ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਮੱਤਭੇਦ ਮਿਟਾਉਣ ਲਈ ਗੱਲਬਾਤ ਹੀ ਸਹੀ ਰਾਹ: ਇਮਰਾਨ

Posted On August - 21 - 2018

ਭਾਰਤ ਨਾਲ ਵਪਾਰ ਵਧਾਉਣ ਅਤੇ ਸੁਖਾਵੇਂ ਸਬੰਧ ਬਣਾਉਣ ਦੀ ਇੱਛਾ ਜਤਾਈ

ਇਸਲਾਮਾਬਾਦ, 21 ਅਗਸਤ
ਪਾਕਿਸਤਾਨ ਦੇ ਨਵ-ਨਿਯੁਕਤ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਈ ਸਾਲਾਂ ਤੋਂ ਰੁਕੀ ਹੋਈ ਭਾਰਤ-ਪਾਕਿ ਅਮਨ ਵਾਰਤਾ ਮੁੜ ਸ਼ੁਰੂ ਕਰਨ ਦੀ ਖ਼ਾਹਿਸ਼ ਜ਼ਾਹਿਰ ਕੀਤੀ ਹੈ ਅਤੇ ਆਖਿਆ ਹੈ ਕਿ ਦੋਵੇਂ ਦੇਸ਼ਾਂ ਨੂੰ ਕਸ਼ਮੀਰ ਸਮੇਤ ਸਾਰੇ ਮੁੱਦਿਆਂ ’ਤੇ ਆਪਣੇ ਮਤਭੇਦ ਦੂਰ ਕਰਨ ਅਤੇ ਆਮ ਵਾਂਗ ਸਬੰਧ ਬਣਾਉਣ ਲਈ ਹਰ ਸੂਰਤ ਵਿੱਚ ਮੇਲ ਜੋਲ ਦਾ ਰਾਹ ਅਖਤਿਆਰ ਕਰਨਾ ਪਵੇਗਾ।
ਸ਼ਨਿਚਰਵਾਰ ਨੂੰ ਪ੍ਰਧਾਨ ਮੰਤਰੀ ਵਜੋਂ ਹਲਫ਼ ਲੈਣ ਤੋਂ ਬਾਅਦ ਭਾਰਤ-ਪਾਕਿ ਸਬੰਧਾਂ ਬਾਰੇ ਪਹਿਲੀ ਟਿੱਪਣੀ ਕਰਦਿਆਂ ਜਨਾਬ ਖ਼ਾਨ ਨੇ ਆਪਣੇ ਟਵਿਟਰ ਅਕਾਊਂਟ ’ਤੇ ਆਖਿਆ ਕਿ ਉਪ ਮਹਾਂਦੀਪ ਵਿੱਚ ਗ਼ਰੀਬੀ ਖਤਮ ਕਰਨ ਅਤੇ ਲੋਕਾਂ ਦੇ ਉਥਾਨ ਲਈ ਗੱਲਬਾਤ ਰਾਹੀਂ ਮੱਤਭੇਦ ਦੂਰ ਕਰਨ ਤੇ ਵਪਾਰ ਸ਼ੁਰੂ ਕਰਨ ਦੀ ਲੋੜ ਹੈ। ਉਨ੍ਹਾਂ ਇਕ ਟਵੀਟ ਵਿੱਚ ਕਿਹਾ ‘‘ ਪਾਕਿਸਤਾਨ ਤੇ ਭਾਰਤ ਨੂੰ ਪੇਸ਼ਕਦਮੀ ਵਾਸਤੇ ਕਸ਼ਮੀਰ ਸਮੇਤ ਆਪਣੇ ਸਾਰੇ ਟਕਰਾਅ ਸੁਲਝਾਉਣ ਲਈ ਗੱਲਬਾਤ ਸ਼ੁਰੂ ਕਰਨੀ ਪਵੇਗੀ।’’ ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਕੱਲ੍ਹ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਪਾਕਿਸਤਾਨ ਦੇ ਆਪਣੇ ਸਾਰੇ ਗੁਆਂਢੀ ਦੇਸ਼ਾਂ ਨਾਲ ਸੁਖਾਂਵੇ ਸਬੰਧ ਬਣਾਉਣ ਲਈ ਕੰਮ ਕਰੇਗੀ ਤੇ ਆਮ ਵਾਂਗ ਸਬੰਧ ਬਣਾਉਣ ਲਈ ਗੱਲਬਾਤ ਦਾ ਰਾਹ ਅਪਣਾਵੇਗੀ।
ਦੋਵਾਂ ਦੇਸ਼ਾਂ ਦਰਮਿਆਨ ਦੁਵੱਲੀ ਗੱਲਬਾਤ ਦਾ ਅਮਲ ਪਿਛਲੇ ਕਈ ਸਾਲਾਂ ਤੋਂ ਠੱਪ ਪਿਆ ਹੈ। 2016 ਵਿੱਚ ਦਹਿਸ਼ਤਗਰਦ ਹਮਲਿਆਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਕਾਫ਼ੀ ਕਸ਼ੀਦਗੀ ਆ ਗਈ ਸੀ। ਪਿਛਲੇ ਸਾਲ ਇਕ ਪਾਕਿਸਤਾਨੀ ਫ਼ੌਜੀ ਅਦਾਲਤ ਵੱਲੋਂ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਨੂੰ ਜਾਸੂਸੀ ਤੇ ਦਹਿਸ਼ਤਗਰਦੀ ਦੇ ਦੋਸ਼ਾਂ ਹੇਠ ਮੌਤ ਦੀ ਸਜ਼ਾ ਸੁਣਾਏ ਜਾਣ ਮਗਰੋਂ ਦੁਵੱਲੇ ਸਬੰਧਾਂ ਵਿੱਚ ਹੋਰ ਵਿਗਾੜ ਆ ਗਿਆ ਸੀ। ਜੰਮੂ ਕਸ਼ਮੀਰ ਵਿੱਚ ਅਸਲ ਕੰਟਰੋਲ ਰੇਖਾ ਤੇ ਕੌਮਾਂਤਰੀ ਸਰਹੱਦ ’ਤੇ ਗੋਲੀਬੰਦੀ ਦੀ ਉਲੰਘਣਾ ਲਈ ਦੋਵਾਂ ਦੇਸ਼ਾਂ ਵੱਲੋਂ ਦੂਸ਼ਣਬਾਜ਼ੀ ਚਲਦੀ ਰਹਿੰਦੀ ਹੈ ਤੇ ਇਸ ਦੌਰਾਨ ਗੋਲੀਬਾਰੀ ਕਾਰਨ ਸਰਹੱਦੀ ਖੇਤਰ ਵਿੱਚ ਰਹਿੰਦੇ ਲੋਕਾਂ ਦੇ ਹਾਲਾਤ ਬਦਤਰ ਹੋਏ ਪਏ ਹਨ। ਇਮਰਾਨ ਖ਼ਾਨ ਨੇ 25 ਜੁਲਾਈ ਨੂੰ ਹੋਈਆਂ ਆਮ ਚੋਣਾਂ ਵਿੱਚ ਆਪਣੀ ਪਾਰਟੀ ਦੀ ਜਿੱਤ ਤੋਂ ਬਾਅਦ ਇਕ ਮੁਖਾਤਬ ਵਿੱਚ ਆਖਿਆ ਸੀ ‘‘ ਜੇ ਭਾਰਤ ਇਕ ਕਦਮ ਉਠਾਉਂਦਾ ਹੈ ਤਾਂ ਅਸੀਂ ਦੋ ਕਦਮ ਉਠਾਵਾਂਗੇ। ਸਾਨੂੰ ਇਕ ਨਵੀਂ ਸ਼ੁਰੂਆਤ ਦੀ ਲੋੜ ਹੈ।’’ਭਾਰਤ-ਪਾਕਿਸਤਾਨ ਦਰਮਿਆਨ ਦੁਵੱਲਾ ਵਪਾਰ 2016-17 ਵਿੱਚ ਘਟ ਕੇ 2.28 ਅਰਬ ਡਾਲਰ ਰਹਿ ਗਿਆ ਸੀ।
-ਪੀਟੀਆਈ

