ਸੋਸ਼ਲ ਮੀਡੀਆ ਸਟਾਰ !    ਉੱਘਾ ਸੰਗੀਤਕਾਰ ਬਾਬਾ ਜੀ. ਏ. ਚਿਸ਼ਤੀ !    ਸਮਾਜ, ਸਾਹਿਤ ਤੇ ਸਿਨਮਾ !    ਸੱਜੇ ਹੱਥ ਵਰਗੇ ਲੋਕ !    ਲੋਪ ਹੋਏ ਟੱਪਾ ਨੁਮਾ ਲੋਕ ਗੀਤ !    ਮੁਆਫ਼ੀ ਅਹਿਸਾਸ ਜਾਂ ਸੰਕਲਪ !    ਖ਼ੂਨੀ ਵਿਸਾਖੀ-ਤਣਾਅ ਤੇ ਦੁਖਾਂਤ ਦੀ ਪੇਸ਼ਕਾਰੀ !    ਚਿੱਤਰਾਂ ਨਾਲ ਸੰਵਾਦ ਰਚਾਉਂਦੀ ਅੰਮ੍ਰਿਤਾ !    ਛੋਟਾ ਪਰਦਾ !    ਕਿਰਤ ਦੇ ਸੱਚ ਨੂੰ ਪ੍ਰਣਾਇਆ ਨੌਜਵਾਨ !    

ਨੌਜਵਾਨਾਂ ਲਈ ਮਾਡਲ ਹੁਨਰ ਵਿਕਾਸ ਕੇਂਦਰ ਸਥਾਪਿਤ ਕਰਨ ਦਾ ਐਲਾਨ

Posted On May - 20 - 2016

ਪੱਤਰ ਪ੍ਰੇਰਕ
ਸੰਗਰੂਰ 20 ਮਈ
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦੇ ਉਦੇਸ਼ ਨਾਲ ਹਰੇਕ ਜ਼ਿਲ੍ਹੇ ਵਿੱਚ ਬਲਾਕ ਪੱਧਰ ’ਤੇ ਮਾਡਲ ਹੁਨਰ ਵਿਕਾਸ ਕੇਂਦਰ ਸਥਾਪਿਤ ਕੀਤੇ ਜਾਣਗੇ। ਇਹ ਐਲਾਨ ਕਰਦਿਆਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਦੀ ਸਥਾਪਤੀ ਦਾ ਮੁੱਖ ਮਕਸਦ ਬੇਰੁਜ਼ਗਾਰ ਨੌਜਵਾਨਾਂ ਤੇ ਲੜਕੀਆਂ ਨੂੰ ਭਵਿੱਖ ’ਚ ਸਵੈ-ਰੁਜ਼ਗਾਰ ਦੇ ਸਮਰੱਥ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ 200 ਮਾਡਲ ਹੁਨਰ ਵਿਕਾਸ ਕੇਂਦਰਾਂ ਦੀ ਸਥਾਪਤੀ ਕਰਨ ਦਾ ਟੀਚਾ ਮਿਥਿਆ ਗਿਆ ਹੈ।
ਮੀਟਿੰਗ ਵਿੱਚ ਮੌਜੂਦ ਵਿੱਤ ਤੇ ਯੋਜਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਜ਼ਿਲ੍ਹੇ ’ਚ 13 ਹੁਨਰ ਵਿਕਾਸ ਕੇਂਦਰ ਸਥਾਪਿਤ ਕੀਤੇ ਜਾਣਗੇ ਜਿਨ੍ਹਾਂ ਵਿੱਚੋਂ ਸੁਨਾਮ, ਮਲੇਰਕੋਟਲਾ ਅਤੇ ਸੰਗਰੂਰ ਦੇ ਸ਼ਹਿਰੀ ਖੇਤਰਾਂ ਵਿੱਚ 2-2 ਹੁਨਰ ਵਿਕਾਸ ਕੇਂਦਰ ਅਤੇ ਲਹਿਰਾਗਾਗਾ, ਮੁੂਣਕ, ਅਨਦਾਨਾ ਸਮੇਤ ਹੋਰ ਦਿਹਾਤੀ ਬਲਾਕਾਂ ਵਿੱਚ ਇੱਕ-ਇੱਕ ਹੁਨਰ ਵਿਕਾਸ ਕੇਂਦਰ ਸਥਾਪਿਤ ਕਰਨ ਦੀ ਮੁੱਢਲੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ ਵਿੱਚ ਸਿਖਲਾਈ ਪ੍ਰਕਿਰਿਆ ਨੂੰ ਸਪਾਂਸਰ ਕਰਨ ਲਈ ਵਪਾਰਕ ਸੰਸਥਾਨਾਂ ਤੇ ਉਦਯੋਗਿਕ ਅਦਾਰਿਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਤੇ ਰਾਜ ਅਤੇ ਕੇਂਦਰ ਦੀਆਂ ਵੱਖ ਵੱਖ ਸਕੀਮਾਂ ਤਹਿਤ ਸਹਾਇਤਾ ਵੀ ਪ੍ਰਾਪਤ ਕੀਤੀ ਜਾਵੇਗੀ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਅਰਸ਼ਦੀਪ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਜਿੰਦਰ ਸਿੰਘ ਬੱਤਰਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇਜਾ ਸਿੰਘ ਕਮਾਲਪੁਰ, ਇੰਡੀਅਨ ਐਕਰਿਲਕ, ਰਾਇਸੀਲਾ, ਪੈਪਸੀ, ਇੰਡੀਅਨ ਆਇਲ ਕਾਰਪੋਰੇਸ਼ਨ ਸਮੇਤ ਹੋਰ ਵਪਾਰਕ ਸੰਸਥਾਵਾਂ ਦੇ ਅਹੁਦੇਦਾਰ ਹਾਜ਼ਰ ਸਨ।


Comments Off on ਨੌਜਵਾਨਾਂ ਲਈ ਮਾਡਲ ਹੁਨਰ ਵਿਕਾਸ ਕੇਂਦਰ ਸਥਾਪਿਤ ਕਰਨ ਦਾ ਐਲਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.