰ ਅੰਦਰ ਡੇਂਗੂ ਤੋਂ ਚੌਕਸੀ ਰੱਖਣ ਲਈ ਤੇਜੀ ਨਾਲ ਕੰਮ ਕਰ ਰਹੀਆਂ ਹਨ| ਸਿਵਲ ਸਰਜਨ ਡਾ. ਰਾਜੀਵ ਭੱਲਾ ਨੇ ਆਖਿਆ ਕਿ ਮੌਸਮ ਵਿੱਚ ਕਰਵਟ ਆੳੁਣ ਮਗਰੋਂ ਹੀ ਡੇਂਗੂ ਵਰਗੀ ਬਿਮਾਰੀ ਤੋਂ ਨਿਜ਼ਾਤ ਪਾਏ ਜਾਣ ਦੇ ਆਸਾਰ ਹਨ| ਉਨ੍ਹਾਂ ਲੋਕਾਂ ਨੂੰ ਸਾਫ਼ ਸਫ਼ਾਈ ਵੱਲ ਉਚਿਤਤਾ ਨਾਲ ਗੌਰ ਕਰਨ ’ਤੇ ਜ਼ੋਰ ਦਿੰਦਿਆਂ ਆਖਿਆ ਕਿ ਡੇਂਗੂ ਦੇ ਲੱਛਣ ਸਾਹਮਣੇ ਆਉਣ ’ਤੇ ਤੁਰੰਤ ਸਰਕਾਰੀ ਹਸਪਤਾਲਾਂ ਤੋਂ ਇਸ ਦਾ ਇਲਾਜ ਆਰੰਭ ਦੇਣ, ਜੋ ਕਿ ਮੁਫ਼ਤ ਕੀਤਾ ਜਾ ਰਿਹਾ ਹੈ|


Comments Off on ਪਟਿਆਲਾ ਜ਼ਿਲ੍ਹੇ ’ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 168 ਤੱਕ ਪੁੱਜੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.