ਅਦਬ ਦਾ ਨੋਬੇਲ ਪੁਰਸਕਾਰ ਤੇ ਵਿਵਾਦ !    ਦੇਸ਼ ਭਗਤ ਯਾਦਗਾਰ ਹਾਲ ਦੀ ਸਿਰਜਣਾ ਦਾ ਇਤਿਹਾਸ !    ਮਹਾਨ ਵਿਗਿਆਨੀ ਸੀ.ਵੀ. ਰਮਨ !    ਤਿਲ੍ਹਕਣ ਅਤੇ ਫਿਸਲਣ !    ਲਾਹੌਰ-ਫ਼ਿਰੋਜ਼ਪੁਰ ਰੋਡ ਬਣਾਉਣ ਵਾਲਾ ਫ਼ੌਜੀ ਅਫ਼ਸਰ !    ਮਜ਼ਬੂਤ ਰੱਖਿਆ ਦੀਵਾਰ ਵਾਲਾ ਕੁੰਭਲਗੜ੍ਹ ਕਿਲ੍ਹਾ !    ਵਿਆਹ ਦੀ ਪਹਿਲੀ ਵਰ੍ਹੇਗੰਢ !    ਸੰਵਿਧਾਨ ’ਤੇ ਹਮਲੇ ਦਾ ਵਿਰੋਧ ਲਾਜ਼ਮੀ: ਸਿਧਾਰਥ ਵਰਦਰਾਜਨ !    ਆ ਆਪਾਂ ਘਰ ਬਣਾਈਏ !    ਵਿਗਿਆਨ ਗਲਪ ਦੀ ਦਸਤਾਵੇਜ਼ੀ ਲਿਖਤ !    

ਐਨਸੀਆਰ: ਸੁਪਰੀਮ ਕੋਰਟ ਵੱਲੋਂ ਰਜਿਸਟ੍ਰੇਸ਼ਨ ਤੋਂ ਵਾਂਝੇ ਨਾਗਰਿਕਾਂ ਨੂੰ ਮੌਕਾ

Posted On September - 19 - 2018

ਨਵੀਂ ਦਿੱਲੀ, 19 ਸਤੰਬਰ
ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨ (ਐਨਸੀਆਰ) ਤੋਂ ਬਾਹਰ ਰਹਿ ਗਏ ਅਸਾਮ ਦੇ 40 ਲੱਖ ਲੋਕਾਂ ਨੂੰ ਇਕ ਮੌਕਾ ਦਿੰਦਿਆਂ ਆਪਣੇ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਲਈ ਕਿਹਾ ਹੈ। ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਆਰਐਫ਼ ਨਰੀਮਨ ਦੇ ਬੈਂਚ ਨੇ ਇਹ ਪ੍ਰਕਿਰਿਆ 25 ਸਤੰਬਰ ਤੋਂ ਸ਼ੁਰੂ ਕਰਨ ਅਤੇ ਇਸ ਨੂੰ 60 ਦਿਨਾਂ ਤਕ ਖੁੱਲ੍ਹੀ ਰੱਖਣ ਲਈ ਕਿਹਾ ਹੈ। ਬੈਂਚ ਨੇ ਕਿਹਾ, ‘‘ਸਾਡਾ ਮੰਨਣਾ ਹੈ ਕਿ ਇਸ ਸਾਲ ਜੁਲਾਈ ਵਿੱਚ ਪ੍ਰਕਾਸ਼ਿਤ ਹੋਏ ਐਨਸੀਆਰ ’ਚ ਦਾਅਵੇ ਅਤੇ ਇਤਰਾਜ਼ ਦਰਜ ਕਰਨ ’ਤੇ ਜ਼ੋਰ ਦੇਣ ਦੀ ਲੋੜ ਹੈ।’’ ਬੈਂਚ ਨੇ ਸਪਸ਼ਟ ਕੀਤਾ ਕਿ ਇਸ ਮਾਮਲੇ ਦੇ ਨਤੀਜੇ ਨੂੰ ਦੇਖਦਿਆਂ ਨਾਗਰਿਕਾਂ ਨੂੰ ਦੂਜਾ ਮੌਕਾ ਦਿੱਤਾ ਗਿਆ ਹੈ। ਬੈਂਚ ਵੱਲੋਂ ਹੁਣ ਇਸ ਮਾਮਲੇ ’ਤੇ 23 ਅਕਤੂਬਰ ਨੂੰ ਸੁਣਵਾਈ ਕੀਤੀ ਜਾਵੇਗੀ। ਬੈਂਚ ਨੇ ਐਨਸੀਆਰ ਵਿੱਚ ਨਾਂ ਸ਼ਾਮਲ ਕਰਨ ਲਈ ਕੁਝ ਦਸਤਾਵੇਜ਼ਾਂ ਨੂੰ ਸਵੀਕਾਰ ਕਰਨ ਅਤੇ ਨਾ ਸਵੀਕਾਰ ਕਰਨ ਦੇ ਸਬੰਧ ਵਿੱਚ ਕੇਂਦਰ ਦੇ ਰੁਖ਼ ’ਤੇ ਅਸਾਮ ਐਨਸੀਆਰ ਵਿੱਚ ਕੋਆਰਡੀਨੇਟਰ ਪ੍ਰਤੀਕ ਹੇਜਲ ਤੋਂ ਰਾਏ ਵੀ ਪੁੱਛੀ। ਸੁਪਰੀਮ ਕੋਰਟ ਦੇ ਨਿਰਦੇਸ਼ ਅਨੁਸਾਰ ਐਨਸੀਆਰ ਦਾ ਪਹਿਲਾ ਮਸੌਦਾ 31 ਦਸੰਬਰ ਅਤੇ ਇਕ ਜਨਵਰੀ ਦੀ ਵਿਚਕਾਰਲੀ ਰਾਤ ਨੂੰ ਪ੍ਰਕਾਸ਼ਿਤ ਹੋਇਆ ਸੀ। ਉਦੋਂ 3.29 ਕਰੋੜ ਬਿਨੈਕਾਰਾਂ ਵਿੱਚੋਂ 1.9 ਕਰੋੜ ਲੋਕਾਂ ਦੇ ਨਾਂ ਸ਼ਾਮਲ ਕੀਤੇ ਗਏ ਸਨ। ਅਸਾਮ 20ਵੀਂ ਸਦੀ ਦੇ ਸ਼ੁਰੂ ਤੋਂ ਬੰਗਲਾਦੇਸ਼ ਦੇ ਲੋਕਾਂ ਦੀ ਘੁਸਪੈਠ ਨਾਲ ਜੂਝ ਰਿਹਾ ਹੈ। ਅਸਾਮ ਇਕੱਲਾ ਰਾਜ ਹੈ ਜਿਸ ਕੋਲ ਐਨਸੀਆਰ ਹੈ ਤੇ ਇਸ ਨੂੰ ਪਹਿਲੀ ਵਾਰ 1951 ਵਿੱਚ ਤਿਆਰ ਕੀਤਾ ਗਿਆ ਸੀ।
-ਪੀਟੀਆਈ


Comments Off on ਐਨਸੀਆਰ: ਸੁਪਰੀਮ ਕੋਰਟ ਵੱਲੋਂ ਰਜਿਸਟ੍ਰੇਸ਼ਨ ਤੋਂ ਵਾਂਝੇ ਨਾਗਰਿਕਾਂ ਨੂੰ ਮੌਕਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.