ਗੰਨਮੈਨ 38, ਖ਼ਰਚਾ 18 ਲੱਖ !    ਕੌਮਾਂਤਰੀ ਮੁੱਕੇਬਾਜ਼ੀ ਐਸੋਸੀਏਸ਼ਨ ਵੱਲੋਂ ਇਟਲੀ ਵਿੱਚ ਯੂਰਪੀ ਫੋਰਮ ਰੱਦ !    ਟੋਕੀਓ ਓਲੰਪਿਕ: ਤੈਅ ਪ੍ਰੋਗਰਾਮ ਮੁਤਾਬਕ ਹੋਣਗੀਆਂ ਖੇਡਾਂ: ਰਿਜਿਜੂ !    ‘ਆਪ’ ਵਿਧਾਇਕਾਂ ਵੱਲੋਂ ਵਿਧਾਨ ਸਭਾ ਅੱਗੇ ਪ੍ਰਦਰਸ਼ਨ !    ਕਰੋਨਾਵਾਇਰਸ: ਮੁੱਢਲੀ ਜਾਣਕਾਰੀ ਤੇ ਉਪਾਅ !    ਛਾਤੀ ਵਿੱਚ ਭਾਰਾਪਣ ਹੋਣਾ ਗੰਭੀਰ ਸੰਕੇਤ !    ਸਿੱਖ ਇਤਿਹਾਸ ਦਾ ਉੜੀਆ ’ਚ ਅਨੁਵਾਦ ਕਰਨ ਵਾਲੀ ਸਾਧਨਾ ਪਾਤਰੀ ਦਾ ਸਨਮਾਨ !    ਬੱਚੇ ਦੀ ਮੌਤ: ਸਿਹਤ ਮੰਤਰੀ ਨੇ ਡਾਕਟਰ ਜੋੜੇ ਦੀ ਮੁਅੱਤਲੀ ਦੇ ਹੁਕਮ ਵਾਪਸ ਲਏ !    ਦੋਹਰੇ ਕਤਲ ਕਾਂਡ ਮਾਮਲੇ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ !    ਜਵਾਨੀ ਦੇ ਅਵੱਲੇ ਜੋਸ਼ ’ਚ ਹੋਸ਼ ਰੱਖਣਾ ਵੀ ਜ਼ਰੂਰੀ !    

ਕਿਰਗਿਸਤਾਨ ਦੀ ਸਾਬਕਾ ਰਾਸ਼ਟਰਪਤੀ ਹਰਿਮੰਦਰ ਸਾਹਿਬ ’ਚ ਨਤਮਸਤਕ

Posted On February - 19 - 2016

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 18 ਫਰਵਰੀ

ਸ੍ਰੀ ਹਰਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਕਿਰਗਿਸਤਾਨ ਦੀ ਸਾਬਕਾ ਰਾਸ਼ਟਰਪਤੀ ਤੇ ਹੋਰ। -ਫੋਟੋ: ਵਿਸ਼ਾਲ

ਕਿਰਗਿਸਤਾਨ ਦੀ ਸਾਬਕਾ ਰਾਸ਼ਟਰਪਤੀ ਰੋਜ਼ਾ ਉਤਨਬਾਈਵਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ।
ਭਾਰਤ ਦੌਰੇ ਤੇ ਆਈ ਸਾਬਕਾ ਰਾਸ਼ਟਰਪਤੀ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ, ਜਿਥੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਸਿਰੋਪਾਓ, ਧਾਰਮਿਕ ਪੁਸਤਕਾਂ ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਉਨ੍ਹਾਂ ਨੂੰ ਸਿੱਖ ਧਰਮ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਤੋਂ ਜਾਣੂੰ ਕਰਾਇਆ। ਆਪਣੇ ਵਿਚਾਰ ਪ੍ਰਗਟ ਕਰਦਿਆਂ ਸਾਬਕਾ ਰਾਸ਼ਟਰਪਤੀ ਨੇ ਆਖਿਆ ਕਿ ਉਨ੍ਹਾਂ ਨੂੰ ਇਸ ਰੂਹਾਨੀ ਅਸਥਾਨ ’ਤੇ ਆ ਕੇ ਅਸੀਮ ਸ਼ਾਂਤੀ ਮਿਲੀ ਹੈ ਤੇ ਉਹ ਅਗਲੀ ਵਾਰ ਆਪਣੇ ਪਰਿਵਾਰ ਸਹਿਤ ਆਉਣ ਦੀ ਇਛੁੱਕ ਹੈ। ਉਸ ਨੇ ਸਿੱਖ ਧਰਮ ਨੂੰ ਆਧੁਨਿਕ ਧਰਮ ਦਸਦਿਆ ਆਖਿਆ ਕਿ ਇਹ ਸਾਂਝੀ ਵਾਲਤਾ ਦਾ ਸੰਦੇਸ਼ ਦਿੰਦਾ ਹੈ।
ਸ੍ਰੀਮਤੀ ਰੋਜ਼ਾ ਅਪਰੈਲ 2010 ਤੋਂ ਦਸੰਬਰ 2011 ਤੱਕ ਕਿਰਗਿਸਤਾਨ ਦੀ ਰਾਸ਼ਟਰਪਤੀ ਰਹੀ ਹੈ। ਇਸ ਤੋਂ ਪਹਿਲਾਂ ਉਹ ਕਿਰਗੀਸਤਾਨ ਦੀ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਵੀ ਰਹਿ ਚੁੱਕੀ ਹੈ। ਉਸ ਨੇ ਇਕ ਅਧਿਆਪਕ ਤੋਂ ਸ਼ੁਰੂਆਤ ਕੀਤੀ ਸੀ ਤੇ 1981 ਵਿੱਚ ਕਮਿਊਨਿਸਟ ਪਾਰਟੀ ਰਾਹੀਂ ਸਿਆਸੀ ਜੀਵਨ ਦੀ ਸ਼ੁਰੂਆਤ ਕੀਤੀ। ਉਹ ਹੁਣ ਤਕ ਕਈ ਅਹਿਮ ਅਹੁਦਿਆਂ ‘ਤੇ ਰਹਿ ਚੁੱਕੀ ਹੈ। 2011 ਵਿੱਚ ਉਸ ਦਾ ਨਾਂ ਵਿਸ਼ਵ ਦੀਆਂ 150 ਪ੍ਰਭਾਵਸ਼ਾਲੀ ਔਰਤਾਂ ਵਿੱਚ ਸ਼ਾਮਲ ਸੀ। ਅੱਜ ਉਨ੍ਹਾਂ ਦੇ ਨਾਲ ਕਿਰਗੀਸਤਾਨ ਦੀ ਭਾਰਤ ਵਿੱਚ ਸਫੀਰ ਸਮਰ ਜਿਊਲ ਤੇ ਹੋਰ ਸ਼ਾਮਲ ਸਨ।


Comments Off on ਕਿਰਗਿਸਤਾਨ ਦੀ ਸਾਬਕਾ ਰਾਸ਼ਟਰਪਤੀ ਹਰਿਮੰਦਰ ਸਾਹਿਬ ’ਚ ਨਤਮਸਤਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.