ਸਿੱਧੂ ਸ਼ਾਂਤੀ ਦੇ ਦੂਤ: ਇਮਰਾਨ:

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਆਪਣੇ ਮਿੱਤਰ ਤੇ ਭਾਰਤੀ ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਿੱਠ ਉੱਤੇ ਆ ਗਏ ਹਨ। ਉਨ੍ਹਾਂ ਕਿਹਾ ਕਿਹਾ ਕਿ ਜੋ ਲੋਕ ਸਿੱਧੂ ਦੀ ਆਲੋਚਨਾ ਕਰ ਰਹੇ ਹਨ, ਉਹ ਉਪ ਮਹਾਦੀਪ ਵਿੱਚ ਸ਼ਾਂਤੀ ਦੇ ਵਿਰੁੱਧ ਭੁਗਤ ਰਹੇ ਹਨ। ਖਿੱਤੇ ਵਿੱਚ ਬਿਨਾਂ ਸ਼ਾਂਤੀ ਦੇ ਲੋਕ ਤਰੱਕੀ ਨਹੀਂ ਕਰ ਸਕਦੇ। ਇਸੇ ਦੌਰਾਨਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੀ ਹਮਾਇਤ ’ਤੇ ਧੰਨਵਾਦ ਕੀਤਾ ਹੈ।


Comments Off on ਮੱਤਭੇਦ ਮਿਟਾਉਣ ਲਈ ਗੱਲਬਾਤ ਹੀ ਸਹੀ ਰਾਹ: ਇਮਰਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.